ਵਿਆਹ ਦਾ ਇੱਕ ਮਹੀਨਾ ਪੂਰਾ ਹੋਣ 'ਤੇ ਕੈਟਰੀਨਾ ਕੈਫ ਨੇ ਪਤੀ ਵਿੱਕੀ ਕੌਸ਼ਲ ਨਾਲ ਸਾਂਝੀ ਕੀਤੀ ਰੋਮਾਂਟਿਕ ਤਸਵੀਰ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਦੋਵਾਂ ਦੀ ਕਮਿਸਟਰੀ

written by Lajwinder kaur | January 09, 2022

ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਕੈਟਰੀਨਾ ਕੈਫ ਅਤੇ ਐਕਟਰ ਵਿੱਕੀ ਕੌਸ਼ਲ ਜੋ ਕਿ ਵਿਆਹ ਤੋਂ ਬਾਅਦ ਤੋਂ ਹੀ ਦੋਵੇਂ ਜਣੇ ਲਾਈਮਲਾਈਟ 'ਚ ਬਣੇ ਹੋਏ ਨੇ। ਕੁਝ ਦਿਨ ਪਹਿਲਾਂ ਹੀ ਕੈਟਰੀਨਾ ਕੈਫ ਨੂੰ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ। ਜਿੱਥੇ ਉਹ ਇੰਦੌਰ ਲਈ ਰਵਾਨਾ ਹੋਣ ਲਈ ਪਹੁੰਚੀ ਸੀ। ਵਿੱਕੀ ਕੌਸ਼ਲ ਫਿਲਹਾਲ ਇੰਦੌਰ 'ਚ ਆਪਣੀ ਅਗਲੀ ਫ਼ਿਲਮ ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਅਜਿਹੇ 'ਚ ਕੈਟਰੀਨਾ ਆਪਣੇ ਪਤੀ ਨਾਲ ਸਮਾਂ ਬਿਤਾਉਣ ਲਈ ਉੱਥੇ ਪਹੁੰਚੀ। ਇਸ ਦੇ ਨਾਲ ਹੀ ਦੱਸ ਦੇਈਏ ਕਿ ਦੋਵਾਂ ਦੇ ਵਿਆਹ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ।

ਹੋਰ ਪੜ੍ਹੋ : ਸ਼ਾਹਰੁਖ ਖ਼ਾਨ ਦੀ ਧੀ ਸੁਹਾਨਾ ਖ਼ਾਨ ਨੇ ਆਪਣੀ ਗਲੈਮਰਸ ਤਸਵੀਰਾਂ ਦੇ ਨਾਲ ਵਧਾਇਆ ਸੋਸ਼ਲ ਮੀਡੀਆ ਦਾ ਤਾਪਮਾਨ, ਲੱਖਾਂ ਦੀ ਗਿਣਤੀ ‘ਚ ਆਏ ਲਾਈਕਸ

katrina kaif and vicky kaushla one moth wedding anniversary

ਇਸ ਦੇ ਨਾਲ ਹੀ ਇਸ ਜੋੜੇ ਨੇ ਆਪਣੇ ਪਹਿਲੇ ਖੂਬਸੂਰਤ ਮਹੀਨੇ ਨੂੰ ਖਾਸ ਅੰਦਾਜ਼ ਦੇ ਨਾਲ ਸੈਲੀਬ੍ਰੇਟ ਕਰ ਰਹੇ ਨੇ। ਇਸੇ ਦੌਰਾਨ ਕੈਟਰੀਨਾ ਕੈਫ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਆਪਣੇ ਪਤੀ ਵਿੱਕੀ ਕੌਸ਼ਲ ਨਾਲ ਇਕ ਬਹੁਤ ਹੀ ਪਿਆਰੀ ਜਿਹੀ ਫੋਟੋ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਕੈਟ ਨੇ ਲਿਖਿਆ ਹੈ- ‘ਹੈਪੀ ਵਨ month ਮੇਰੇ ਪਿਆਰ’ ਤੇ ਨਾਲ ਹੀ ਹਾਰਟ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ। ਜਿਸ ਤੋਂ ਬਾਅਦ ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀ ਹੈ। ਪ੍ਰਸ਼ੰਸਕਾਂ ਦੇ ਨਾਲ-ਨਾਲ ਸੈਲੇਬਸ ਵੀ ਤਸਵੀਰ 'ਤੇ ਕਮੈਂਟ ਕਰਕੇ ਜੋੜੀ ਨੂੰ ਵਧਾਈਆਂ ਦੇ ਰਹੇ ਹਨ। ਵੱਡੀ ਗਿਣਤੀ ਚ ਲਾਈਕਸ ਤੇ ਕਮੈਂਟ ਆ ਚੁੱਕੇ ਨੇ। ਅਜੇ ਤੱਕ ਦੋ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਨੇ। ਨੇਹਾ ਧੂਪੀਆ, ਵਾਨੀ ਕਪੂਰ, ਰਣਵੀਰ ਸਿੰਘ ਤੋਂ ਇਲਾਵਾ ਕਈ ਹੋਰ ਨਾਮੀ ਹਸਤੀਆਂ ਨੇ ਕਮੈਂਟ ਕਰਕੇ ਪਿਆਰ ਜ਼ਾਹਿਰ ਕੀਤਾ ਹੈ।

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਸ਼ੇਅਰ ਕੀਤੀਆਂ ਆਪਣੇ ਪਰਿਵਾਰ ਦੇ ਨਾਲ ਨਵੀਆਂ ਤਸਵੀਰਾਂ, ਗੁਰਬਾਜ਼ ਦੀ ਕਿਊਟਨੈੱਸ ਨੇ ਲੁੱਟਿਆ ਮੇਲਾ

katrina kaif flaunt her wedding mehndi

ਤਸਵੀਰ ਚ ਤੁਸੀਂ ਦੇਖ ਸਕਦੇ ਹੋ ਕੈਟਰੀਨਾ ਕੈਫ ਨੇ ਵਿੱਕੀ ਕੌਸ਼ਲ ਨੂੰ ਗਲੇ ਲਗਾਇਆ ਹੈ ਤੇ ਵਿੱਕੀ ਸੈਲਫੀ ਲੈਂਦੇ ਹੋਏ ਨਜ਼ਰ ਆ ਰਹੇ ਨੇ। ਤਸਵੀਰ ਚ ਦੋਵਾਂ ਦੀ ਰੋਮਾਂਟਿਕ ਕਮਿਸਟਰੀ ਖੂਬ ਪਸੰਦ ਆ ਰਹੀ ਹੈ। ਦੱਸ ਦਈਏ ਦੋਵਾਂ ਦਾ ਵਿਆਹ ਪਿਛਲੇ ਸਾਲ ਦਸੰਬਰ ਦੀ 9 ਤਰੀਕ ਨੂੰ ਹੋਇਆ ਸੀ। ਵਿਆਹ ਦਾ ਪ੍ਰਬੰਧ ਬਹੁਤ ਹੀ ਸ਼ਾਹੀ ਅੰਦਾਜ਼ ‘ਚ ਕੀਤਾ ਗਿਆ ਸੀ। ਵਿਆਹ ਵਿੱਚ ਸਿਰਫ਼ ਚੋਣਵੇਂ ਲੋਕ ਹੀ ਸ਼ਾਮਿਲ ਹੋਏ ਸੀ ਅਤੇ ਸਭ ਕੁਝ ਬਹੁਤ ਹੀ ਗੁਪਤ ਰੱਖਿਆ ਗਿਆ ਸੀ। ਵਿਆਹ ਤੋਂ ਬਾਅਦ ਦੋਵਾਂ ਨੇ ਵਿਆਹ ਦੀਆਂ ਤਸਵੀਰਾਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਸਨ।

 

 

View this post on Instagram

 

A post shared by Katrina Kaif (@katrinakaif)

 

You may also like