ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਹਲਦੀ ਸੈਰੇਮਨੀ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

Written by  Shaminder   |  December 11th 2021 12:47 PM  |  Updated: December 11th 2021 12:49 PM

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਹਲਦੀ ਸੈਰੇਮਨੀ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਵਿੱਕੀ ਕੌਸ਼ਲ (Vicky Kaushal ) ਤੇ ਕੈਟਰੀਨਾ ਕੈਫ (Katrina Kaif)  ਦੇ ਵਿਆਹ (Wedding Pics)ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ । ਵਿਆਹ ਤੋਂ ਬਾਅਦ ਕੈਟਰੀਨਾ ਕੈਫ ਨੇ ਵਿਆਹ ਤੋਂ ਪਹਿਲਾਂ ਨਿਭਾਈਆਂ ਜਾਣ ਵਾਲੀਆਂ ਕੁਝ ਰਸਮਾਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਕੈਟਰੀਨਾ ਕੈਫ ਨੂੰ ਵੱਟਣਾ ਲਗਾਇਆ ਜਾ ਰਿਹਾ ਹੈ । ਇਨ੍ਹਾਂ ਤਸਵੀਰਾਂ ਨੂੰ ਕੈਟਰੀਨਾ ਕੈਫ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

Katrina Kaif Haldi Ceremony image From instagram

ਹੋਰ ਪੜ੍ਹੋ : ਕਾਮੇਡੀਅਨ ਵਰੁਣ ਠਾਕੁਰ ਨਿਕਿਤਾ ਸਹੋਤਾ ਦੇ ਨਾਲ ਵਿਆਹ ਦੇ ਬੰਧਨ ‘ਚ ਬੱਝੇ, ਤਸਵੀਰਾਂ ਕੀਤੀਆਂ ਸਾਂਝੀਆਂ

ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕੈਟਰੀਨਾ ਕੈਫ ਨੇ ਕਰੀਮ ਰੰਗ ਦਾ ਲਹਿੰਗਾ ਚੋਲੀ ਪਾਇਆ ਹੋਇਆ ਹੈ ਅਤੇ ਉਸ ਨੂੰ ਵਾਰੋ ਵਾਰੀ ਸਭ ਵੱਟਣਾ ਮਲ ਰਹੇ ਹਨ । ਇਸ ਦੌਰਾਨ ਕੈਟਰੀਨਾ ਕੈਫ ਦੀ ਮਾਂ ਵੀ ਨਜ਼ਰ ਆ ਰਹੀ ਹੈ । ਜੋ ਉਸ ਦੇ ਕੋਲ ਬੈਠੀ ਹੋਈ ਦਿਖਾਈ ਦੇ ਰਹੀ ਹੈ । ਇੱਕ ਹੋਰ ਤਸਵੀਰ ‘ਚ ਵਿੱਕੀ ਅਤੇ ਕੈਟਰੀਨਾ ਇੱਕਠੇ ਨਜ਼ਰ ਆ ਰਹੇ ਹਨ ਅਤੇ ਦੋਵਾਂ ਨੂੰ ਵੱਟਣਾ ਲੱਗਿਆ ਹੋਇਆ ਹੈ ਅਤੇ ਦੋਵੇਂ ਖਿੜਖਿੜਾ ਕੇ ਹੱਸ ਰਹੇ ਹਨ ।

Katrina Kaif image From instagram

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਹੁਣ ਅਦਾਕਾਰ ਵੱਲੋਂ ਹੀ ਖੁਦ ਹੀ ਤਸਵੀਰਾਂ ਸਾਂਝੀਆਂ ਕੀਤੀਆਂ ਜਾ ਰਹੀਆਂ । ਇਸ ਵਿਆਹ ਨੂੰ ਕਾਫੀ ਨਿੱਜੀ ਰੱਖਿਆ ਗਿਆ ਸੀ ਅਤੇ ਵਿਆਹ ‘ਚ ਸ਼ਾਮਿਲ ਮਹਿਮਾਨਾਂ ਨੂੰ ਵਿਆਹ ‘ਚ ਕਿਸੇ ਵੀ ਤਰ੍ਹਾਂ ਦਾ ਇਲੈਕਟ੍ਰਾਨਿਕ ਸਮਾਨ ਅਤੇ ਮੋਬਾਈਲ ਫੋਨ ਲਿਜਾਣ ਦੀ ਮਨਾਹੀ ਸੀ ।

 

View this post on Instagram

 

A post shared by Katrina Kaif (@katrinakaif)

ਦੱਸ ਦਈਏ ਕਿ ਕੈਟਰੀਨਾ ਕੈਫ ਹੁਸ਼ਿਆਰਪੁਰ ਦੇ ਪਿੰਡ ਮਿਰਜ਼ਾਪੁਰ ਦੀ ਨੂੰਹ ਬਣੀ ਹੈ । ਦਰਅਸਲ ਵਿੱਕੀ ਕੌਸ਼ਲ ਦੇ ਪਿਤਾ ਅਤੇ ਮਸ਼ਹੂਰ ਬਾਲੀਵੁੱਡ ਐਕਸ਼ਨ ਡਾਇਰੈਕਟਰ ਸ਼ਿਆਮ ਕੌਸ਼ਲ ਮੂਲ ਰੂਪ 'ਚੋਂ ਇੱਥੋਂ ਦੇ ਰਹਿਣ ਵਾਲੇ ਹਨ। ਇਸ ਸਮੇਂ ਵਿੱਕੀ ਦੇ ਚਾਚੇ ਦਾ ਪਰਿਵਾਰ ਇੱਥੇ ਰਹਿੰਦਾ ਹੈ। ਮਿਰਜ਼ਾਪੁਰ ਦੇ ਲੋਕ ਪਹਿਲਾਂ ਹੀ ਵਿਆਹ ਤੋਂ ਬਾਅਦ ਨੂੰਹ ਕੈਟਰੀਨਾ ਨੂੰ ਆਹਮੋ-ਸਾਹਮਣੇ ਦੇਖਣ ਦੀ ਇੱਛਾ ਜ਼ਾਹਰ ਕਰ ਚੁੱਕੇ ਹਨ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network