ਕਿਸ ਦਾ ਦਿਲ ਚੁਰਾ ਕੇ ਚੱਲੀ ਕੌਰ ਬੀ, ਕੌਰ ਬੀ ਵੱਲੋਂ ਸਾਂਝਾ ਕੀਤਾ ਇਹ ਵੀਡੀਓ ਹਰ ਕਿਸੇ ਨੂੰ ਆ ਰਿਹਾ ਪਸੰਦ

Written by  Shaminder   |  July 21st 2020 11:05 AM  |  Updated: July 21st 2020 11:05 AM

ਕਿਸ ਦਾ ਦਿਲ ਚੁਰਾ ਕੇ ਚੱਲੀ ਕੌਰ ਬੀ, ਕੌਰ ਬੀ ਵੱਲੋਂ ਸਾਂਝਾ ਕੀਤਾ ਇਹ ਵੀਡੀਓ ਹਰ ਕਿਸੇ ਨੂੰ ਆ ਰਿਹਾ ਪਸੰਦ

ਕੌਰ ਬੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਇੱਕ ਵੀਡੀਓ ਬਣਾਇਆ ਹੈ । ਉਹ ਇਸ ਫ਼ਿਲਮ ‘ਚ ਉਹ ਕੁਮਾਰ ਸ਼ਾਨੂੰ ਤੇ ਅਲਕਾ ਯਾਗਨਿਕ ਦੇ ਗਾਣੇ ‘ਚੁਰਾ ਕੇ ਦਿਲ ਮੇਰਾ ਗੋਰੀਆ ਚਲੀ’ ‘ਤੇ ਐਕਟ ਕਰਦੇ ਹੋਏ ਨਜ਼ਰ ਆ ਰਹੇ ਨੇ । ਉਨ੍ਹਾਂ ਦੇ ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

https://www.instagram.com/p/CC233c4pQJv/?utm_source=ig_web_copy_link

ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ ਨੂੰ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗਾਣਿਆਂ ਦੀ ਲਿਸਟ ਕਾਫੀ ਲੰਬੀ ਹੈ । ਪਰ ਉਨ੍ਹਾਂ ਦੇ ਕੁਝ ਚੋਣਵੇਂ ਗੀਤਾਂ ਦੀ ਗੱਲ ਕਰੀਏ ਤਾਂ ‘ਬਜਟ’, ‘ਮਿੱਤਰਾਂ ਦੇ ਬੂਟ’, ‘ਪੀਜਾ ਹੱਟ’, ‘ਫੁਲਕਾਰੀ’ ਸਣੇ ਕਈ ਗੀਤ ਹਨ ਜੋ ਅੱਜ ਵੀ ਹਰ ਕਿਸੇ ਦੀ ਪਹਿਲੀ ਪਸੰਦ ਬਣੇ ਹੋਏ ਹਨ ।

https://www.instagram.com/p/CCoL9qGpi91/

ਕੌਰ ਬੀ ਨੂੰ ਬੰਟੀ ਬੈਂਸ ਨੇ ਕੌਰ ਬੀ ਨਾਂਅ ਦਿੱਤਾ ਸੀ ਅਤੇ ਉਨ੍ਹਾਂ ਨੇ ਕਿਸੇ ਤੋਂ ਮਿਊਜ਼ਿਕ ਦੀ ਸਿੱਖਿਆ ਹਾਸਲ ਨਹੀਂ ਸੀ ਕੀਤੀ ਉਨ੍ਹਾਂ ਨੂੰ ਗਾਉਣ ਦਾ ਸ਼ੌਂਕ ਸੀ ਅਤੇ ਉਨ੍ਹਾਂ ਦਾ ਇਹੀ ਸ਼ੌਂਕ ਉਨ੍ਹਾਂ ਦਾ ਪ੍ਰੋਫੈਸ਼ਨ ਬਣ ਗਿਆ ।ਪੀਟੀਸੀ ਪੰਜਾਬੀ ਦੇ ਸ਼ੋਅ ਵਾਇਸ ਆਫ਼ ਪੰਜਾਬ ‘ਚ ਵੀ ਭਾਗ ਲਿਆ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network