ਕੈਟਰੀਨਾ ਕੈਫ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ 'ਤੇ ਸ਼ੇਅਰ ਕੀਤੀ ਵਿੱਕੀ ਕੌਸ਼ਲ ਦੀ ਮਜ਼ੇਦਾਰ ਵੀਡੀਓ, ਵੇਖੋ

Written by  Pushp Raj   |  December 09th 2022 05:24 PM  |  Updated: December 09th 2022 05:24 PM

ਕੈਟਰੀਨਾ ਕੈਫ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ 'ਤੇ ਸ਼ੇਅਰ ਕੀਤੀ ਵਿੱਕੀ ਕੌਸ਼ਲ ਦੀ ਮਜ਼ੇਦਾਰ ਵੀਡੀਓ, ਵੇਖੋ

Katrina Kaif wishes her love Vicky Kaushal on wedding anniversary : ਵਿੱਕੀ ਕੌਸ਼ਲ ਅਤੇ ਕੈਟਰੀਨਾ ਦੇ ਵਿਆਹ ਨੂੰ ਅੱਜ 1 ਸਾਲ ਪੂਰਾ ਹੋ ਗਿਆ ਹੈ। ਇਸ ਜੋੜੇ ਨੇ 9 ਦਸੰਬਰ 2021 ਨੂੰ ਪਰਿਵਾਰ ਅਤੇ ਨਜ਼ਦੀਕੀ ਦੋਸਤਾਂ ਦੀ ਮੌਜੂਦਗੀ ਵਿੱਚ ਇੱਕ ਨਿੱਜੀ ਸਮਾਰੋਹ ਵਿੱਚ ਵਿਆਹ ਕੀਤਾ ਸੀ। ਵਿਆਹੀ ਦੀਪਹਿਲੀ ਵਰ੍ਹੇਗੰਢ ਮੌਕੇ ਕੈਟਰੀਨਾ ਕੈਫ ਨੇ ਪਤੀ ਵਿੱਕੀ ਕੌਸ਼ਲ ਦੀ ਇੱਕ ਮਜ਼ੇਦਾਰ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।

image source: Instagram

ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੂੰ ਵਿਆਹ ਬੰਧਨ 'ਚ ਬੱਝੇ ਹੋਏ ਇੱਕ ਸਾਲ ਹੋ ਗਿਆ ਹੈ। ਇਸ ਖ਼ਾਸ ਮੌਕੇ 'ਤੇ ਇਸ ਸਟਾਰ ਕਪਲ ਨੇ ਇੱਕ ਦੂਜੇ ਨੂੰ ਸੋਸ਼ਲ ਮੀਡੀਆ 'ਤੇ ਵਿਆਹ ਦੀਆਂ ਤਸਵੀਰਾਂ ਪੋਸਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਵਿੱਕੀ ਕੌਸ਼ਲ ਵਾਂਗ ਹੀ ਕੈਟਰੀਨਾ ਕੈਫ ਨੇ ਵੀ ਪਤੀ ਵਿੱਕੀ ਕੌਸ਼ਲ ਲਈ ਪਿਆਰ ਦਾ ਇਜ਼ਹਾਰ ਕਰਦੇ ਹੋਏ ਇੰਸਟਾਗ੍ਰਾਮ 'ਤੇ ਵਿਆਹ ਦੇ ਸਮੇਂ ਦੀ ਤਸਵੀਰ ਤੇ ਵਿੱਕੀ ਦੀ ਵੀਡੀਓ ਸ਼ੇਅਰ ਕੀਤੀ ਹੈ। ਕੈਟਰੀਨਾ ਕੈਫ ਨੇ ਇੰਸਟਾ 'ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ।

image source: instagram

ਸ਼ੇਅਰ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਦੇ ਵਿੱਚ ਇੱਕ ਤਸਵੀਰ ਉਨ੍ਹਾਂ ਦੇ ਵਿਆਹ ਦੀ ਹੈ। ਜਿਸ 'ਚ ਦੋਵੇਂ ਗਲੇ 'ਚ ਵਰਮਾਲਾ ਪਾ ਕੇ ਬੈਠੇ ਹਨ ਅਤੇ ਕਾਫੀ ਖੁਸ਼ ਨਜ਼ਰ ਆ ਰਹੇ ਹਨ, ਜਦੋਂ ਕਿ ਦੂਜੀ ਤਸਵੀਰ 'ਚ ਕੈਟਰੀਨਾ ਆਪਣੇ ਪਤੀ ਵਿੱਕੀ ਦੀਆਂ ਅੱਖਾਂ 'ਚ ਗੁਆਚੀ ਹੋਈ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਵੀਡੀਓ 'ਚ ਵਿੱਕੀ ਕੌਸ਼ਲ ਬੋਨਫਾਇਰ ਦੇ ਸਾਹਮਣੇ ਮਜ਼ੇਦਾਰ ਤਰੀਕੇ ਨਾਲ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ।

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਟਰੀਨਾ ਕੈਫ ਨੇ ਖ਼ਾਸ ਅੰਦਾਜ਼ 'ਚ ਵਿੱਕੀ ਲਈ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਹੈ। ਕੈਟਰੀਨਾ ਨੇ ਆਪਣੀ ਪੋਸਟ 'ਚ ਲਿਖਿਆ, "ਮੇਰੀ ਰੌਸ਼ਨੀ ਦੀ ਕਿਰਨ☀️, ਹੈਪੀ ਵਨ ਈਅਰ.......……..❤️"

image source: Instagram

ਹੋਰ ਪੜ੍ਹੋ: ਵਿੱਕੀ ਕੌਸ਼ਲ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਪਤਨੀ ਕੈਟਰੀਨਾ ਨਾਲ ਸਾਂਝੀ ਕੀਤੀ ਅਣਦੇਖੀ ਤਸਵੀਰ, ਫੈਨਜ਼ ਨੂੰ ਆ ਰਹੀ ਪਸੰਦ

ਕੈਟਰੀਨਾ ਕੈਫ ਵੱਲੋਂ ਸ਼ੇਅਰ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਤੇ ਵੀਡੀਓ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਫੈਨਜ਼ ਕਮੈਂਟ ਕਰਕੇ ਇਸ ਜੋੜੀ ਨੂੰ ਵਧਾਈ ਦੇ ਰਹੇ ਹਨ। ਇਸ ਦੇ ਨਾਲ ਹੀ ਕਈ ਬਾਲੀਵੁੱਡ ਸੈਲਬਸ ਨੇ ਵੀ ਇਸ ਪੋਸਟ ਨੂੰ ਲਾਈਕ ਕੀਤਾ ਹੈ। ਮਿੰਨੀ ਮਾਥੂਰ ਸਣੇ ਵਿੱਕੀ ਕੌਸ਼ਲ ਦੇ ਪਿਤਾ ਸ਼ਾਮ ਕੌਸ਼ਲ ਨੇ ਵੀ ਕਪਲ ਨੂੰ ਵਿਆਹ ਦੀ ਵਰ੍ਹੇਗੰਢ ਮੌਕੇ ਵਧਾਈ ਦਿੱਤੀ ਹੈ।

 

View this post on Instagram

 

A post shared by Katrina Kaif (@katrinakaif)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network