Advertisment

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਅਦਾਕਾਰ ਕਰਤਾਰ ਚੀਮਾ ਤੇ ਕਈ ਹੋਰ ਕਲਾਕਾਰਾਂ ਨੇ ਦਿੱਤੀਆਂ ਵਧਾਈਆਂ

author-image
By Lajwinder kaur
New Update
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਅਦਾਕਾਰ ਕਰਤਾਰ ਚੀਮਾ ਤੇ ਕਈ ਹੋਰ ਕਲਾਕਾਰਾਂ ਨੇ ਦਿੱਤੀਆਂ ਵਧਾਈਆਂ
Advertisment
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿਰਫ਼ ਸਿੱਖਾਂ ਦੇ ਹੀ ਨਹੀਂ ਸਗੋਂ ਸਮੁੱਚੀ ਮਾਨਵਤਾ ਦੇ ਸਦੀਵੀ ਗੁਰੂ ਹਨ । ਦੁਨੀਆਂ ਦੇ ਧਾਰਮਿਕ ਗ੍ਰੰਥਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਵੱਖਰਾ ਸਥਾਨ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਸਮੇਂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਭ ਧਰਮਾਂ/ਵਰਣਾਂ ਦੇ ਮਹਾਂਪੁਰਖਾਂ ਦੀ ਬਾਣੀ ਨੂੰ ਸਿੱਖ ਗੁਰੂ ਸਾਹਿਬਾਨ ਦੀ ਬਾਣੀ ਦੇ ਬਰਾਬਰ ਸ਼ਾਮਿਲ ਕਰਕੇ ਉਚ-ਨੀਚ, ਅਮੀਰੀ-ਗਰੀਬੀ ਵਰਗੇ ਸਾਰੇ ਹੀ ਭੇਦ-ਭਾਵ ਨੂੰ ਸਦਾ ਲਈ ਮਿਟਾ ਕੇ ਮਨੁੱਖਤਾ ਨੂੰ ਏਕੇ ਦੀ ਲੜੀ ਵਿਚ ਪਰੋ ਦਿੱਤਾ । publive-image ਅੱਜ ਦੁਨੀਆਂ ਭਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਬੜੇ ਹੀ ਉਲਾਸ ਨਾਲ ਮਨਾਇਆ ਜਾ ਰਿਹਾ ਹੈ । ਜਿਸ ਕਰਕੇ ਸੰਗਤਾਂ ਨੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ । ਪੰਜਾਬੀ ਕਲਾਕਾਰ ਵੀ ਸੋਸ਼ਲ ਮੀਡੀਆ ਦੇ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਨੇ । publive-image ਪੰਜਾਬੀ ਐਕਟਰ ਕਰਤਾਰ ਚੀਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਸਾਰੇ ਪੰਜਾਬੀਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਹੈ । ਫੈਨਜ਼ ਵੀ ਕਮੈਂਟ ‘ਚ ਪ੍ਰਾਥਨਾ ਵਾਲੇ ਇਮੋਜ਼ੀ ਪੋਸਟ ਕਰ ਰਹੇ ਨੇ । ਉਧਰ ਦਿਲਜੀਤ ਦੋਸਾਂਝ ਨੇ ਵੀ ਪੋਸਟ ਪਾ ਕੇ ਲਿਖਿਆ ਹੈ, ‘ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਨੇ’ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment