ਕੈਟਰੀਨਾ ਕੈਫ ਦੀ ਫਿਲਮ 'ਫੋਨ ਭੂਤ' ਦੀ ਰਿਲੀਜ਼ ਡੇਟ ਆਈ ਸਾਹਮਣੇ, ਅਦਾਕਾਰਾ ਨੇ ਸ਼ੇਅਰ ਕੀਤਾ ਸ਼ਾਨਦਾਰ ਪੋਸਟਰ

written by Pushp Raj | June 28, 2022

Film 'Phone Bhoot' Release Date Confirmed: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੈਟਰੀਨਾ ਕੈਫ ਆਪਣੇ ਵਿਆਹ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੀ ਹੈ। ਉਹ ਫੈਨਜ਼ ਨਾਲ ਆਪਣੇ ਨਵੇਂ ਪ੍ਰੋਜੈਕਟਸ ਦੀ ਜਾਣਕਾਰੀ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਫਿਲਮ ਮੇਕਰਸ ਨੇ ਕੈਟਰੀਨਾ ਕੈਫ, ਸਿਧਾਂਤ ਚਤੁਰਵੇਦੀ ਅਤੇ ਈਸ਼ਾਨ ਖੱਟਰ ਸਟਾਰਰ ਫਿਲਮ 'ਫੋਨ ਭੂਤ' ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਕੈਟਰੀਨਾ ਕੈਫ ਨੇ ਸੋਸ਼ਲ ਮੀਡੀਆ 'ਤੇ ਫਿਲਮ ਦਾ ਇਕ ਸ਼ਾਨਦਾਰ ਪੋਸਟਰ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ।

Image Source: Instagram

ਇਸ ਤੋਂ ਪਹਿਲਾਂ ਫਿਲਮ ਦੇ ਸੈੱਟ ਤੋਂ ਕਈ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੀਆਂ ਗਈਆਂ ਸਨ। ਇਸ ਦੇ ਨਾਲ ਹੀ ਹਾਲ ਹੀ 'ਚ ਫਿਲਮ 'ਫੋਨ ਭੂਤ' ਦਾ ਮੋਸ਼ਨ ਪੋਸਟਰ ਵੀ ਰਿਲੀਜ਼ ਕੀਤਾ ਗਿਆ ਸੀ, ਜਿਸ 'ਚ ਕਿਹਾ ਗਿਆ ਸੀ ਕਿ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਜਲਦ ਹੀ ਕੀਤਾ ਜਾਵੇਗਾ। ਹੁਣ ਕੈਟਰੀਨਾ ਕੈਫ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਫਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਈ ਆਪਣੀ ਅਗਲੀ ਫਿਲਮ ਦੀ ਰਿਲੀਜ਼ ਡੇਟ ਦੱਸ ਦਿੱਤੀ ਹੈ।

ਇਸ ਫਿਲਮ ਦਾ ਇੱਕ ਖੂਬਸੂਰਤ ਕਾਮੇਡੀ ਭਰਿਆ ਪੋਸਟਰ ਸ਼ੇਅਰ ਕਰਦੇ ਹੋਏ ਕੈਟਰੀਨਾ ਕੈਫ ਨੇ ਕੈਪਸ਼ਨ ਦੇ ਵਿੱਚ ਲਿਖਿਆ, "#PhoneBhoot ki duniya mein aapka swagat hai. Arriving on 7th Oct, 2022 at cinemas near you. 👻" ਇਸ ਕੈਪਸ਼ਨ ਦੇ ਨਾਲ ਕੈਟਰੀਨਾ ਨੇ ਇਹ ਪੋਸਟ ਫਿਲਮ ਦੀ ਟੀਮ ਤੇ ਆਪਣੇ ਸਾਥੀ ਕਲਾਕਾਰਾਂ ਨੂੰ ਵੀ ਟੈਗ ਕੀਤੀ ਹੈ।

Image Source: Instagram

ਇਸ ਤੋਂ ਪਹਿਲਾਂ ਕੈਟਰੀਨਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਪ੍ਰੋਜੈਕਟ ਬਾਰੇ ਵੱਡਾ ਅਪਡੇਟ ਦਿੱਤਾ ਸੀ। ਅਦਾਕਾਰਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਫਿਲਮ ਦਾ ਮੋਸ਼ਨ ਪੋਸਟਰ ਸਾਂਝਾ ਕੀਤਾ ਹੈ। ਹੁਣ ਉਨ੍ਹਾਂ ਨੇ ਫਿਲਮ ਦਾ ਪੋਸਟਰ ਸਾਂਝਾ ਕੀਤਾ  ਹੈ, 7 ਅਕਤੂਬਰ 2022 ਨੂੰ ਤੁਹਾਡੇ ਨਜ਼ਦੀਕੀ ਸਿਨੇਮਾਘਰਾਂ ਵਿੱਚ ਆ ਰਹੀ ਹੈ। 

 

ਤੁਹਾਨੂੰ ਦੱਸ ਦਈਏ ਕਿ ਕੈਟਰੀਨਾ ਕੈਫ ਫਿਲਮ ਤੋਂ 9 ਦਸੰਬਰ 2021 ਨੂੰ ਵਿਆਹ ਕਰਨ ਤੋਂ ਬਾਅਦ ਫਿਲਮਾਂ 'ਚ ਵਾਪਸੀ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਕੈਟਰੀਨਾ ਕੋਲ ਸਲਮਾਨ ਖਾਨ ਸਟਾਰਰ ਟਾਈਗਰ 3 ਸਮੇਤ ਕਈ ਫਿਲਮਾਂ ਹਨ। ਪਰ ਇਸ ਤੋਂ ਪਹਿਲਾਂ 'ਫੋਨ ਭੂਤ' ਪੂਰੀ ਤਰ੍ਹਾਂ ਤਿਆਰ ਹੈ।ਐਕਸਲ ਐਂਟਰਟੇਨਮੈਂਟ ਦੇ ਬੈਨਰ ਹੇਠ ਬਣੀ ਫਿਲਮ 'ਫੋਨ ਭੂਤ' ਦਾ ਨਿਰਦੇਸ਼ਨ ਗੁਰਮੀਤ ਸਿੰਘ ਨੇ ਕੀਤਾ ਹੈ।

ਇਸ ਫਿਲਮ ਦਾ ਨਿਰਮਾਣ ਰਿਤੇਸ਼ ਸਿਧਵਾਨੀ ਅਤੇ ਅਭਿਨੇਤਾ ਫਰਹਾਨ ਅਖਤਰ ਨੇ ਕੀਤਾ ਹੈ। ਫਿਲਮ ਦੀ ਸ਼ੂਟਿੰਗ ਦੀ ਗੱਲ ਕਰੀਏ ਤਾਂ ਕੈਟਰੀਨਾ ਕੈਫ, ਸਿਧਾਂਤ ਚਤੁਰਵੇਦੀ ਅਤੇ ਈਸ਼ਾਨ ਖੱਟਰ ਨੇ ਸਾਲ 2020 'ਚ 'ਫੋਨ ਭੂਤ' ਦੀ ਸ਼ੂਟਿੰਗ ਸ਼ੁਰੂ ਕੀਤੀ ਸੀ।

Image Source: Instagram

ਹੋਰ ਪੜ੍ਹੋ: ਜੈਜੀ ਬੀ ਨੇ ਸ਼ੇਅਰ ਕੀਤੀ ਸਿੱਧੂ ਮੂਸੇਵਾਲਾ ਦੀ ਵੌਲ ਪੇਟਿੰਗ ਨਾਲ ਤਸਵੀਰਾਂ, ਲਿਖਿਆ ਜਸਟਿੱਸ ਫਾਰ ਸਿੱਧੂ ਮੂਸੇਵਾਲਾ

ਖਬਰਾਂ ਮੁਤਾਬਕ ਫਰਹਾਨ ਇਸ ਫਿਲਮ ਨੂੰ 15 ਜੁਲਾਈ 2022 ਨੂੰ ਹੀ ਰਿਲੀਜ਼ ਕਰਨਾ ਚਾਹੁੰਦੇ ਸਨ। ਕਿਉਂਕਿ ਇਸ ਤਰੀਕ 'ਤੇ ਉਨ੍ਹਾਂ ਦੀ ਹਿੱਟ ਫਿਲਮ 'ਜ਼ਿੰਦਗੀ ਨਾ ਮਿਲੇਗੀ ਦੋਬਾਰਾ' ਵੀ ਰਿਲੀਜ਼ ਹੋਈ ਸੀ, ਜਿਸ ਨੇ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕੀਤਾ ਸੀ।

 

View this post on Instagram

 

A post shared by Katrina Kaif (@katrinakaif)

You may also like