ਕਰਤਾਰ ਚੀਮਾ ਪ੍ਰੋਫੈਸਰ ਦੇ ਕਿਰਦਾਰ ‘ਚ ਆਉਣਗੇ ਨਜ਼ਰ, ਫ਼ਿਲਮ ਦਾ ਪੋਸਟਰ ਕੀਤਾ ਸਾਂਝਾ

written by Shaminder | December 18, 2021

ਪੰਜਾਬੀ ਅਦਾਕਾਰ ਕਰਤਾਰ ਚੀਮਾ (Kartar Cheema) ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ । ਉਹ ਕਈ ਗੀਤਾਂ ‘ਚ ਨਜ਼ਰ ਆ ਚੁੱਕੇ ਹਨ ।ਇਸ ਤੋਂ ਇਲਾਵਾ ਹੁਣ ਤੱਕ ਉਹ ਕਈ ਹਿੱਟ ਫ਼ਿਲਮਾਂ ਵੀ ਇੰਡਸਟਰੀ ਨੂੰ ਦੇ ਚੁੱਕੇ ਹਨ ।ਹੁਣ ਉਹ ਜਲਦ ਹੀ ਆਪਣੀ ਅਗਲੀ ਫ਼ਿਲਮ ‘ਚ ਪ੍ਰੋਫੈਸਰ (Professor) ਦੇ ਕਿਰਦਾਰ ‘ਚ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਉਹ ਮੁੱਖ ਕਿਰਦਾਰ ‘ਚ ਨਜ਼ਰ ਆਉਣਗੇ ।

Kartar cheema image From instagram

ਹੋਰ ਪੜ੍ਹੋ : ਅਦਾਕਾਰਾ ਜਸਪਿੰਦਰ ਚੀਮਾ ਅਤੇ ਗੁਰਜੀਤ ਸਿੰਘ ਨੇ ਧੀ ਦੇ ਘਰ ਆਉਣ ‘ਤੇ ਮਨਾਇਆ ਜਸ਼ਨ

ਇਹ ਫਿਲਮ ਸਨਰਾਈਜ਼ ਪ੍ਰੋਡਕਸ਼ਨ ਅਤੇ ਬਲੈਕ ਚਿਲੀਜ਼ ਪ੍ਰੋਡਕਸ਼ਨ ਦੇ ਸਹਿਯੋਗੀ ਬੈਨਰ ਹੇਠ ਬਣਨ ਜਾ ਰਹੀ ਹੈ। ਦੱਸ ਦਈਏ ਕਿ ਇਹ ਦੋਵੇਂ ਉਦਯੋਗ ਵਿੱਚ ਬਿਲਕੁਲ ਨਵੇਂ ਪ੍ਰੋਡਕਸ਼ਨ ਹਾਊਸ ਹਨ। 'ਪ੍ਰੋਫੈਸਰ' ਨਾਲ ਆਪਣੇ ਸਫ਼ਰ ਦੀ ਸ਼ੁਰੂਆਤ ਕਰਦੇ ਹੋਏ, ਉਨ੍ਹਾਂ ਕੋਲ ਆਉਣ ਵਾਲੇ ਸਾਲ ਲਈ 4  ਹੋਰ ਫਿਲਮਾਂ ਦੀ ਯੋਜਨਾ ਹੈ।ਉਧਰ ਚੀਮਾ ਵਲੋਂ ਸ਼ੇਅਰ ਕੀਤੇ ਫਿਲਮ ਦੇ ਪੋਸਟਰ ਤੋਂ ਪਤਾ ਚੱਲਦਾ ਹੈ, ਇਹ ਇੱਕ ਐਕਸ਼ਨ ਥ੍ਰਿਲਰ ਫਿਲਮ ਹੋਵੇਗੀ।

Kartar cheema image From instagram

ਫਿਲਮ ਦੇ ਪੋਸਟਰ 'ਚ ਕਰਤਾਰ ਚੀਮਾ ਨੇ ਆਪਣੇ ਹੱਥਾਂ ਵਿੱਚ ਬੰਦੂਕ ਫੜੀ ਹੈ ਅਤੇ ਉਹ ਇੱਕ ਅਧਿਆਪਕ ਦੇ ਡੈਸਕ 'ਤੇ ਬੈਠਾ ਦਿਖਾਈ ਦੇ ਰਿਹਾ ਹੈ।ਪੋਸਟਰ 'ਚ ਫਿਲਮ ਦੇ ਟਾਈਟਲ ਨੂੰ ਸਮਝਦਾਰੀ ਨਾਲ ਨਿਭਾਇਆ ਗਿਆ ਹੈ। ਕਰਤਾਰ ਚੀਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਬੀਤੇ ਦਿਨੀਂ ਉਨ੍ਹਾਂ ਨੇ ਆਪਣਾ ਜਨਮ ਦਿਨ ਮਨਾਇਆ ਹੈ । ਇਸ ਮੌਕੇ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ ।ਕਰਤਾਰ ਚੀਮਾ ਆਪਣੀ ਫਿੱਟਨੈਸ ਦੇ ਲਈ ਜਾਣੇ ਜਾਂਦੇ ਹਨ ਅਤੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।

 

View this post on Instagram

 

A post shared by Kartar Cheema (@kartarcheema1)

You may also like