
Katrina Kaif celebrates Christmas Vicky Kaushal: ਦੁਨੀਆ ਭਰ ਵਿੱਚ ਅੱਜ ਕ੍ਰਿਸਮਿਸ ਦੇ ਤਿਉਹਾਰ ਦੀਆਂ ਰੌਣਕਾਂ ਛਾਈਆਂ ਹੋਈਆਂ ਹਨ। ਬਾਲੀਵੁੱਡ ਸਿਤਾਰੇ ਜਸ਼ਨ ਮਨਾਉਣ ਦਾ ਕੋਈ ਮੌਕਾ ਨਹੀਂ ਛੱਡਦੇ। ਸਿਨੇਮਾ ਜਗਤ ਦੇ ਕਈ ਸਿਤਾਰਿਆਂ ਨੇ ਕ੍ਰਿਸਮਿਸ ਦੇ ਜਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਕੁਝ ਸਮੇਂ ਪਹਿਲਾਂ ਹੀ ਅਦਾਕਾਰਾ ਕੈਟਰੀਨਾ ਕੈਫ ਨੇ ਆਪਣੀ ਕ੍ਰਿਸਮਿਸ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ।
ਹੋਰ ਪੜ੍ਹੋ : ਪੰਜਾਬੀ ਗੀਤ 'ਤੇ ਇਸ ਬਜ਼ੁਰਗ ਬੀਬੀ ਨੇ ਪਾਇਆ ਅਜਿਹਾ ਭੰਗੜਾ, ਚੰਗੇ-ਚੰਗੇ ਗੱਭਰੂ ਵੀ ਫੇਲ ਨਜ਼ਰ ਆ ਰਹੇ ਨੇ

ਅਦਾਕਾਰਾ ਕੈਟਰੀਨਾ ਕੈਫ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਸਨ। ਪਹਿਲੀ ਤਸਵੀਰ ਵਿੱਚ ਕੈਟਰੀਨਾ ਕੈਫ, ਵਿੱਕੀ ਕੌਸ਼ਲ, ਸੰਨੀ ਕੌਸ਼ਲ ਤੇ ਸੱਸ-ਸਹੁਰੇ ਵੀ ਨਜ਼ਰ ਆ ਰਹੇ ਹਨ। ਦੂਜੀ ਤਸਵੀਰ ਵਿੱਚ ਕ੍ਰਿਸਮਿਸ ਟ੍ਰੀ ਨਜ਼ਰ ਆ ਰਿਹਾ ਹੈ, ਜਿਸ ਉੱਤੇ ਕੈਟਰੀਨਾ-ਵਿੱਕੀ ਦੀ ਤਸਵੀਰ ਨਜ਼ਰ ਆ ਰਹੀ ਹੈ। ਇਸ ਪੋਸਟ ਉੱਤੇ ਫੈਨਜ਼ ਖੂਬ ਪਿਆਰ ਲੁੱਟਾ ਰਹੇ ਹਨ।

ਬੀਤੇ ਦਿਨੀਂ ਹੀ ਕੈਟਰੀਨਾ ਕੈਫ ਨੇ ਆਪਣੀ ਆਉਣ ਵਾਲੀ ਫ਼ਿਲਮ ਮੈਰੀ ਕ੍ਰਿਸਮਿਸ ਦਾ ਫਰਸਟ ਲੁੱਕ ਪੋਸਟਰ ਸ਼ੇਅਰ ਕੀਤਾ ਹੈ। ਇਹ ਫ਼ਿਲਮ ਅਗਲੇ ਸਾਲ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਉਹ ਸਲਮਾਨ ਖ਼ਾਨ ਦੇ ਨਾਲ ਟਾਈਗਰ-3 ਵਿੱਚ ਨਜ਼ਰ ਆਵੇਗੀ।

View this post on Instagram