ਕੈਟਰੀਨਾ ਕੈਫ ਨੇ ਦੀਵਾਲੀ ਦੇ ਜਸ਼ਨ ਦੀਆਂ ਤਸਵੀਰਾਂ ਕੀਤੀਆਂ ਪੋਸਟ, ਪਤੀ ਵਿੱਕੀ ਕੌਸ਼ਲ ਨੇ ਕਿਹਾ- 'ਘਰ ਦੀ ਲਕਸ਼ਮੀ ਨਾਲ...'

written by Lajwinder kaur | October 25, 2022 11:21am

Katrina Kaif-Vicky Kaushal First Diwali: ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਵਿਆਹ ਤੋਂ ਬਾਅਦ ਆਪਣੀ ਪਹਿਲੀ ਦੀਵਾਲੀ ਇਕੱਠੇ ਮਨਾਈ। ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੋਵਾਂ ਨੇ ਦੀਵਾਲੀ ਦੇ ਜਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਤਿਆਰ ਹੋਣ ਤੋਂ ਬਾਅਦ ਕੈਟਰੀਨਾ ਕੈਫ ਨੇ ਵਿੱਕੀ ਕੌਸ਼ਲ ਨਾਲ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਅਤੇ ਕੈਪਸ਼ਨ 'ਚ ਲਿਖਿਆ- ‘ਸ਼ੁਭ ਦੀਵਾਲੀ’। ਇਸ ਦੇ ਨਾਲ ਹੀ ਵਿੱਕੀ ਕੌਸ਼ਲ ਨੇ ਇੰਸਟਾਗ੍ਰਾਮ 'ਤੇ ਇੱਕ ਖਾਸ ਪੋਸਟ ਸ਼ੇਅਰ ਕੀਤੀ ਹੈ।

vicky kat first diwali Image Source: Instagram

ਹੋਰ ਪੜ੍ਹੋ : ਜਸਵਿੰਦਰ ਭੱਲਾ ਨੇ ਆਪਣੇ ਪਰਿਵਾਰ ਦੇ ਨਾਲ ਪਿਆਰੀ ਜਿਹੀ ਤਸਵੀਰ ਸ਼ੇਅਰ ਕਰਦੇ ਹੋਏ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

ਵਿੱਕੀ ਕੌਸ਼ਲ ਨੇ ਇੰਸਟਾਗ੍ਰਾਮ 'ਤੇ ਲਕਸ਼ਮੀ ਪੂਜਾ ਦੌਰਾਨ ਆਪਣੀ ਅਤੇ ਕੈਟਰੀਨਾ ਕੈਫ ਦੀ ਇੱਕ ਫੋਟੋ ਪੋਸਟ ਕੀਤੀ, ਜਿਸ 'ਚ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ- ‘ਲਕਸ਼ਮੀ ਪੂਜਾ ਘਰ ਦੀ ਲਕਸ਼ਮੀ ਨਾਲ...ਸਾਡੇ ਵੱਲੋਂ ਤੁਹਾਨੂੰ ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ’। ਵਿੱਕੀ ਕੌਸ਼ਲ ਦੇ ਆਪਣੀ ਪਤਨੀ ਲਕਸ਼ਮੀ ਨੂੰ ਬੁਲਾ ਕੇ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਛੂਹ ਲਿਆ।

ਵਿੱਕੀ-ਕੈਟਰੀਨਾ ਦੀ ਪੋਸਟ 'ਤੇ ਕਈ ਮਸ਼ਹੂਰ ਹਸਤੀਆਂ ਅਤੇ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਦੀਵਾਲੀ 'ਤੇ ਲਕਸ਼ਮੀ ਗਣੇਸ਼ ਦੀ ਪੂਜਾ ਦੌਰਾਨ ਕੈਟਰੀਨਾ ਕੈਫ ਸੂਟ 'ਚ ਨਜ਼ਰ ਆ ਰਹੀ ਹੈ ਅਤੇ ਵਿੱਕੀ ਕੌਸ਼ਲ ਨੇ ਕੁੜਤਾ ਪਾਇਆ ਹੋਇਆ ਹੈ। ਕੈਟਰੀਨਾ ਕੈਫ ਨੇ ਸਿਰ 'ਤੇ ਦੁਪੱਟਾ ਪਾਇਆ ਹੋਇਆ ਹੈ। ਇਸ ਦੇ ਨਾਲ ਹੀ ਕੈਟਰੀਨਾ ਨੇ ਪੂਜਾ ਤੋਂ ਬਾਅਦ ਤਿਆਰ ਹੋ ਕੇ ਤਸਵੀਰਾਂ ਸ਼ੇਅਰ ਕੀਤੀਆਂ ਹਨ।

katrina kaif Image Source: Instagram

ਕੈਟਰੀਨਾ ਕੈਫ ਦੁਆਰਾ ਪੋਸਟ ਕੀਤੀ ਗਈ ਫੋਟੋਆਂ ਵਿੱਚ ਵਿੱਕੀ ਕੌਸ਼ਲ ਵ੍ਹਾਈਟ ਰੰਗ ਵਾਲੀ ਸ਼ੇਰਵਾਨੀ ਅਤੇ ਕੈਟਰੀਨਾ ਕੈਫ ਗੋਲਡਨ ਕਲਰ ਦੀ ਸਾੜ੍ਹੀ ਚ ਬੇਹੱਦ ਹੀ ਖ਼ੂਬਸੂਰਤ ਨਜ਼ਰ ਆ ਰਹੀ ਹੈ। ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੀ ਵਿਆਹ ਤੋਂ ਬਾਅਦ ਇਹ ਪਹਿਲੀ ਦੀਵਾਲੀ ਸੀ, ਜਿਸ ਨੂੰ ਲੈ ਕੇ ਦੋਵੇਂ ਬਹੁਤ ਹੀ ਉਤਸ਼ਾਹਿਤ ਸਨ।

Image Source: Instagram

 

View this post on Instagram

 

A post shared by Katrina Kaif (@katrinakaif)

 

View this post on Instagram

 

A post shared by Vicky Kaushal (@vickykaushal09)

You may also like