Thursday, 28th of May 2026

ਕੌਰ ਬੀ ਦੇ ਭਰਾ ਦਾ ਹੋਇਆ ਵਿਆਹ, ਗਾਇਕਾ ਨੇ ਵੀਡੀਓ ਕੀਤਾ ਸਾਂਝਾ

Reported by: PTC Punjabi Desk | Edited by: Shaminder  |  December 18th 2021 11:34 AM |  Updated: December 18th 2021 11:34 AM

ਕੌਰ ਬੀ ਦੇ ਭਰਾ ਦਾ ਹੋਇਆ ਵਿਆਹ, ਗਾਇਕਾ ਨੇ ਵੀਡੀਓ ਕੀਤਾ ਸਾਂਝਾ

ਕੌਰ ਬੀ (Kaur b) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਸ ਨੇ ਆਪਣੇ ਭਰਾ ਦੇ ਵਿਆਹ (Brother Wedding) ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ । ਇਸ ਦੇ ਨਾਲ ਹੀ ਕੁਝ ਵੀਡੀਓਜ਼ ਵੀ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੇ ਕੀਤੇ ਹਨ । ਇਸ ਵੀਡੀਓ ‘ਚ ਉਹ ਆਪਣੇ ਭਰਾ ਭਰਜਾਈ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕੌਰ ਬੀ ਆਪਣੇ ਭਰਾ ਭਾਬੀ ਦੇ ਨਾਲ ਗੱਡੀ ‘ਚ ਬੈਠੀ ਹੋਈ ਦਿਖਾਈ ਦੇ ਰਹੀ ਹੈ ਅਤੇ ਸਭ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ ।

Kaur b with brother image From instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਪਤਨੀ ਦੇ ਨਾਲ ਸਾਂਝੀ ਕੀਤੀ ਰੋਮਾਂਟਿਕ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

ਇਸ ਤੋਂ ਇਲਾਵਾ ਇੱਕ ਵੀਡੀਓ ‘ਚ ਕੌਰ ਬੀ ਭਰਾ ਦੇ ਵਿਆਹ ‘ਚ ਨੱਚਦੀ ਹੋਈ ਦਿਖਾਈ ਦੇ ਰਹੀ ਹੈ । ਇਨ੍ਹਾਂ ਵੀਡੀਓਜ਼ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ । ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

Kaur b dance image From instagram

ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੀ ਕੌਰ ਬੀ ਦਾ ਨਾਮ ਅੱਜ ਕਾਮਯਾਬ ਗਾਇਕਾਂ ਦੀ ਸੂਚੀ ‘ਚ ਆਉਂਦਾ ਹੈ । ਆਪਣੀ ਮਿਹਨਤ ਦੀ ਬਦੌਲਤ ਹੀ ਉਸ ਨੇ ਪਿਛਲੇ ਦਿਨੀਂ ਹੀ ਨਵੀਂ ਗੱਡੀ ਖਰੀਦੀ ਹੈ । ਜਿਸ ਦੀਆਂ ਤਸਵੀਰਾਂ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਹੁਣ ਉਸ ਨੇ ਆਪਣੇ ਭਰਾ ਦੇ ਵਿਆਹ ਦੀ ਖੁਸ਼ੀ ਨੂੰ ਸਭ ਦੇ ਨਾਲ ਸਾਂਝਾ ਕੀਤਾ ਹੈ । ਇਸ ਖੁਸ਼ੀ ਦੇ ਮੌਕੇ ‘ਤੇ ਕੌਰ ਬੀ ਨੂੰ ਉਸ ਦੇ ਪ੍ਰਸ਼ੰਸਕ ਵੀ ਵਧਾਈ ਦੇ ਰਹੇ ਹਨ ।


Popular Posts