ਕੌਰ ਬੀ ਨੇ ਆਪਣੀ ਭੈਣ ਦੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

Written by  Shaminder   |  February 22nd 2021 10:53 AM  |  Updated: February 22nd 2021 10:53 AM

ਕੌਰ ਬੀ ਨੇ ਆਪਣੀ ਭੈਣ ਦੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਕੌਰ ਬੀ ਨੇ ਆਪਣੀ ਭੈਣ ਦੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦੀ ਭੈਣ ਦੇ ਵਿਆਹ ‘ਤੇ ਰਣਜੀਤ ਬਾਵਾ ਆਪਣੇ ਗੀਤਾਂ ਦੇ ਨਾਲ ਸਮਾਂ ਬੰਨਦੇ ਨਜ਼ਰ ਆ ਰਹੇ ਹਨ ।

kaur b

ਹੋਰ ਪੜ੍ਹੋ : ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲਿਆਂ ਦੀ ਆਵਾਜ਼ ਵਿੱਚ ‘ਨੈਨਹੁ ਨੀਰੁ ਬਹੈ’ ਸ਼ਬਦ ਦਾ ਹੋਵੇਗਾ ਵਰਲਡ ਪ੍ਰੀਮੀਅਰ

kaur b

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਕੌਰ ਬੀ ਨੇ ਲਿਖਿਆ ਕਿ ‘ਸਾਡੀ ਖੁਸ਼ੀ ਨੂੰ ਚਾਰ ਚੰਨ ਲਾਉਣ ਦੇ ਲਈ ਦਿਲੋਂ ਧੰਨਵਾਦ। ਬਹੁਤ ਇਨਜੁਆਏ ਕੀਤਾ ਸਾਰੇ ਪਰਿਵਾਰ ਨੇ’।ਉਨ੍ਹਾਂ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ ਨੂੰ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ।

kaur b

ਉਨ੍ਹਾਂ ਨੇ ਪਾਲੀਵੁੱਡ ‘ਚ ਆਪਣੇ ਗੀਤਾਂ ਦੇ ਨਾਲ ਵੱਖਰੀ ਪਛਾਣ ਬਣਾਈ ਹੈ ਅਤੇ ਉਨ੍ਹਾਂ ਦੇ ਗੀਤਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਬਜਟ’, ‘ਪੀਜ਼ਾ ਹੱਟ’, ‘ਮਿੱਤਰਾਂ ਦੇ ਬੂਟ’ ਸਣੇ ਕਈ ਗੀਤ ਸ਼ਾਮਿਲ ਹਨ ।

 

View this post on Instagram

 

A post shared by KaurB? (@kaurbmusic)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network