
ਕਰੀਨਾ ਕਪੂਰ (Kareena Kapoor Khan) ਦੇ ਛੋਟੇ ਬੇਟੇ ਜੇਹ ਅਲੀ ਖ਼ਾਨ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਉਨ੍ਹਾਂ ਦੇ ਬੇਟੇ ਦਾ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਜੇਹ ਅਲੀ ਖ਼ਾਨ ਦਾ ਕਿਊਟ ਅੰਦਾਜ਼ ਹਰ ਕਿਸੇ ਦੇ ਦਿਲ ਨੂੰ ਟੁੰਬ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਇੱਕ ਜਗ੍ਹਾ ‘ਤੇ ਜੇਹ ਅਲੀ ਖ਼ਾਨ ਕਾਰ ਦੀ ਖਿੜਕੀ ਚੋਂ ਬਾਹਰ ਝਾਕਦਾ ਹੋਇਆ ਨਜ਼ਰ ਆ ਰਿਹਾ ਹੈ

ਹੋਰ ਪੜ੍ਹੋ : ਰੇਸ਼ਮ ਸਿੰਘ ਅਨਮੋਲ ਨੇ ਆਪਣੇ ਭਰਾ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
ਇੱਕ ਹੋਰ ਥਾਂ ‘ਤੇ ਉਹ ਆਪਣੇ ਟੋਆਏ ਦੇ ਨਾਲ ਨਜ਼ਰ ਆ ਰਿਹਾ ਹੈ ਅਤੇ ਉਸ ਦੇ ਕੇਅਰ ਟੇਕਰ ਦੀ ਉਂਗਲੀ ਫੜੀ ਦਿਖਾਈ ਦੇ ਰਿਹਾ ਹੈ । ਇਸ ਵੀਡੀਓ ‘ਤੇ ਪ੍ਰਸ਼ੰਸਕ ਖੂਬ ਪਿਆਰ ਲੁਟਾ ਰਹੇ ਹਨ । ਕਰੀਨਾ ਕਪੂਰ ਦੇ ਦੋ ਬੇਟੇ ਹਨ ਜੇਹ ਅਲੀ ਖ਼ਾਨ ਅਤੇ ਤੈਮੂਰ ਅਲੀ ਖ਼ਾਨ।

ਹੋਰ ਪੜ੍ਹੋ : ਗਦਰ-2 ਨੂੰ ਲੈ ਕੇ ਲੋਕਾਂ ‘ਚ ਖ਼ਾਸ ਉਤਸ਼ਾਹ, ਸਵੇਰ ਦੇ ੪ ਵਜੇ ਸ਼ੂਟਿੰਗ ਵੇਖਣ ਪਹੁੰਚੇ ਲੋਕ, ਵੇਖੋ ਵੀਡੀਓ
ਤੈਮੂਰ ਅਲੀ ਕਰੀਨਾ ਦਾ ਵੱਡਾ ਪੁੱਤਰ ਹੈ, ਜਦੋਂਕਿ ਉਨ੍ਹਾਂ ਦੇ ਛੋਟੇ ਬੇਟੇ ਦਾ ਨਾਂਅ ਜੇਹ ਅਲੀ ਖ਼ਾਨ ਹੈ । ਕਰੀਨਾ ਕਪੂਰ ਨੇ ਸੈਫ ਅਲੀ ਖ਼ਾਨ ਦੇ ਨਾਲ ਵਿਆਹ ਕਰਵਾਇਆ ਹੈ ।ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।

ਹਾਲ ਹੀ ‘ਚ ਉਹ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਈ ਸੀ। ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਪ੍ਰੋਜੈਕਟ ‘ਚ ਦਿਖਾਈ ਦੇਵੇਗੀ ।
View this post on Instagram