
Katrina Kaif- Vicky Kaushal's US Vacation: ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਜਦੋਂ ਤੋਂ ਕੈਟਰੀਨਾ ਦਾ ਵਿੱਕੀ ਕੌਸ਼ਲ ਨਾਲ ਵਿਆਹ ਹੋਇਆ ਹੈ, ਲੋਕ ਦੋਵਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਰਹਿੰਦੇ ਹਨ।

ਇਸ ਦੇ ਨਾਲ ਹੀ ਕੈਟਰੀਨਾ ਵੀ ਆਪਣੇ ਪ੍ਰਸ਼ੰਸਕਾਂ ਨੂੰ ਨਿਰਾਸ਼ ਕੀਤੇ ਬਿਨਾਂ ਹਰ ਰੋਜ਼ ਆਪਣੇ ਪ੍ਰਸ਼ੰਸਕਾਂ ਦੇ ਲਈ ਕੋਈ ਨਾ ਕੋਈ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ। ਇਸ ਸਿਲਸਿਲੇ ਨੂੰ ਅੱਗੇ ਵਧਾਉਂਦੇ ਹੋਏ ਕੈਟਰੀਨਾ ਕੈਫ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਤੇ ਉਸ ਦੇ ਪ੍ਰਸ਼ੰਸਕ ਕਾਫੀ ਪਿਆਰ ਲੁੱਟਾ ਰਹੇ ਹਨ।
ਹੋਰ ਪੜ੍ਹੋ : ਅਕਸ਼ੈ ਕੁਮਾਰ ਆਏ ਕੋਰੋਨਾ ਦੀ ਲਪੇਟ ‘ਚ, ਪ੍ਰਸ਼ੰਸਕ ਕਰ ਰਹੇ ਨੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ

ਕੈਟਰੀਨਾ ਕੈਫ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਨੇ। ਜਿਸ ਚ ਤੁਸੀਂ ਦੇਖ ਸਕਦੇ ਹੋ ਉਹ ਬੌਲਿੰਗ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਦੌਰਾਨ ਕੈਟਰੀਨਾ ਕਾਫੀ ਖੁਸ਼ ਮੂਡ 'ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਆਪਣੇ ਕੈਪਸ਼ਨ 'ਚ ਲਿਖਿਆ, ''A very American Saturday????''। ਕੈਟਰੀਨਾ ਦੀ ਇਸ ਪੋਸਟ ਉੱਤੇ ਇੱਕ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਹਨ। ਇਸ ਪੋਸਟ ਉੱਤੇ ਪ੍ਰਸ਼ੰਸਕਾਂ ਤੋਂ ਇਲਾਵਾ ਬਾਲੀਵੁੱਡ ਸਿਤਾਰਿਆਂ ਦੇ ਕਮੈਂਟਸ ਵੀ ਦੇਖਣ ਨੂੰ ਮਿਲ ਰਹੇ ਹਨ।

ਕੈਟਰੀਨਾ ਕੈਫ ਦੀ ਪੋਸਟ 'ਚ ਵੀ ਉਸ ਦਾ ਅਨੋਖਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਅਦਾਕਾਰਾ ਜੀਨਸ, ਸਨੀਕਰ, ਕਮੀਜ਼ ਅਤੇ ਪੋਨੀ ਵਿੱਚ ਬਹੁਤ ਸਟਾਈਲਿਸ਼ ਲੱਗ ਰਹੀ ਹੈ। ਉੱਧਰ ਵਿੱਕੀ ਕੌਸ਼ਲ ਨੇ ਵੀ ਆਪਣੇ ਦੋਸਤਾਂ ਦੇ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ।
ਦੱਸ ਦਈਏ ਪਤੀ-ਪਤਨੀ ਏਨੀਂ ਦਿਨੀਂ ਅਮਰੀਕਾ 'ਚ ਆਪਣੀ ਵਿਆਹੁਤਾ ਜ਼ਿੰਦਗੀ ਦੇ ਖੁਸ਼ਨੁਮਾ ਪਲਾਂ ਦਾ ਅਨੰਦ ਲੈ ਰਹੇ ਹਨ। ਦੱਸ ਦਈਏ ਕੈਟਰੀਨਾ ਕੈਫ ਜਲਦ ਹੀ ਸਲਮਾਨ ਖਾਨ ਦੇ ਨਾਲ ਟਾਈਗਰ 3 ਵਿੱਚ ਨਜ਼ਰ ਆਵੇਗੀ।
View this post on Instagram