ਕੌਰ ਬੀ ਨੇ ਦੀਪ ਸਿੱਧੂ ਦੇ ਹੱਕ ਵਿੱਚ ਆਵਾਜ਼ ਕੀਤੀ ਬੁਲੰਦ, ਕਹੀ ਵੱਡੀ ਗੱਲ

written by Rupinder Kaler | April 19, 2021

ਜ਼ਮਾਨਤ ਮਿਲਣ ਤੋਂ ਬਾਅਦ ਕ੍ਰਾਈਮ ਬ੍ਰਾਂਚ ਨੇ ਇਕ ਵਾਰ ਫਿਰ ਦੀਪ ਸਿੱਧੂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੀਪ ਨੂੰ ਲਾਲ ਕਿਲ੍ਹੇ ਹਿੰਸਾ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਦੀਪ ਸਿੱਧੂ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਸ਼ਨੀਵਾਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ, ਪਰ ਦੀਪ ਸਿੱਧੂ ਨੂੰ ਇਕ ਹੋਰ ਮਾਮਲੇ ’ਚ ਨਾਲ ਹੀ ਗ੍ਰਿਫਤਾਰ ਕਰ ਲਿਆ ਗਿਆ।

image from kaurb 's instagram
ਹੋਰ ਪੜ੍ਹੋ : ਲਹਿੰਬਰ ਹੁਸੈਨਪੁਰੀ ਨੂੰ ਡੂੰਘਾ ਸਦਮਾ, ਮਾਂ ਦੀ ਮੌਤ ਤੋਂ ਦੂਜੇ ਦਿਨ ਬਾਅਦ ਭੈਣ ਦਾ ਹੋਇਆ ਦਿਹਾਂਤ
image from kaurb 's instagram
ਇਸ ਸਭ ਦੇ ਚਲਦੇ ਗਾਇਕਾ ਕੌਰ ਬੀ ਨੇ ਦੀਪ ਸਿੱਧੂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ । ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ’ਤੇ ਲਿਖਿਆ ਕਿ-‘ਵਾਹਿਗੁਰੂ ਜੀ ਚੜ੍ਹਦੀਕਲਾ ’ਚ ਰੱਖਣ ਹਰ ਮਾਂ ਦੇ ਪੁੱਤ ਨੂੰ…’ ਜੋ ਕਿ ਕਾਫ਼ੀ ਵਾਇਰਲ ਹੋ ਰਿਹਾ ਹੈ।
image from kaurb 's instagram
ਕੌਰ ਬੀ ਵੱਲੋਂ ਸਾਂਝੀ ਕੀਤੀ ਇਸ ਪੋਸਟ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

0 Comments
0

You may also like