
ਕਾਰਤਿਕ ਆਰੀਅਨ (Kartik Aaryan )ਇਨ੍ਹੀਂ ਦਿਨੀਂ ਆਪਣੀ ਫ਼ਿਲਮ ਦੀ ਪ੍ਰਮੋਸ਼ਨ ਦੇ ਲਈ ਵੱਖ ਵੱਖ ਥਾਵਾਂ ‘ਤੇ ਪਹੁੰਚ ਰਹੇ ਹਨ । ਬੀਤੇ ਦਿਨ ਲੋਹੜੀ ਦੇ ਮੌਕੇ ‘ਤੇ ਉਹ ਪੰਜਾਬ (Punjab) ਪਹੁੰਚੇ ਸਨ । ਜਿੱਥੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ ਸੀ । ਇਸ ਤੋਂ ਬਾਅਦ ਉਹ ਪੰਜਾਬ ‘ਚ ਕਈ ਥਾਵਾਂ ‘ਤੇ ਘੁੰਮਦੇ ਦੇਖੇ ਗਏ । ਹੁਣ ਕਾਰਤਿਕ ਆਰੀਅਨ ਦੀਆਂ ਕਈ ਤਸਵੀਰਾਂ ਵਾਇਰਲ (Pics Viral) ਹੋ ਰਹੀਆਂ ਹਨ ।
ਇਨ੍ਹਾਂ ਤਸਵੀਰਾਂ ‘ਚ ਉਹ ਗੰਨੇ ਚੂਪਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਵਾਇਰਲ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਇੱਕ ਤਸਵੀਰ ‘ਚ ਉਹ ਢਾਬੇ ‘ਤੇ ਬੈਠ ਕੇ ਚਾਹ ਦਾ ਅਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

ਇਨ੍ਹਾਂ ਤਸਵੀਰਾਂ ਨੂੰ ਕਾਰਤਿਕ ਆਰੀਅਨ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕਾਰਿਤਕ ਢਾਬੇ ‘ਤੇ ਮੌਜੂਦ ਕੁਝ ਲੋਕਾਂ ਦੇ ਨਾਲ ਵੀ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ । ਅਦਾਕਾਰ ਪੰਜਾਬ ਦੇ ਰੰਗਾਂ ‘ਚ ਰੰਗਿਆਂ ਹੋਇਆ ਨਜ਼ਰ ਆ ਰਿਹਾ ਹੈ ।
ਕਾਰਤਿਕ ਆਰੀਅਨ ਚਾਕਲੇਟੀ ਬੁਆਏ ਵਜੋਂ ਬਾਲੀਵੁੱਡ ‘ਚ ਜਾਣਿਆ ਜਾਂਦਾ ਹੈ । ਉਹ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਭੂਲ ਭੁੱਲਈਆ’-2’ ਰਿਲੀਜ਼ ਹੋਇਆ ਸੀ । ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ।
View this post on Instagram