ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ, ਮੁਲਜ਼ਮ ਖਿਲਾਫ ਕੇਸ ਦਰਜ

written by Pushp Raj | July 25, 2022

Katrina Kaif and Vicky Kaushal received death threats: ਅਦਾਕਾਰਾ ਕੈਟਰੀਨਾ ਕੈਫ ਤੇ ਅਦਾਕਾਰ ਵਿੱਕੀ ਕੌਸ਼ਲ ਦੀ ਜੋੜੀ ਨੂੰ ਬਾਲੀਵੁੱਡ ਦੇ ਕਿਊਟ ਕਪਲ ਮੰਨਿਆ ਜਾਂਦਾ ਹੈ। ਹਾਲ ਹੀ ਵਿੱਚ ਇਹ ਖਬਰਾਂ ਆਇਆਂ ਸਨ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਹੁਣ ਮੁੰਬਈ ਪੁਲਿਸ ਨੇ ਇਸ ਮਾਮਲੇ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਖਿਲਾਫ ਕੇਸ ਦਰਜ ਕਰ ਲਿਆ ਹੈ।

image From ptc network

ਮੀਡੀਆ ਰਿਪੋਰਟਸ ਦੇ ਮੁਤਾਬਕ ਅਦਾਕਾਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੂੰ ਸੋਸ਼ਲ ਮੀਡੀਆ ਰਾਹੀਂ ਅਣਪਛਾਤੇ ਵਿਅਕਤੀ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ।ਅਦਾਕਾਰ ਵੱਲੋਂ ਇਸ ਮਾਮਲੇ ਦੀ ਸ਼ਿਕਾਇਤ ਮੁੰਬਈ ਪੁਲਿਸ ਨੂੰ ਦਿੱਤੀ ਗਈ ਸੀ। ਜਿਸ ਮਗਰੋਂ ਮੁੰਬਈ ਪੁਲਿਸ ਨੇ ਇਸ ਮਾਮਲੇ 'ਤੇ ਸਖ਼ਤ ਕਾਰਵਾਈ ਕੀਤੀ ਹੈ।

ਮੁੰਬਈ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਅਦਾਕਾਰ ਵਿੱਕੀ ਕੌਸ਼ਲ ਦੀ ਸ਼ਿਕਾਇਤ 'ਤੇ ਮੁੰਬਈ ਪੁਲਿਸ ਨੇ ਸਾਂਤਾਕਰੂਜ਼ ਪੁਲਿਸ ਸਟੇਸ਼ਨ 'ਚ ਧਾਰਾ 506(2), 354(ਡੀ), 67 ਆਈਟੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ।

Image Source: Instagram

ਮੀਡੀਆ ਏਜੰਸੀ ANI ਦੀ ਤਾਜ਼ਾ ਰਿਪੋਰਟ ਮੁਤਾਬਕ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੂੰ ਸੋਸ਼ਲ ਮੀਡੀਆ ਰਾਹੀਂ ਕਿਸੇ ਅਣਪਛਾਤੇ ਵਿਅਕਤੀ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਜੋੜਾ ਹਾਲ ਹੀ ਵਿੱਚ ਮਾਲਦੀਵ ਦੀਆਂ ਛੁੱਟੀਆਂ ਤੋਂ ਵਾਪਿਸ ਆਇਆ ਹੈ ਅਤੇ ਇਸ ਸਮੇਂ ਆਪਣੇ ਕੰਮ ਵਿੱਚ ਰੁੱਝਿਆ ਹੋਇਆ ਹੈ।

ਤਾਜ਼ਾ ਅਪਡੇਟ ਵਿੱਚ, ਮੁੰਬਈ ਪੁਲਿਸ ਨੇ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਮਾਮਲਾ ਮੁੰਬਈ ਦੇ ਸਾਂਤਾਕਰੂਜ਼ ਪੁਲਿਸ ਸਟੇਸ਼ਨ 'ਚ ਦਰਜ ਕੀਤਾ ਗਿਆ ਹੈ। ਪੁਲਿਸ ਨੇ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

Image Source: Instagram

ਹੋਰ ਪੜ੍ਹੋ: ਬਾਲੀਵੁੱਡ ਸੈਲੇਬਸ ਨੇ ਨੀਰਜ ਚੋਪੜਾ ਨੂੰ ਵਿਸ਼ਵ ਚੈਂਪੀਅਨਸ਼ਿਪ 'ਚ ਸਿਲਵਰ ਮੈਡਲ ਜਿੱਤਣ 'ਤੇ ਦਿੱਤੀ ਵਧਾਈ- ਕਿਹਾ 'ਦੇਸ਼ ਦਾ ਮਾਣ'

ਜੇਕਰ ਇਸ ਜੋੜੇ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਕੈਟਰੀਨਾ ਕੈਫ ਦੀ ਫਿਲਮ 'ਟਾਈਗਰ 3', 'ਜੀ ਲੇ ਜ਼ਾਰਾ'ਅਤੇ 'ਮੇਰੀ ਕ੍ਰਿਸਮਸ' ਵਰਗੀਆਂ ਫਿਲਮਾਂ ਹਨ। ਦੂਜੇ ਪਾਸੇ ਵਿੱਕੀ ਕੌਸ਼ਲ ਨਿਰਦੇਸ਼ਕ ਲਕਸ਼ਮਣ ਉਟੇਕਰ ​​ਦੀ ਅਨਟਾਈਟਲ ਫਿਲਮ ‘ਗੋਵਿੰਦਾ ਨਾਮ ਮੇਰਾ ਮੈਂ’ ਅਤੇ ‘ਤਖ਼ਤ’ ਵਿੱਚ ਨਜ਼ਰ ਆਉਣ ਵਾਲੇ ਹਨ।

You may also like