ਕੈਟਰੀਨਾ ਕੈਫ ਨੇ ਆਪਣੀ ਮੰਮੀ ਨੂੰ 70ਵੇਂ ਜਨਮਦਿਨ ਦੀਆਂ ਵਧਾਈਆਂ ਦਿੰਦੇ ਹੋਏ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

Written by  Lajwinder kaur   |  May 05th 2022 03:04 PM  |  Updated: May 05th 2022 03:08 PM

ਕੈਟਰੀਨਾ ਕੈਫ ਨੇ ਆਪਣੀ ਮੰਮੀ ਨੂੰ 70ਵੇਂ ਜਨਮਦਿਨ ਦੀਆਂ ਵਧਾਈਆਂ ਦਿੰਦੇ ਹੋਏ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

Katrina Kaif's mother's Birthday: ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਕੈਟਰੀਨਾ ਕੈਫ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਖੁਸ਼ਨੁਮਾ ਪਲਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਕੈਟਰੀਨਾ ਕੈਫ ਨੇ ਆਪਣੀ ਮੰਮੀ ਦੇ 70ਵੇਂ ਜਨਮਦਿਨ ਦੀ ਵਧਾਈ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ।

ਹੋਰ ਪੜ੍ਹੋ : ਸੰਜੇ ਦੱਤ ਨੇ ਸ਼ੁੱਧ ਪੰਜਾਬੀ ਬੋਲ ਕੇ ਜਿੱਤਿਆ ਹਰ ਇੱਕ ਦਾ ਦਿਲ, ਸਰਦਾਰ ਫੋਟੋਗ੍ਰਾਫਰ ਨੂੰ ਕਿਹਾ- ‘ਰੱਬ ਰਾਖਾ ਭਾਜੀ’

inside image of katrina kaif

ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਮੰਮੀ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘70ਵਾਂ ਜਨਮਦਿਨ ਮੁਬਾਰਕ ਮੰਮੀ... ਤੁਸੀਂ ਹਮੇਸ਼ਾ ਉਸ ਖੁਸ਼ੀ ਅਤੇ ਹਿੰਮਤ ਨਾਲ ਜ਼ਿੰਦਗੀ ਜੀਓ ਜਿਵੇਂ ਦੀ ਤੁਸੀਂ ਚਾਹੁੰਦੇ ਹੋ... surrounded by your very noisy kids’। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਵਧਾਈਆਂ ਦੇ ਰਹੇ ਹਨ। ਕੁਝ ਹੀ ਮਿੰਟਾਂ ਚ ਕੈਟਰੀਨਾ ਕੈਫ ਦੀ ਇਸ ਪੋਸਟ ਉੱਤੇ ਲੱਖਾਂ ਦੀ ਗਿਣਤੀ ਚ ਲਾਈਕਸ ਤੇ ਕਮੈਂਟ ਆ ਚੁੱਕੇ ਹਨ।

sunny kaushal talking about bhabi katrina kaif

ਕੈਟਰੀਨਾ ਕੈਫ ਨੇ ਇੱਕ ਨਹੀਂ ਸਗੋਂ ਚਾਰ ਤਸਵੀਰਾਂ ਸ਼ੇਅਰ ਕੀਤੀਆਂ ਨੇ। ਪਹਿਲੀ ਤਸਵੀਰ ਕੈਟਰੀਨਾ ਦੀ ਮੰਮੀ ਕੇਕ ਦੇ ਨਾਲ ਨਜ਼ਰ ਆ ਰਹੀ ਹੈ। ਦੂਜੀ ਤਸਵੀਰ ਚ ਕੈਟਰੀਨਾ ਕੈਫ ਦੀ ਪੂਰਾ ਪਰਿਵਾਰ ਨਜ਼ਰ ਆ ਰਿਹਾ ਹੈ। ਕੈਟਰੀਨਾ ਕੈਫ ਨੇ ਖ਼ੂਬਸੂਰਤ ਵ੍ਹਾਈਟ ਰੰਗ ਦਾ ਟੌਪ ਪਾਇਆ ਹੋਇਆ ਹੈ।

ਦੱਸ ਦਈਏ ਕੈਟਰੀਨਾ ਅਤੇ ਵਿੱਕੀ ਦਾ ਵਿਆਹ 9 ਦਸੰਬਰ 2021 ਨੂੰ ਰਾਜਸਥਾਨ ਦੇ ਉਦੈਪੁਰ ਵਿੱਚ ਇੱਕ ਬਹੁਤ ਹੀ ਨਿੱਜੀ ਤਰੀਕੇ ਨਾਲ ਹੋਇਆ ਸੀ। ਸਮਾਰੋਹ ‘ਚ ਪਰਿਵਾਰਕ ਮੈਂਬਰ ਅਤੇ ਕਰੀਬੀ ਦੋਸਤਾਂ ਨੇ ਸ਼ਿਰਕਤ ਕੀਤੀ।

ਕੈਟਰੀਨਾ ਕੈਫ ਨੇ ਵਿਆਹ ਦੇ ਕੁਝ ਦਿਨਾਂ ਬਾਅਦ ਹੀ ਆਪਣਾ ਕੰਮ ਸ਼ੁਰੂ ਕਰ ਦਿੱਤਾ ਸੀ। ਕੈਟਰੀਨਾ ਕੋਲ ਇਸ ਸਮੇਂ ਕਈ ਫਿਲਮਾਂ ਝੋਲੀ ਵਿੱਚ ਹਨ। ਉਹ ਬਹੁਤ ਜਲਦ ‘ਟਾਈਗਰ 3’ ਵਿੱਚ ਸਲਮਾਨ ਖਾਨ ਦੇ ਨਾਲ ਨਜ਼ਰ ਆਵੇਗੀ।

ਹੋਰ ਪੜ੍ਹੋ : ਪਿਆਰ ਤੇ ਜਜ਼ਬਾਤਾਂ ਦੇ ਨਾਲ ਭਰਿਆ ਨੀਰੂ ਬਾਜਵਾ ਅਤੇ ਗੁਰਨਾਮ ਭੁੱਲਰ ਦੀ ਫ਼ਿਲਮ 'Kokka' ਦਾ ਟ੍ਰੇਲਰ ਹੋਇਆ ਰਿਲੀਜ਼

 

View this post on Instagram

 

A post shared by Katrina Kaif (@katrinakaif)


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network