ਕੈਟਰੀਨਾ ਕੈਫ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਲਾਲ ਲਹਿੰਗਾ ਚੋਲੀ 'ਚ ਬੇਹੱਦ ਖੂਬਸੂਰਤ ਦਿਖੀ ਅਦਾਕਾਰਾ

written by Shaminder | December 13, 2021

ਕੈਟਰੀਨਾ ਕੈਫ (Katrina Kaif)  ਅਤੇ ਵਿੱਕੀ ਕੌਸ਼ਲ (Vicky Kaushal) ਦੇ ਵਿਆਹ ਦੀਆਂ ਤਸਵੀਰਾਂ (Wedding Pics)  ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਨੂੰ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਵੀ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕਰ ਰਹੇ ਹਨ । ਕੈਟਰੀਨਾ ਕੈਫ ਨੇ ਆਪਣੇ ਵਿਆਹ ਦੇ ਸਮੇਂ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕੈਟਰੀਨਾ ਫੇਰਿਆਂ ਦੇ ਲਈ ਆਉਂਦੀ ਦਿਖਾਈ ਦੇ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਵੱਡੇ ਹੋ ਕੇ ਅਸੀਂ ਭੈਣਾਂ ਨੇ ਹਮੇਸ਼ਾ ਇੱਕ ਦੂਜੇ ਦੀ ਰੱਖਿਆ ਕੀਤੀ ।

Katrina Kaif With sister image From instagram

ਹੋਰ ਪੜ੍ਹੋ : ਖਾਲਸਾ ਏਡ ਨੇ ਦਿੱਲੀ ਦੀਆਂ ਸਰਹੱਦਾਂ ਤੋਂ ਸਫ਼ਾਈ ਮੁਹਿੰਮ ਕੀਤੀ ਸ਼ੁਰੂ, ਵੀਡੀਓ ਕੀਤਾ ਸਾਂਝਾ

ਉਹ ਮੇਰੀ ਤਾਕਤ ਅਤੇ ਥੰਮ ਹਨ ਅਤੇ ਅਸੀਂ ਇੱਕ ਦੂਜੇ ਨੂੰ ਅਧਾਰ ਬਣਾ ਕੇ ਰੱਖਦੇ ਹਾਂ। ਇਹ ਹਮੇਸ਼ਾ ਇਸੇ ਤਰ੍ਹਾਂ ਰਹੇ ਹਾਂ’ । ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਬੀਤੇ ਦਿਨੀਂ ਵਿਆਹ ਦੇ ਬੰਧਨ ‘ਚ ਬੱਝੇ ਹਨ । ਦੋਵਾਂ ਨੇ ਆਪਣੇ ਵਿਆਹ ਨੂੰ ਕਾਫੀ ਨਿੱਜੀ ਰੱਖਿਆ ਸੀ ਅਤੇ ਵਿਆਹ ‘ਚ ਜਾਣ ਵਾਲੇ ਮਹਿਮਾਨਾਂ ਨੂੰ ਮੋਬਾਈਲ ਫੋਨਸ ਤੱਕ ਲਿਜਾਣ ਦੀ ਮਨਾਹੀ ਸੀ ਅਤੇ ਇਸ ਵਿਆਹ ਨੂੰ ਬਹੁਤ ਹੀ ਨਿੱਜੀ ਰੱਖਿਆ ਗਿਆ ਸੀ ।

Katrina Kaif image From instagram

ਪਰ ਵਿਆਹ ਤੋਂ ਬਾਅਦ ਇਹ ਜੋੜੀ ਖੁਦ ਆਪਣੀਆਂ ਤਸਵੀਰਾਂ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰ ਰਹੀ ਹੈ । ਦੱਸ ਦਈਏ ਕਿ ਕੈਟਰੀਨਾ ਕੈਫ ਪੰਜਾਬੀ ਪਰਿਵਾਰ ਦੀ ਨੂੰਹ ਬਣੀ ਹੈ । ਕਿਉਂਕਿ ਵਿੱਕੀ ਕੌਸ਼ਲ ਦੇ ਪਿਤਾ ਹੁਸ਼ਿਆਰਪੁਰ ਦੇ ਪਿੰਡ ਮਿਰਜ਼ਾਪੁਰ ਦੇ ਨਾਲ ਸਬੰਧ ਰੱਖਦੇ ਹਨ ।

 

View this post on Instagram

 

A post shared by Katrina Kaif (@katrinakaif)

ਇਸ ਵਿਆਹ ‘ਚ ਨੇਹਾ ਧੂਪੀਆ, ਅੰਗਦ ਬੇਦੀ, ਗੁਰਦਾਸ ਮਾਨ ਉਨ੍ਹਾਂ ਦੀ ਪਤਨੀ ਮਨਜੀਤ ਮਾਨ, ਨੂੰਹ ਸਿਮਰਨ ਕੌਰ ਮੁੰਡੀ ਸਣੇ ਕਈ ਹੋਰ ਕਲਾਕਾਰ ਵੀ ਸ਼ਾਮਿਲ ਹੋਏ ਸਨ ।ਰਾਜਸਥਾਨ ਦੇ ਸਵਾਈ ਮਾਧੋਪੁਰ ‘ਚ ਦੋਵਾਂ ਨੇ ਪੂਰੇ ਰਜਵਾੜਿਆਂ ਵਾਲੇ ਅੰਦਾਜ਼ ‘ਚ ਵਿਆਹ ਕਰਵਾਇਆ ।ਪਰ ਦੋਵਾਂ ਨੇ ਵਿਆਹ ਨੂੰ ਬਹੁਤ ਹੀ ਪ੍ਰਾਈਵੇਟ ਰੱਖਿਆ ਹੋੋਇਆ ਸੀ ਅਤੇ ਵਿਆਹ ‘ਚ ਕਿਸੇ ਵੀ ਤਰ੍ਹਾਂ ਦਾ ਮੋਬਾਈਲ ਫੋਨ, ਡਰੋਨ ਜਾਂ ਕਿਸੇ ਹੋਰ ਤਰ੍ਹਾਂ ਦੀ ਵੀਡੀਓਗ੍ਰਾਫੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਸੀ। ਜਿਸ ਜਗ੍ਹਾ ‘ਤੇ ਇਹ ਪੈਲੇਸ ਬਣਿਆ ਹੋਇਆ ਹੈ ।ਦੱਸਿਆ ਜਾਂਦਾ ਹੈ ਕਿ ਇਹ ਪੰਦਰਾਂ ਸੌ ਫੁੱਟ ਦੀ ਉਚਾਈ ‘ਤੇ ਸਥਿਤ ਹੈ ।

 

You may also like