ਕਰਨਾਲ ਟੋਲ ਪਲਾਜ਼ਾ : ਪੰਜਾਬੀ ਕਲਾਕਾਰਾਂ ਨੇ ਵੀ ਪੋਸਟਾਂ ਪਾ ਕੇ ਕਿਸਾਨਾਂ ਉੱਤੇ ਹੋਏ ਪੁਲਿਸ ਲਾਠੀਚਾਰਜ ਦਾ ਵਿਰੋਧ ਕਰਦੇ ਹੋਏ ਸਰਕਾਰ ਨੂੰ ਪਾਈਆਂ ਲਾਹਨਤਾਂ

written by Lajwinder kaur | August 29, 2021

Karnal Lathi Charge : ਖੇਤੀ ਕਾਨੂੰਨਾਂ ਦੇ ਖਿਲਾਫ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕਿਸਾਨ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨ ਅੰਦੋਲਨ ਦੇ ਨੌਂ ਮਹੀਨੇ ਪੂਰੇ ਹੋ ਗਏ ਨੇ ਪਰ ਕੇਂਦਰ ਸਰਕਾਰ ਆਪਣੇ ਹੰਕਾਰਪੁਣੇ ਦਾ ਪ੍ਰਦਰਸ਼ਨ ਕਰ ਰਹੀ ਹੈ। ਜਿਸਦੇ ਚੱਲਦੇ ਕਿਸਾਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਪਣੀ ਆਵਾਜ਼ ਲਗਾਤਾਰ ਬੁਲੰਦ ਕਰ ਰਹੇ ਹਨ । ਪਰ ਬੀਤੇ ਦਿਨੀਂ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਦੀਆਂ ਗਲਤ ਨੀਤੀਆਂ ਦਾ ਮੁਜ਼ਹਾਰਾ ਦੇਖਣ ਨੂੰ ਮਿਲਿਆ ਹੈ ।

inside image of karnal lathi charge Image Source: Instagram

ਹੋਰ ਪੜ੍ਹੋ : ‘ਕਿਸਾਨ ਮੋਰਚਾ ਜ਼ਿੰਦਾਬਾਦ’ ਦੇ ਨਾਅਰੇ ਨਾਲ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਸਿੰਘੂ ਬਾਰਡਰ ਤੋਂ ਸਾਂਝੀ ਕੀਤੀ ਲੰਗਰ ਛੱਕਦੇ ਹੋਏ ਦੀ ਤਸਵੀਰ

inside image of kisani sangarsh Image Source: Instagram

ਕਰਨਾਲ ਟੋਲ ਪਲਾਜ਼ਾ 'ਤੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਪੂਰੇ ਦੇਸ਼ ਵਿੱਚ ਵਿਰੋਧ ਦੀਆਂ ਆਵਾਜ਼ਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਲਾਠੀਚਾਰਜ ਵਿੱਚ ਕਈ ਕਿਸਾਨਾਂ ਦੇ ਸਿਰ ਫੱਟੇ ਹਨ ਅਤੇ ਉਨ੍ਹਾਂ ਦਾ ਖੂਨ ਵੱਗਿਆ ਹੈ। ਇਹ ਤਸਵੀਰਾਂ ਤੇ ਵੀਡੀਓਜ਼ ਹਰ ਇੱਕ ਨੂੰ ਝੰਜੋੜ ਕੇ ਰੱਖ ਰਹੀਆਂ ਨੇ। ਪੰਜਾਬੀ ਕਲਾਕਾਰਾਂ ਨੇ ਵੀ ਸੋਸ਼ਲ ਮੀਡੀਆ ਉੱਤੇ ਪੋਸਟਾਂ ਪਾ ਕੇ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਨੂੰ ਲਾਹਨਤਾਂ ਪਾਈਆਂ ਨੇ। ਪੰਜਾਬੀ ਗਾਇਕ ਬੱਬੂ ਮਾਨ ਨੇ ਵੀ ਕਿਸਾਨਾਂ ਉੱਤੇ ਹੋਏ ਇਸ ਅੱਤਿਆਚਾਰ ਦੀ ਨਿੰਦਾ ਕੀਤੀ ਹੈ। ਗਾਇਕ ਰੇਸ਼ਮ ਸਿੰਘ ਅਨਮੋਲ ਨੇ ਤੇ ਲੰਬੀ ਚੌੜੀ ਪੋਸਟ ਪਾਈ ਹੈ ਤੇ ਨਾਲ ਹੀ ਉਨ੍ਹਾਂ ਨੇ ਲਾਠੀਚਾਰਜ ਵਾਲੀ ਵੀਡੀਓ ਸ਼ੇਅਰ ਕੀਤੀ ਹੈ। ਗਾਇਕਾ ਰੁਪਿੰਦਰ ਹਾਂਡਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਨੂੰ ਝਾੜ ਪਾਈ ਹੈ। ਇਸ ਤੋਂ ਇਲਾਵਾ ਕਈ ਹੋਰ ਗਾਇਕਾਂ ਨੇ ਵੀ ਕਿਸਾਨਾਂ ਨਾਲ ਹੋਈ ਥੱਕੇਸ਼ਾਹੀ ਦਾ ਸਖਤ ਸ਼ਬਦਾਂ ‘ਚ ਵਿਰੋਧ ਕੀਤਾ ਹੈ।

inside imageof panipat haryana police laticharj at karnal farmers Image Source: Instagram

ਦੱਸ ਦਈਏ ਪੰਜਾਬੀ ਕਲਾਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਨਾਲ ਖੜ੍ਹੇ ਹੋਏ ਨੇ। ਗਾਇਕ ਵੀ ਕਿਸਾਨੀ ਸੰਘਰਸ਼ ‘ਚ ਜਾ ਕੇ ਆਪੋ ਆਪਣੀ ਹਾਜ਼ਰੀ ਲਗਵਾ ਰਹੇ ਨੇ। ਇਸ ਤੋਂ ਇਲਾਵਾ ਉਹ ਕਿਸਾਨੀ ਗੀਤਾਂ ਦੇ ਨਾਲ ਕਿਸਾਨੀ ਸੰਘਰਸ਼ ‘ਚ ਪੂਰਾ ਜੋਸ਼ ਭਰ ਰਹੇ ਨੇ।

 

View this post on Instagram

 

A post shared by Babbu Maan (@babbumaaninsta)

 

 

 

0 Comments
0

You may also like