ਸਿਲਵਰ ਪੇਸਟਲ ਸਾੜ੍ਹੀ 'ਚ ਬੇਹੱਦ ਗਲੈਮਰਸ ਨਜ਼ਰ ਆਈ ਕੈਟਰੀਨਾ ਕੈਫ, ਅਦਾਕਾਰਾ ਨੇ ਸ਼ੇਅਰ ਕੀਤੀਆਂ ਤਸਵੀਰਾਂ

written by Pushp Raj | November 29, 2022 12:40pm

Katrina Kaif News: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੈਟਰੀਨਾ ਕੈਫ ਆਪਣੀ ਖੂਬਸੂਰਤੀ ਤੇ ਸਾਦਗੀ ਲਈ ਬੇਹੱਦ ਮਸ਼ਹੂਰ ਹੈ। ਹਾਲ ਹੀ ਵਿੱਚ ਅਦਾਕਾਰਾ ਦੀ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਫੈਨਜ਼ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਬਹੁਤ ਪਸੰਦ ਕਰ ਰਹੇ ਹਨ।

image source: instagram

ਕੈਟਰੀਨਾ ਕੈਫ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਫੈਨਜ਼ ਨਾਲ ਆਪਣੇ ਨਵੇਂ ਪ੍ਰੋਜੈਕਟਸ, ਵੀਡੀਓਜ਼ ਤੇ ਤਸਵੀਰਾਂ ਆਦਿ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਅਦਾਕਾਰਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਕੈਟਰੀਨਾ ਨੇ ਹਲਕੇ ਨੀਲੇ ਰੰਗ ਦੀ ਸਾੜ੍ਹੀ ਪਾਈ ਹੋਈ ਹੈ। ਇਸ ਸ਼ਿਮਰੀ ਤੇ ਸਿਲਵਰ ਪੇਸਟਲ ਵਿੱਚ ਕੈਟਰੀਨਾ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਇਸ ਸਾੜ੍ਹੀ ਦੇ ਨਾਲ ਅਦਾਕਾਰਾ ਨੇ ਡਿਜ਼ਾਈਨਰ ਬਲਾਊਜ਼ ਅਤੇ ਲੰਬੇ ਇੰਅਰਰਿੰਗ ਪਹਿਨੇ ਹੋਏ ਹਨ। ਇਸ ਦੇ ਨਾਲ ਹੀ ਕੈਟਰੀਨਾ ਨੇ ਨਿਊਡ ਮੇਅਕਪ ਕੀਤਾ ਹੈ। ਇਸ ਸਾੜ੍ਹੀ ਵਿੱਚ ਅਦਾਕਾਰਾ ਵੱਖ-ਵੱਖ ਅੰਦਾਜ਼ 'ਚ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ।

image source: instagram

ਸਾੜ੍ਹੀ 'ਚ ਕੈਟਰੀਨਾ ਕੈਫ ਦਾ ਹਰ ਪੋਜ਼ ਬੇਹੱਦ ਚੰਗਾ ਲੱਗ ਰਿਹਾ ਹੈ। ਫੈਨਜ਼ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਬਹੁਤ ਪਸੰਦ ਕਰ ਰਹੇ ਹਨ। ਇਸ ਦੇ ਨਾਲ ਹੀ ਕਈ ਫੈਨਜ਼ ਅਦਾਕਾਰਾ ਦੀ ਤਸਵੀਰ ਉੱਤੇ ਕਮੈਂਟ ਕਰਕੇ ਆਪੋ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕਈ ਫੈਨਜ਼ ਨੇ ਤਸਵੀਰ 'ਤੇ ਫਾਇਰ ਇਮੋਜੀ ਸ਼ੇਅਰ ਕੀਤੇ ਹਨ ਤੇ ਕਈਆਂ ਨੇ ਅਦਾਕਾਰਾ ਦੇ ਇਸ ਪਹਿਰਾਵੇ ਦੀ ਤਾਰੀਫ ਕੀਤੀ ਹੈ।

image source: instagram

ਹੋਰ ਪੜ੍ਹੋ: ਆਲੀਆ ਭੱਟ ਤੇ ਰਣਬੀਰ ਕਪੂਰ ਨੇ ਦੱਸਿਆ ਕਦੋਂ ਵਿਖਾਉਣਗੇ ਧੀ ਰਾਹਾ ਦੀ ਤਸਵੀਰ, ਜਾਨਣ ਲਈ ਪੜ੍ਹੋ ਪੂਰੀ ਖ਼ਬਰ

ਹਾਲ ਹੀ ਵਿੱਚ ਅਦਾਕਾਰਾ ਦੀ ਫ਼ਿਲਮ ਫੋਨ ਭੂਤ ਰਿਲੀਜ਼ ਹੋਈ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਕੈਟਰੀਨਾ ਕੈਫ ਜਲਦ ਹੀ ਸਲਮਾਨ ਖ਼ਾਨ ਨਾਲ ਫ਼ਿਲਮ ਟਾਈਗਰ 3 ਵਿੱਚ ਨਜ਼ਰ ਆਵੇਗੀ ਅਤੇ ਇਸ ਦੇ ਨਾਲ ਹੀ ਉਹ ਮੈਰੀ ਕ੍ਰਿਸਮਸ ਤੇ ਹੋਰਨਾਂ ਕਈ ਫ਼ਿਲਮਾਂ ਵਿੱਚ ਵੀ ਵਿਖਾਈ ਦਵੇਗੀ।

 

View this post on Instagram

 

A post shared by Katrina Kaif (@katrinakaif)

You may also like