ਕੌਰ ਬੀ ਨੇ ਆਪਣੇ ਭਰਾ ਦੇ ਜਨਮ ਦਿਨ ‘ਤੇ ਪਿਆਰੀ ਜਿਹੀ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ

Written by  Shaminder   |  July 19th 2022 03:04 PM  |  Updated: July 19th 2022 03:04 PM

ਕੌਰ ਬੀ ਨੇ ਆਪਣੇ ਭਰਾ ਦੇ ਜਨਮ ਦਿਨ ‘ਤੇ ਪਿਆਰੀ ਜਿਹੀ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ

ਕੌਰ ਬੀ (Kaur b) ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਉਸ ਨੇ ਹੁਣ ਆਪਣੇ ਭਰਾ (Brother)  ਦੇ ਜਨਮ ਦਿਨ (Birthday)  ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਸ ਨੇ ਆਪਣੇ ਭਰਾ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਜਿਨ੍ਹਾਂ ਰਾਹਾਂ ‘ਤੇ ਤੁਰਨ ਵੀਰ ਮੇਰੇ, ਉਨ੍ਹਾਂ ਰਾਹਵਾਂ ‘ਤੇ ਫੁੱਲ ਵਿਛਾਈਂ ਰੱਬਾ’।

kaur b-

ਹੋਰ ਪੜ੍ਹੋ : ਕੌਰ ਬੀ ਨੇ ਗਾਇਕੀ ਦੇ ਖੇਤਰ ‘ਚ ਇਸ ਤਰ੍ਹਾਂ ਬਣਾਈ ਜਗ੍ਹਾ, ਜਾਣੋਂ ਕੌਰ ਬੀ ਨਾਲ ਜੁੜੀਆਂ ਖ਼ਾਸ ਗੱਲਾਂ

ਕੌਰ ਬੀ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਕੌਰ ਬੀ ਨੂੰ ਉਸ ਦੇ ਭਰਾ ਦੇ ਜਨਮ ਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ । ਦੱਸ ਦਈਏ ਕਿ ਕੁਝ ਦਿਨ ਪਹਿਲਾਂ ਕੌਰ ਬੀ ਦਾ ਵੀ ਜਨਮ ਦਿਨ ਸੀ ।

ਹੋਰ ਪੜ੍ਹੋ : ਕੌਰ ਬੀ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ, ਇਸ ਤਰ੍ਹਾਂ ਮਸਤੀ ਕਰਦੀ ਨਜ਼ਰ ਆਈ ਗਾਇਕਾ

ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ । ਕੌਰ ਬੀ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਹੀ ਨਵਾਂ ਘਰ ਮੁਹਾਲੀ ‘ਚ ਖਰੀਦਿਆ ਹੈ ।

kaur b,,,

ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਸਾਂਝੀਆਂ ਕੀਤੀਆਂ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਇੱਕ ਨਵੀਂ ਕਾਰ ਵੀ ਖਰੀਦੀ ਸੀ । ਉਸ ਦਾ ਅਸਲ ਨਾਂਅ ਬਲਜਿੰਦਰ ਕੌਰ ਹੈ । ਪਰ ਗਾਇਕੀ ਦੇ ਖੇਤਰ ‘ਚ ਆਉਣ ਤੋਂ ਬਾਅਦ ਉਸ ਨੇ ਆਪਣੇ ਨਾਂਅ ਬਲਜਿੰਦਰ ਕੌਰ ਤੋਂ ਬਦਲ ਕੇ ਕੌਰ ਬੀ ਰੱਖ ਲਿਆ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network