
ਕੌਰ ਬੀ (Kaur B) ਨੇ ਡਾਕਟਰ ਸਵੈਮਾਨ ਸਿੰਘ (Dr. Swaiman Singh) ਦੇ ਨਾਲ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਬਹੁਤ ਹੀ ਵਧੀਆ ਕੈਪਸ਼ਨ ਵੀ ਦਿੱਤਾ ਹੈ । ਕੌਰ ਬੀ ਨੇ ਲਿਖਿਆ ਕਿ ‘ਰੁਤਬੇ ਜਾਗੀਰਾਂ ਦੇ ਨਹੀਂ, ਜ਼ਮੀਰਾਂ ਦੇ ਹੁੰਦੇ ਆ’ ।ਕੌਰ ਬੀ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰਕੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

ਹੋਰ ਪੜ੍ਹੋ : ਕੌਰ ਬੀ ਦਾ ਨਵਾਂ ਗੀਤ ‘ਸੋਲੋ ਸਟਾਰ’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਉਹ ਦਿੰਦੀ ਆ ਰਹੀ ਹੈ ।ਕੌਰ ਬੀ ਨੇ ਕੁਝ ਸਮਾਂ ਪਹਿਲਾਂ ਹੀ ਮੋਹਾਲੀ ‘ਚ ਆਪਣਾ ਨਵਾਂ ਘਰ ਖਰੀਦਿਆ ਹੈ ਜਿਸ ਦੀਆਂ ਤਸਵੀਰਾਂ ਵੀ ਗਾਇਕਾ ਨੇ ਕੁਝ ਸਮਾਂ ਪਹਿਲਾਂ ਸ਼ੇਅਰ ਕੀਤੀਆ ਸਨ ।

ਇਸ ਤੋਂ ਇਲਾਵਾ ਇੱਕ ਨਵੀਂ ਕਾਰ ਵੀ ਉਨ੍ਹਾਂ ਨੇ ਖਰੀਦੀ ਸੀ । ਉਹ ਆਪਣੇ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਅਕਸਰ ਸਾਂਝੀਆਂ ਕਰਦੀ ਰਹਿੰਦੀ ਹੈ । ਕੌਰ ਬੀ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਂਕ ਸੀ ਅਤੇ ਵਾਇਸ ਆਫ ਪੰਜਾਬ ਦੇ ਮੰਚ ‘ਤੇ ਵੀ ਉਸ ਨੇ ਆਪਣੀ ਪ੍ਰਤਿਭਾ ਨੂੰ ਵਿਖਾਇਆ ਸੀ । ਉਸ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਬਜਟ’, ‘ਮਿੱਤਰਾਂ ਦੇ ਬੂਟ’ ਸਣੇ ਕਈ ਅਜਿਹੇ ਗੀਤ ਹਨ ਜੋ ਸਰੋਤਿਆਂ ਦੀ ਪਹਿਲੀ ਪਸੰਦ ਹਨ ।
View this post on Instagram