ਕੌਰ ਬੀ ਨੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਇਹ ਸੁਨੇਹਾ

written by Shaminder | January 18, 2021

ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਪਤਾ ਤੁਹਾਡੇ ਨਾਲ ਏਨਾ ਪਿਆਰ ਕਿਉਂ ਆ ਬਾਬਾ ਜੀ, ਕਿਉਂਕਿ ਦੁਨੀਆਂ ਸਲਾਹਾਂ ਦਿੰਦੀ ਹੈ ਅਤੇ ਤੁਸੀਂ ਸਾਥ ਦਿੰਦੇ ਓ’।Kaur-B ਕੌਰ ਬੀ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਲਗਾਤਾਰ ਕਮੈਂਟਸ ਕਰ ਰਹੇ ਹਨ ਅਤੇ ਵਾਹਿਗੁਰੂ ਲਿਖ ਕੇ ਦਸਵੇਂ ਪਾਤਸ਼ਾਹ ਨੂੰ ਯਾਦ ਕਰ ਰਹੇ ਹਨ । ਕੌਰ ਬੀ ਅਕਸਰ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਆਪਣੀਆਂ ਪੋਸਟਾਂ ਦੇ ਰਾਹੀਂ ਸਾਂਝੇ ਕਰਦੀ ਰਹਿੰਦੀ ਹੈ । ਹੋਰ ਪੜ੍ਹੋ : ਕੌਰ ਬੀ ਨੇ ਆਪਣੇ ਪਿਤਾ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਜਨਮ ਦਿਨ ਦੀ ਵਧਾਈ
kaur b ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਨ੍ਹਾਂ ਨੇ ਇੰਡਸਟਰੀ ਨੂੰ ਦਿੱਤੇ ਹਨ । ਹਾਲ ਹੀ ‘ਚ ਉਨ੍ਹਾਂ ਦੇ ਆਏ ਧਾਰਮਿਕ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ।kaur b and gurlej ਕੌਰ ਬੀ ਨੂੰ ਗਾਉਣ ਦਾ ਸ਼ੌਂਕ ਬਚਪਨ ਤੋਂ ਹੀ ਸੀ । ਉਹ ਅਕਸਰ ਕਾਲਜ ਅਤੇ ਸਕੂਲ ਦੇ ਪ੍ਰੋਗਰਾਮਾਂ ‘ਚ ਅਕਸਰ ਪ੍ਰਫਾਰਮ ਕਰਦੇ ਰਹਿੰਦੇ ਸਨ । ਪੰਜਾਬੀ ਇੰਡਸਟਰੀ ‘ਚ ਉਨ੍ਹਾਂ ਨੂੰ ਕੌਰ ਬੀ ਨਾਂਅ ਬੰਟੀ ਬੈਂਸ ਨੇ ਦਿੱਤਾ ਸੀ, ਜਦੋਂਕਿ ਉਨ੍ਹਾਂ ਦਾ ਅਸਲ ਨਾਂਅ ਬਲਜਿੰਦਰ ਕੌਰ ਹੈ ।

 
View this post on Instagram
 

A post shared by KaurB? (@kaurbmusic)

0 Comments
0

You may also like