ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੇ ਸਿੱਧੀਵਿਨਾਇਕ ਮੰਦਰ ‘ਚ ਟੇਕਿਆ ਮੱਥਾ, ਤਸਵੀਰਾਂ ਹੋਈਆਂ ਵਾਇਰਲ

written by Lajwinder kaur | January 06, 2023 01:09pm

Katrina Kaif, Vicky Kaushal visit Siddhivinayak temple; ਬਾਲੀਵੁੱਡ ਦੀ ਮਸ਼ਹੂਰ ਜੋੜੀ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਇਨ੍ਹੀਂ ਦਿਨੀਂ ਹਮੇਸ਼ਾ ਇੱਕ-ਦੂਜੇ ਨਾਲ ਹੀ ਨਜ਼ਰ ਆਉਂਦੇ ਹਨ। ਦੋਵੇਂ ਆਪਣੇ ਬਿਜ਼ੀ ਸ਼ੈਡਿਊਲ ਨੂੰ ਪਾਸੇ ਰੱਖ ਕੇ ਆਪਣੇ ਪਰਿਵਾਰ ਨੂੰ ਪੂਰਾ ਸਮਾਂ ਦਿੰਦੇ ਹਨ। ਅਜਿਹੇ 'ਚ ਕੈਟਰੀਨਾ ਆਪਣਾ ਜ਼ਿਆਦਾਤਰ ਸਮਾਂ ਆਪਣੇ ਸਹੁਰੇ ਪਰਿਵਾਰ ਨਾਲ ਬਿਤਾਉਂਦੀ ਨਜ਼ਰ ਆ ਰਹੀ ਹੈ। ਹਾਲ ਵਿੱਚ ਇਹ ਜੋੜਾ ਸਿੱਧਵਿਨਾਇਕ ਮੰਦਰ ਵਿਖੇ ਨਤਮਸਤਕ ਹੋਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਹੀਆਂ ਹਨ।

ਹੋਰ ਪੜ੍ਹੋ : ਅਨੁਸ਼ਕਾ ਅਤੇ ਵਿਰਾਟ ਦੀ ਵਰਿੰਦਾਵਨ ਟ੍ਰਿਪ ਦਾ ਵੀਡੀਓ ਹੋਇਆ ਵਾਇਰਲ, ਧੀ ਵਾਮਿਕਾ ਦੇ ਕਿਊਟ ਅੰਦਾਜ਼ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ, ਦੇਖੋ ਵੀਡੀਓ

inside image of katrina and vicky

ਹਾਲ ਹੀ 'ਚ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਗਣਪਤੀ ਬੱਪਾ ਦਾ ਆਸ਼ੀਰਵਾਦ ਲੈਣ ਲਈ ਮਸ਼ਹੂਰ ਸਿੱਧੀਵਿਨਾਇਕ ਮੰਦਰ ਪਹੁੰਚੇ। ਤਸਵੀਰਾਂ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਅਭਿਨੇਤਾ ਅਤੇ ਅਭਿਨੇਤਰੀ ਕਤਾਰ 'ਚ ਖੜ੍ਹੇ ਹੋ ਕੇ ਬੱਪਾ ਦਾ ਆਸ਼ੀਰਵਾਦ ਲੈ ਰਹੇ ਹਨ, ਇਸ ਮੌਕੇ ਉੱਤੇ ਵਿੱਕੀ ਦੀ ਮੰਮੀ ਵੀ ਉਨ੍ਹਾਂ ਦੇ ਨਾਲ ਨਜ਼ਰ ਆਈ। ਜੋੜੇ ਦੇ ਪਿੱਛੇ ਸ਼ਰਧਾਲੂਆਂ ਦੀ ਲੰਬੀ ਕਤਾਰ ਦਿਖਾਈ ਦੇ ਰਹੀ ਹੈ।

vicky kaushal and katrina kaif visit siddhi vinyak temple

ਇੱਕ ਤਸਵੀਰ ਵਿੱਚ ਪੰਡਿਤ ਜੋੜੇ ਨੂੰ ਬੱਪਾ ਦੀ ਤਸਵੀਰ ਭੇਂਟ ਕਰਦੇ ਨਜ਼ਰ ਆ ਰਹੇ ਹਨ। ਕੈਟਰੀਨਾ ਜੋ ਕਿ ਹਰੇ ਰੰਗ ਦੇ ਪੰਜਾਬੀ ਸੂਟ ਵਿੱਚ ਨਜ਼ਰ ਆ ਰਹੀ ਹੈ, ਅਦਾਕਾਰਾ ਨੇ ਆਪਣਾ ਸਿਰ ਦੁਪੱਟੇ ਦੇ ਨਾਲ ਢੱਕਿਆ ਹੋਇਆ ਹੈ। ਉਹ ਭਾਰਤੀ ਰੰਗਾਂ ਵਿੱਚ ਰੰਗੀ ਹੋਈ ਨਜ਼ਰ ਆ ਰਹੀ ਹੈ ।

ਹਾਲ ਹੀ 'ਚ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਰਾਜਸਥਾਨ ਗਏ ਸਨ। ਜਿੱਥੇ ਦੋਵਾਂ ਨੇ ਇੱਕ ਦੂਜੇ ਨਾਲ ਕੁਆਲਟੀ ਸਮਾਂ ਬਿਤਾਇਆ। ਮਹਿੰਗੇ ਲਗਜ਼ਰੀ ਵਿਦੇਸ਼ੀ ਸਥਾਨਾਂ ਦੀ ਬਜਾਏ ਵਿੱਕੀ ਅਤੇ ਕੈਟਰੀਨਾ ਨੇ ਨਵੇਂ ਸਾਲ ਦੇ ਜਸ਼ਨ ਲਈ ਰਣਥੰਬੋਰ ਨੂੰ ਚੁਣਿਆ। ਇਸ ਤੋਂ ਪਹਿਲਾਂ ਵੀ ਦੋਵੇਂ ਨੇ ਆਪਣੀ ਪਹਿਲੀ ਵੈਡਿੰਗ ਐਨੀਵਰਸਰੀ ਲਈ ਵੀ ਭਾਰਤੀ ਹਿੱਲ ਸਟੇਜ਼ਨ ਦੀ ਚੋਣ ਕੀਤੀ ਸੀ। ਦੋਵੇਂ ਸੋਸ਼ਲ ਮੀਡੀਆ ਉੱਤੇ ਵੀ ਇੱਕ ਦੂਜੇ ਲਈ ਪਿਆਰ ਦਾ ਇਜ਼ਹਾਰ ਕਰਦੇ ਹੋਏ ਨਜ਼ਰ ਆਉਂਦੇ ਰਹਿੰਦੇ ਹਨ।

 

You may also like