
ਪੰਜਾਬ ‘ਚ ਏਨੀਂ ਦਿਨੀਂ ਪੰਚਾਇਤੀ ਜ਼ਮੀਨਾਂ ਤੇ ਲੋਕਾਂ ਵੱਲੋਂ ਕੀਤੇ ਗਏ ਨਜਾਇਜ਼ ਕਬਜ਼ੇ ਛੁਡਵਾਉਣ ਦਾ ਸਿਲਸਿਲਾ ਚੱਲ ਰਿਹਾ ਹੈ । ਇਸੇ ਲੜੀ ਦੇ ਤਹਿਤ ਪੰਜਾਬੀ ਗਾਇਕਾ ਕੌਰ ਬੀ (Kaur B)ਦੇ ਪਿੰਡ ਨਵਾਂ ਗਾਓਂ ‘ਚ ਵੀ ਸਰਕਾਰ ਵੱਲੋਂ ਪੰਚਾਇਤੀ ਜ਼ਮੀਨ ਦੀ ਮਿਣਤੀ ਕਰਵਾਈ ਗਈ ਹੈ । ਜਿਸ ‘ਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਕੌਰ ਬੀ ਦੇ ਪਰਿਵਾਰ ਵੱਲੋਂ ਕੋਠੀ ਪੰਚਾਇਤੀ ਜ਼ਮੀਨ ‘ਚ ਬਣਾਈ ਗਈ ਹੈ ।

ਹੋਰ ਪੜ੍ਹੋ : ਕੌਰ ਬੀ ਦਾ ਨਵਾਂ ਗੀਤ ‘ਤੇਰੀ ਜੱਟੀ’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਖ਼ਬਰਾਂ ਮੁਤਾਬਕ ਗਾਇਕਾ ਦੇ ਪਰਿਵਾਰ ਵੱਲੋਂ ਵਾਹੀਯੋਗ ਜ਼ਮੀਨ ‘ਤੇ ਕਬਜ਼ਾ ਕਰਕੇ ਖੇਤੀ ਵੀ ਕੀਤੀ ਜਾ ਰਹੀ ਹੈ । ਇਹ ਖ਼ਬਰਾਂ ਆਉਣ ਤੋਂ ਬਾਅਦ ਕੌਰ ਬੀ ਦੇ ਭਰਾ ਨੇ ਇੱਕ ਯੂ ਟਿਊਬ ਚੈਨਲ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਹੈ ਕਿ ਉਸ ਦੀ ਭੈਣ ਦੀ ਮੋਹਾਲੀ ‘ਚ ਆਪਣੀ ਕੋਠੀ ਹੈ ਅਤੇ ਉਸ ਦਾ ਨਾਮ ਇਸਤੇਮਾਲ ਕਰਕੇ ਕੋਈ ਪਬਲੀਸਿਟੀ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ।

ਹੋਰ ਪੜ੍ਹੋ : ਕੌਰ ਬੀ ਨੇ ਡਾਕਟਰ ਸਵੈਮਾਨ ਸਿੰਘ ਦੇ ਨਾਲ ਸਾਂਝੀ ਕੀਤੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
ਕੌਰ ਬੀ ਦੇ ਭਰਾ ਨੇ ਸਰਕਾਰ ਦੇ ਫੈਸਲੇ ਦੀ ਵੀ ਸ਼ਲਾਘਾ ਕੀਤੀ ਹੈ ਅਤੇ ਉਨ੍ਹਾਂ ਕਿਹਾ ਕਿ ਪਿੰਡ ਦੇ ਹੋਰ ਲੋਕਾਂ ਦੀਆਂ ਜ਼ਮੀਨਾਂ ਵੀ ਵਾਹੀਯੋਗ ਖੇਤੀ ਅਧੀਨ ਆ ਰਹੀਆਂ ਹਨ । ਅਜਿਹੇ ‘ਚ ਸਭ ਲੋਕਾਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ । ਕੌਰ ਬੀ ਦੇ ਭਰਾ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦਾ ਪੰਚਾਇਤੀ ਜ਼ਮੀਨ ਛੁਡਾਉਣ ਦਾ ਫ਼ੈਸਲਾ ਸ਼ਲਾਘਾਯੋਗ ਹੈ।

ਅਸੀਂ ਸਰਕਾਰ ਦੇ ਨਿਯਮਾਂ ਨੂੰ ਸਿਰ ਮੱਥੇ ਮੰਨਦੇ ਹਾਂ ਤੇ ਸਰਕਾਰੀ ਫ਼ੈਸਲੇ ਨਾਲ ਸਹਿਮਤ ਹਾਂ। ਦੱਸ ਦਈਏ ਕਿ ਏਨੀਂ ਦਿਨੀਂ ਪੰਜਾਬ ਦੇ ਪੰਚਾਇਤ ਮੰਤਰੀ ਨਜਾਇਜ਼ ਤੌਰ ‘ਤੇ ਲੋਕਾਂ ਵੱਲੋਂ ਕੀਤੇ ਗਏ ਕਬਜ਼ੇ ਨੂੰ ਛੁਡਵਾ ਰਹੇ ਹਨ ਅਤੇ ਜਿਨ੍ਹਾਂ ਲੋਕਾਂ ਨੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਉਨ੍ਹਾਂ ਨੂੰ ਸਰਕਾਰ ਦੇ ਵੱਲੋਂ ਚਿਤਾਵਨੀ ਵੀ ਦਿੱਤੀ ਜਾ ਰਹੀ ਹੈ ਕਿ ਉਹ ਖੁਦ ਇਹ ਕਬਜ਼ੇ ਛੱਡ ਦੇਣ ਨਹੀਂ ਤਾਂ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ।
View this post on Instagram