ਕੌਰ ਬੀ ਨੇ ਤਸਵੀਰ ਸਾਂਝੀ ਕਰਦੇ ਹੋਏ ਆਪਣੇ ਬਾਪੂ ਜੀ ਨੂੰ ਦਿੱਤੀ ਸ਼ਰਧਾਂਜਲੀ

Written by  Shaminder   |  August 17th 2020 05:26 PM  |  Updated: August 17th 2020 05:26 PM

ਕੌਰ ਬੀ ਨੇ ਤਸਵੀਰ ਸਾਂਝੀ ਕਰਦੇ ਹੋਏ ਆਪਣੇ ਬਾਪੂ ਜੀ ਨੂੰ ਦਿੱਤੀ ਸ਼ਰਧਾਂਜਲੀ

ਕੌਰ ਬੀ ਨੇ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਸੱਚੀਆਂ ਰੂਹਾਂ ਦਾ ਪਿਆਰ ਤੇ ਸਾਥ ਹਮੇਸ਼ਾ ਤੁਹਾਡੇ ਨਾਲ ਰਹਿੰਦਾ ਹੈ ਰਿਪ ਬਾਪੂ ਜੀ’।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਕੌਰ ਬੀ ਨੇ ਜ਼ਿਆਦਾ ਖੁਲਾਸਾ ਤਾਂ ਨਹੀਂ ਕੀਤਾ ਕਿ ਇਹ ਬਜ਼ੁਰਗ ਕੌਣ ਹਨ, ਪਰ ਉਹ ਇਮੋਸ਼ਨਲ ਜ਼ਰੂਰ ਹੋ ਗਏ ।

https://www.instagram.com/p/CD8u5iWJvb4/

ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਹਾਲ ਹੀ ‘ਚ ਦਿਲਜੀਤ ਦੋਸਾਂਝ ਦੇ ਨਾਲ ਉਨ੍ਹਾਂ ਦਾ ਗੀਤ ਆਇਆ ਸੀ ਜਿਸ ਨੂੰ ਕਿ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਗਿਆ ਸੀ ।

https://www.instagram.com/p/CDtlcupJgQk/

ਉਨ੍ਹਾਂ ਦੇ ਕਰੀਅਰ ਦੀ ਗੱਲ ਕੀਤੀ ਜਾਵੇ ਤਾਂ ਬਚਪਨ ਤੋਂ ਹੀ ਉਹ ਗਾਉਣ ਦਾ ਸ਼ੌਂਕ ਰੱਖਦੇ ਸਨ । ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਆਉਣ ਲਈ ਕਦੇ ਵੀ ਕਿਸੇ ਨੂੰ ਗੁਰੂ ਨਹੀਂ ਧਾਰਿਆ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network