
ਕਰੀਨਾ ਕਪੂਰ (Kareena Kapoor ) ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਖ਼ਾਸ ਕਰਕੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਤਸਵੀਰਾਂ ਅਕਸਰ ਸਾਹਮਣੇ ਆਉਂਦੀਆਂ ਹਨ । ਹੁਣ ਅਦਾਕਾਰਾ ਦੀਆਂ ਤਸਵੀਰਾਂ ਵਾਇਰਲ (Pics Viral) ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਆਪਣੇ ਪਰਿਵਾਰ ਦੇ ਨਾਲ ਦਿਖਾਈ ਦੇ ਰਹੀ ਹੈ ।

ਹੋਰ ਪੜ੍ਹੋ : ਕਰੀਨਾ ਕਪੂਰ ਦੇ ਬੇਟੇ ਜੇਹ ਅਲੀ ਖ਼ਾਨ ਦਾ ਕਿਊਟ ਵੀਡੀਓ ਵਾਇਰਲ, ਕਾਰ ਚਲਾਉਂਦਾ ਨਜ਼ਰ ਆਇਆ ਨੰਨ੍ਹਾ ਜੇਹ
ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕਰੀਨਾ ਆਪਣੇ ਦੋਵਾਂ ਬੇਟਿਆਂ ਜੇਹ ਅਲੀ ਖ਼ਾਨ ਅਤੇ ਤੈਮੂਰ ਅਲੀ ਖ਼ਾਨ ਦੇ ਨਾਲ ਨਜ਼ਰ ਆ ਰਹੀ ਹੈ । ਜਦੋਂ ਕਿ ਦੂਜੀ ਤਸਵੀਰ ‘ਚ ਸੈਫ ਅਲੀ ਖ਼ਾਨ ਅਤੇ ਤੈਮੂਰ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਹੋਰ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ । ਜਿਸ ‘ਚ ਸੋਹਾ ਅਲੀ ਖ਼ਾਨ ਨਜ਼ਰ ਆ ਰਹੀ ਹੈ । ਇਹ ਤਸਵੀਰਾਂ ਸੋਹਾ ਅਲੀ ਖ਼ਾਨ ਦੇ ਬੁੱਕ ਲਾਂਚ ਦੇ ਸਮੇਂ ਦੀਆਂ ਹਨ ।

ਹੋਰ ਪੜ੍ਹੋ : ਕਰੀਨਾ ਕਪੂਰ ਦਾ ਬੇਟੇ ਜੇਹ ਅਲੀ ਖ਼ਾਨ ਦੇ ਨਾਲ ਕਿਊਟ ਵੀਡੀਓ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਬੀਤੇ ਦਿਨੀਂ ਕਰੀਨਾ ਕਪੂਰ ਦੀ ਨਨਾਣ ਸੋਹਾ ਅਲੀ ਖ਼ਾਨ ਦੀ ਬੁੱਕ ਰਿਲੀਜ਼ ਸੀ । ਇਸ ਮੌਕੇ ਸਾਰਾ ਪਰਿਵਾਰ ਇੱਕਠਾ ਹੋਇਆ ਸੀ । ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਏਗੀ।

ਕਰੀਨਾ ਕਪੂਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸੈਫ ਅਲੀ ਖ਼ਾਨ ਦੇ ਨਾਲ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਸੀ । ਇਸ ਵਿਆਹ ਤੋਂ ਉਨ੍ਹਾਂ ਦੇ ਘਰ ਦੋ ਬੇਟਿਆਂ ਦਾ ਜਨਮ ਹੋਇਆ ਹੈ । ਸੈਫ ਅਲੀ ਖ਼ਾਨ ਦੇ ਨਾਲ ਕਰੀਨਾ ਕਪੂਰ ਦਾ ਪਹਿਲਾ ਵਿਆਹ ਹੈ ਜਦੋਂਕਿ ਸੈਫ ਦਾ ਕਰੀਨਾ ਦੇ ਨਾਲ ਦੂਜਾ ਵਿਆਹ ਹੈ । ਇਸ ਤੋਂ ਪਹਿਲਾਂ ਸੈਫ ਅਲੀ ਖ਼ਾਨ ਨੇ ਅਦਾਕਾਰਾ ਅੰਮ੍ਰਿਤਾ ਸਿੰਘ ਦੇ ਨਾਲ ਵਿਆਹ ਕਰਵਾਇਆ ਸੀ ।
View this post on Instagram