ਕਾਰਤਿਕ ਆਰੀਅਨ ਨੇ ਗੁਰਦੁਆਰਾ ਬੰਗਲਾ ਸਾਹਿਬ ‘ਚ ਟੇਕਿਆ ਮੱਥਾ, ਤਸਵੀਰ ਕੀਤੀ ਸਾਂਝੀ

written by Shaminder | December 20, 2021

ਕਾਰਤਿਕ ਆਰੀਅਨ (KARTIK AARYAN) ਗੁਰਦੁਆਰਾ ਬੰਗਲਾ ਸਾਹਿਬ (Gurdwara Bangla Sahib) ‘ਚ ਨਤਮਸਤਕ ਹੋਏ।ਜਿਸ ਦੀ ਇੱਕ ਤਸਵੀਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਅਦਾਕਾਰ ਨੇ ਗੁਰੂ ਘਰ ਦਾ ਆਸ਼ੀਰਵਾਦ ਲਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ । ਦੱਸ ਦਈਏ ਕਿ ਕਾਰਤਿਕ ਆਰੀਅਨ ਏਨੀਂ ਦਿਨੀਂ ਦਿੱਲੀ ‘ਚ ਆਪਣੀ ਸ਼ੂਟਿੰਗ ਦੇ ਸਿਲਸਿਲੇ ‘ਚ ਆਏ ਹੋਏ ਹਨ ਅਤੇ ਇਸ ਮੌਕੇ ਉਹ ਗੁਰਦੁਆਰਾ ਬੰਗਲਾ ਸਾਹਿਬ ‘ਚ ਵੀ ਮੱਥਾ ਟੇਕਣ ਦੇ ਲਈ ਪਹੁੰਚੇ ।

Kartik image From instagram

ਹੋਰ ਪੜ੍ਹੋ : ਕਰੀਨਾ ਕਪੂਰ ਨੇ ਬੇਟੇ ਤੈਮੂਰ ਅਲੀ ਖ਼ਾਨ ਦੇ ਜਨਮ ਦਿਨ ‘ਤੇ ਸਾਂਝਾ ਕੀਤਾ ਵੀਡੀਓ

ਇਸ ਤੋਂ ਪਹਿਲਾਂ ਬਾਲੀਵੁੱਡ ਦੇ ਚਾਕਲੇਟੀ ਬੁਆਏ ਕਾਰਤਿਕ ਆਰੀਅਨ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ । ਇਸ ਵੀਡੀਓ ‘ਚ ਕਾਰਤਿਕ ਲੋਕਾਂ ਨੂੰ ਰੋਕ-ਰੋਕ ਕੇ ਸੜਕ ‘ਤੇ ਫੁੱਲ ਵੰਡਦੇ ਹੋਏ ਨਜ਼ਰ ਆਏ ਸਨ । ਇਸ ਵੀਡੀਓ ਨੂੰ ਵੀ ਦਰਸ਼ਕਾਂ ਦੇ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ।

Kartik Aaryan - image From instagram

ਕਾਰਤਿਕ ਆਰੀਅਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਿਸ ‘ਚ ਭੂਲ ਭੁਲਈਆ-2, ਧਮਾਕਾ 2021, ਲਵ ਆਜ ਕੱਲ੍ਹ 2020, ਪਤੀ ਪਤਨੀ ਔਰ ਵੌਹ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਇਸ ਤੋਂ ਇਲਾਵਾ ਸੋਨੂੰ ਕੇ ਟੀਟੂ ਕੀ ਸਵੀਟੀ, ਪਿਆਰ ਕਾ ਪੰਚਨਾਮਾ ਸਣੇ ਕਈ ਫ਼ਿਲਮਾਂ ਹਨ ਜਿਨ੍ਹਾਂ ‘ਚ ਉਸ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਗਿਆ ਹੈ । ਇਨ੍ਹਾਂ ਫ਼ਿਲਮਾਂ ‘ਚ ਅਦਾਕਾਰ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ, ਹਰ ਕਿਰਦਾਰ ਨੂੰ ਉਨ੍ਹਾਂ ਨੇ ਬਾਖੂਬੀ ਨਿਭਾਇਆ ਹੈ।

 

View this post on Instagram

 

A post shared by KARTIK AARYAN (@kartikaaryan)

You may also like