
ਕੁਝ ਦਿਨ ਪਹਿਲਾਂ ਹੀ ਗਾਇਕਾ ਕੌਰ ਬੀ ਦਾ ਬਰਥਡੇਅ ਸੀ । ਉਨ੍ਹਾਂ ਨੇ ਬਰਥਡੇਅ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਖੂਬ ਵਾਇਰਲ ਹੋ ਰਹੀਆਂ ਨੇ। ਅਜਿਹੀ ਇੱਕ ਵੀਡੀਓ ਸਾਹਮਣੇ ਆਈ ਹੈ। ਜੋ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ।

ਹੋਰ ਪੜ੍ਹੋ : ਗਾਇਕ ਸੁੱਖ ਖਰੌੜ ਨੇ ਸਾਂਝੀ ਕੀਤੀ ਆਪਣੀ ਪਤਨੀ ਦੇ ਨਾਲ ਇਹ ਖ਼ਾਸ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਖੂਬ ਪਸੰਦ

ਇਸ ਵੀਡੀਓ ‘ਚ ਉਹ ਆਪਣੀ ਸਹੇਲੀਆਂ ਦੇ ਨਾਲ ਗਿੱਧਾ ਪਾਉਂਦੀ ਹੋਈ ਨਜ਼ਰ ਆ ਰਹੀ ਹੈ। ਦਰਸ਼ਕਾਂ ਨੂੰ ਗਾਇਕਾ ਦਾ ਇਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ।

ਜੇ ਗੱਲ ਕਰੀਏ ਗਾਇਕਾ ਕੌਰ ਬੀ ਦੇ ਵਰਕ ਫਰੰਟ ਦੀ ਤਾਂ ਉਹ ‘ਲਾਹੌਰ ਦਾ ਪਰਾਂਦਾ’, ‘ਜੱਟੀ’, ‘ਕਾਫ਼ਿਰ’, ‘ਬਜਟ’, ‘ਸੰਧੂਰੀ ਰੰਗ’, ‘ਖੁਦਗਰਜ਼ ਮੁਹੱਬਤ’, ‘ਪਰਾਂਦਾ’, ‘ਅਗੇਂਜ਼ਡ ਜੱਟੀ’, ‘ਫੀਲਿੰਗ’, ‘ਮਹਾਰਾਣੀ’ ਸਣੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ। ਕੌਰ ਬੀ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ।
View this post on Instagram