ਕਰੀਨਾ-ਕਰਿਸ਼ਮਾ ਇਸ ਵੀਡੀਓ ਨੂੰ ਲੈ ਕੇ ਹੋਈਆਂ ਟ੍ਰੋਲ, ਦੇਖੋ ਛੋਟੇ ਬੱਚਿਆਂ ਨਾਲ ਕੀ ਕੀਤਾ ਦੋਵੇਂ ਭੈਣਾਂ ਨੇ!

written by Lajwinder kaur | January 06, 2023 11:01am

kareena kapoor and karisma kapoor are brutally trolled due to neglect children: ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। ਹਾਲ ਹੀ 'ਚ ਕਰੀਨਾ ਕਪੂਰ ਦਾ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਉਹ ਆਪਣੀ ਵੱਡੀ ਭੈਣ ਕਰਿਸ਼ਮਾ ਕਪੂਰ ਦੇ ਨਾਲ ਦਿਖਾਈ ਦੇ ਰਹੀ ਹੈ। ਇਸ ਵੀਡੀਓ ਨੂੰ ਲੈ ਕੇ ਦੋਵੇਂ ਹੀਰੋਇਨਾਂ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਟ੍ਰੋਲ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ : ਕੀ ਰਿਸ਼ਭ ਪੰਤ ਨੂੰ ਮਿਲਣ ਗਈ ਸੀ ਉਰਵਸ਼ੀ ਰੌਤੇਲਾ? ਅਦਾਕਾਰਾ ਨੇ ਇੰਸਟਾ ਸਟੋਰੀ ‘ਤੇ ਸ਼ੇਅਰ ਕੀਤੀ ਹਸਪਤਾਲ ਦੀ ਫੋਟੋ

kareena kapoor and karisma kapoor

ਵੀਡੀਓ ਵਿੱਚ ਦੇਖ ਸਕਦੇ ਹੋ ਕਰਿਸ਼ਮਾ ਕਪੂਰ ਅਤੇ ਕਰੀਨਾ ਕਪੂਰ ਨੂੰ ਦੇਖਣ ਤੋਂ ਬਾਅਦ ਕੁਝ ਬੱਚੇ ਇਨ੍ਹਾਂ ਦੋਹਾਂ ਅਭਿਨੇਤਰੀਆਂ ਨਾਲ ਹੱਥ ਮਿਲਾਉਣ ਲਈ ਭੱਜ ਕੇ ਆਉਂਦੇ ਨੇ ਪਰ ਕਰਿਸ਼ਮਾ ਕਪੂਰ ਅਤੇ ਕਰੀਨਾ ਕਪੂਰ ਖ਼ਾਨ ਉਨ੍ਹਾਂ ਨੂੰ ਨਜ਼ਰ ਅੰਦਾਜ਼ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਜਿਸ ਤੋਂ ਬਾਅਦ ਦੋਵੇਂ ਬੱਚੇ ਕਾਫੀ ਨਿਰਾਸ਼ ਹੁੰਦੇ ਹੋਏ ਨਜ਼ਰ ਆ ਰਹੇ ਹਨ।

viral video of karisma and kareena kapoor

 

ਕੁਝ ਲੋਕਾਂ ਨੂੰ ਉਸ ਦਾ ਅਜਿਹਾ ਕਰਨਾ ਪਸੰਦ ਨਹੀਂ ਹੈ। ਲੋਕ ਟਿੱਪਣੀ ਕਰ ਰਹੇ ਹਨ ਕਿ ਬੱਚੇ ਫੋਟੋ ਖਿਚਵਾਉਣਾ ਚਾਹੁੰਦੇ ਸਨ। ਕਲਿੱਪ 'ਤੇ ਉਨ੍ਹਾਂ ਦੇ ਵਿਵਹਾਰ ਨੂੰ ਲੈ ਕੇ ਕਪੂਰ ਭੈਣਾਂ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ। ਬੱਚੇ ਨੂੰ ਨਜ਼ਰਅੰਦਾਜ਼ ਕਰਨ ਦੀ ਵੀਡੀਓ ਦੇਖਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਲੋਕ ਕਰੀਨਾ ਕਪੂਰ ਅਤੇ ਕਰਿਸ਼ਮਾ-ਕਰੀਨਾ ਨੂੰ ਹੰਕਾਰੀ ਦਾ ਟੈਗ ਦੇ ਰਹੇ ਹਨ। ਇਸ ਤੋਂ ਇਲਾਵਾ ਉਹ ਕਈ ਤਰ੍ਹਾਂ ਦੀਆਂ ਟਿੱਪਣੀਆਂ ਕਰਕੇ ਆਪਣਾ ਗੁੱਸਾ ਕੱਢ ਰਹੇ ਹਨ।

kareena and karisma

 

View this post on Instagram

 

A post shared by Viral Bhayani (@viralbhayani)

You may also like