ਕੌਰ ਬੀ ਤੀਜ ਦੇ ਮੌਕੇ ‘ਤੇ ਖੇਤਾਂ ‘ਚ ਪਿੰਡ ਦੀਆਂ ਔਰਤਾਂ ਦੇ ਨਾਲ ਨੱਚਦੀ ਆਈ ਨਜ਼ਰ, ਵੀਡੀਓ ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

written by Shaminder | August 06, 2021

ਕੌਰ ਬੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਸਾਉਣ ਦਾ ਮਹੀਨਾ ਚੱਲ ਰਿਹਾ ਹੈ ਅਜਿਹੇ ‘ਚ ਸਾਉਣ ਮਹੀਨੇ ‘ਚ ਤੀਆਂ ਦੀ ਗੱਲ ਕਰੀਏ ਤਾਂ ਤੀਆਂ ਦਾ ਜ਼ਿਕਰ ਨਾ ਹੋਵੇ ਇਹ ਕਿਸ ਤਰ੍ਹਾਂ ਹੋ ਸਕਦਾ ਹੈ । ਤੀਆਂ ਦੇ ਮੌਕੇ ‘ਤੇ ਕੌਰ ਬੀ ਖੇਤਾਂ ‘ਚ ਪਿੰਡ ਦੀਆਂ ਔਰਤਾਂ ਦੇ ਨਾਲ ਨੱਚਦੀ ਹੋਈ ਨਜ਼ਰ ਆਈ ।

Kaur b ,,,,-min

Image From Instagramਹੋਰ ਪੜ੍ਹੋ : ਅਰਜੁਨ ਕਪੂਰ ਨੇ ਜਾਨ੍ਹਵੀ ਕਪੂਰ ਦੀਆਂ ਹਰਕਤਾਂ ਦੀ ਖੋਲ੍ਹੀ ਪੋਲ, ਵੀਡੀਓ ਹੋ ਰਿਹਾ ਵਾਇਰਲ 

Kaur b ,,,-min Image From Instagram

ਇਸ ਦਾ ਇੱਕ ਵੀਡੀਓ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪਿੰਡ ਦੀਆਂ ਔਰਤਾਂ ਦੇ ਨਾਲ ਕੌਰ ਬੀ ਖੇਤਾਂ ‘ਚ ਥਿਰਕਦੀ ਹੋਈ ਨਜ਼ਰ ਆ ਰਹੀ ਹੈ । ਕੌਰ ਬੀ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਇਸ ‘ਤੇ ਖੂਬ ਕਮੈਂਟਸ ਕੀਤੇ ਜਾ ਰਹੇ ਹਨ ।

Kaur b, -min Image From Instagram

ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਦਾ ਹਾਲ ਹੀ ‘ਚ ਗੀਤ ‘ਲੈ ਜਾ ਲੈ ਜਾ’ ਰਿਲੀਜ਼ ਹੋਇਆ ਹੈ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ । ਕੌਰ ਬੀ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੀ ਹੈ । ਹਾਲ ਹੀ ‘ਚ ਉਹ ਮੋਹਾਲੀ ਸਥਿਤ ਆਪਣੇ ਨਵੇਂ ਘਰ ‘ਚ ਸ਼ਿਫਟ ਹੋਈ ਹੈ । ਜਿਸ ਦੀਆਂ ਤਸਵੀਰਾਂ ਵੀ ਉਸ ਨੇ ਸਾਂਝੀਆਂ ਕੀਤੀਆਂ ਸਨ ।

 

View this post on Instagram

 

A post shared by KaurB🔥 (@kaurbmusic)

0 Comments
0

You may also like