
ਕੌਰ ਬੀ ਦੇ ਭਤੀਜੇ ਨੇ ਆਪਣੇ ਭਤੀਜੇ ਦੇ ਜਨਮਦਿਨ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਾਇਕਾ ਆਪਣੇ ਭਤੀਜੇ ਦੇ ਨਾਲ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਗਾਇਕ ਨੇ ਆਪਣੇ ਭਤੀਜੇ ਦੇ ਨਾਲ ਇੱਕ ਪਿਆਰੀ ਜਿਹੀ ਤਸਵੀਰ ਵੀ ਸਾਂਝੀ ਕੀਤੀ ਹੈ ।ਜਿਸ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਬਹੁਤ ਹੀ ਪਿਆਰਾ ਕੈਪਸ਼ਨ ਵੀ ਦਿੱਤਾ ਹੈ ।

ਹੋਰ ਪੜ੍ਹੋ : ਸੋਨਮ ਬਾਜਵਾ ਨੇ ਸਾਰਾ ਅਲੀ ਖ਼ਾਨ ਦੀ ਸ਼ੁਭਮਨ ਗਿੱਲ ਦੇ ਨਾਲ ਡੇਟਿੰਗ ਦੀਆਂ ਅਫਵਾਹਾਂ ਦਾ ਕੀਤਾ ਖੰਡਨ
ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਹੈਪੀ ਬਰਥਡੇ ਮੇਰੀ ਜਾਨ ਸ਼ਾਨ ਸਿੰਘ ਵਾਹਿਗੁਰੂ ਲੰਮੀਆਂ ਉਮਰਾਂ ਕਰਿਓ, ਵਾਹਿਗੁਰੂ ਸਾਡੇ ਪੁੱਤ ਦੀਆਂ’। ਗਾਇਕਾ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਗਾਇਕਾ ਨੂੰ ਭਤੀਜੇ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ । ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

ਹੋਰ ਪੜ੍ਹੋ : ਰਣਜੀਤ ਬਾਵਾ ਨੇ ਸਾਂਝਾ ਕੀਤਾ ਵੀਡੀਓ, ਕਿਹਾ ‘ਇਹੋ ਜਿਹਾ ਪਿਆਰ ਕਰਮਾਂ ਵਾਲਿਆਂ ਨੂੰ ਮਿਲਦਾ’
ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਗਾਇਕਾ ਦੀ ਲੰਮੀ ਚੌੜੀ ਫੈਨ ਫਾਲਵਿੰਗ ਹੈ ।ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਉਹ ਜ਼ਿਆਦਾਤਰ ਗੁਰਦੁਆਰਾ ਸਾਹਿਬ ‘ਚ ਹੋਣ ਵਾਲੇ ਧਾਰਮਿਕ ਸਮਾਗਮਾਂ ‘ਚ ਧਾਰਮਿਕ ਗੀਤ ਗਾ ਕੇ ਕਰਦੇ ਹੁੰਦੇ ਸਨ ।
ਇਸ ਤੋਂ ਇਲਾਵਾ ਪਿੰਡ ‘ਚ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ ‘ਚ ਹਿੱਸਾ ਲੈਂਦੇ ਹੁੰਦੇ ਸਨ ।ਪਰ ਹੌਲੀ ਹੌਲੀ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਪੀਟੀਸੀ ਪੰਜਾਬੀ ਦੇ ਸ਼ੋਅ ਵਾਇਸ ਆਫ਼ ਪੰਜਾਬ ‘ਚ ਵੀ ਹਿੱਸਾ ਲਿਆ ਸੀ ।
View this post on Instagram