ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

Written by  Shaminder   |  December 14th 2021 02:38 PM  |  Updated: December 14th 2021 02:38 PM

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ । ਵਿੱਕੀ ਕੌਸ਼ਲ  (Vicky Kaushal ) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੈਟਰੀਨਾ ਕੈਫ (Katrina Kaif) ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਕੈਟਰੀਨਾ ਦੇ ਨਾਲ ਰੋਮਾਂਟਿਕ ਅੰਦਾਜ਼ ‘ਚ ਨਜ਼ਰ ਆ ਰਹੇ ਹਨ । ਉਹ ਕੈਟਰੀਨਾ ਕੈਫ ਦੇ ਮੱਥੇ ਨੂੰ ਚੁੰਮਦੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ ।

Vicky Kaushal image From instagram

ਹੋਰ ਪੜ੍ਹੋ : ਜੱਸ ਬਾਜਵਾ ਦੀ ਆਵਾਜ਼ ‘ਚ ਨਵਾਂ ਗੀਤ ‘ਝੂਠ ਬੋਲਦਾ’ ਰਿਲੀਜ਼

ਇਸ ਤੋਂ ਇਲਾਵਾ ਕੈਟਰੀਨਾ ਕੈਫ ਨੇ ਵੀ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆ ਹਨ । ਇਨ੍ਹਾਂ ਤਸਵੀਰਾਂ ‘ਚ ਦੋਵੇਂ ਵੱਖ-ਵੱਖ ਪੋਜ਼ ਦਿੰਦੇ ਹੋਏ ਦਿਖਾਈ ਦੇ ਰਹੇ ਹਨ । ਦੱਸ ਦਈਏ ਕਿ ਬੀਤੇ ਦਿਨੀਂ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਵਿਆਹ ਕਰਵਾਇਆ ਸੀ ।

Katrina Kaif image From instagram

ਇਸ ਵਿਆਹ ‘ਚ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ । ਜਿਸ ‘ਚ ਨੇਹਾ ਧੂਪੀਆ, ਅੰਗਦ ਬੇਦੀ ਸਣੇ ਕਈ ਹਸਤੀਆਂ ਸ਼ਾਮਿਲ ਸਨ । ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਵੀ ਇਸ ਵਿਆਹ ‘ਚ ਆਪਣੀ ਪਤਨੀ ਮਨਜੀਤ ਮਾਨ ਅਤੇ ਨੂੰਹ ਸਿਮਰਨ ਕੌਰ ਮੁੰਡੀ ਦੇ ਨਾਲ ਸ਼ਾਮਿਲ ਹੋਏ ਸਨ ।ਇਸ ਵਿਆਹ ਨੂੰ ਬਹੁਤ ਹੀ ਨਿੱਜੀ ਰੱਖਿਆ ਗਿਆ ਸੀ ਅਤੇ ਇਸ ਵਿਆਹ ‘ਚ ਕਿਸੇ ਵੀ ਤਰ੍ਹਾਂ ਦੀ ਵੀਡੀਓਗ੍ਰਾਫੀ ਅਤੇ ਤਸਵੀਰਾਂ ਖਿੱਚਣ ‘ਤੇ ਪਾਬੰਦੀ ਲਗਾਈ ਗਈ ਸੀ । ਵਿਆਹ ਰਾਜਸਥਾਨ ਦੇ ਸਵਾਈ ਮਾਧੋਪੁਰ ‘ਚ ਹੋਇਆ ਸੀ ।

 

View this post on Instagram

 

A post shared by Katrina Kaif (@katrinakaif)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network