ਟੀਵੀ ਦੀ ਚੰਦਰਮੁਖੀ ਚੌਟਾਲਾ ਇੱਕ ਵਾਰ ਫਿਰ ਨਜ਼ਰ ਆਵੇਗੀ ਪੁਲਿਸ ਵਾਲੇ ਅੰਦਾਜ਼ 'ਚ, ਸਾਂਝੀ ਕੀਤੀ ਤਸਵੀਰ

written by Lajwinder kaur | October 16, 2019

ਚੰਦਰਮੁਖੀ ਚੌਟਲਾ ਯਾਨੀ ਕਿ ਟੀਵੀ ਦੀ ਮਸ਼ਹੂਰ ਅਦਾਕਾਰਾ ਕਵਿਤਾ ਕੌਸ਼ਿਕ ਨੇ ਆਪਣੇ ਇੰਸਟਾਗ੍ਰਾਮ ਉੱਤੇ ਫੈਨਜ਼ ਨੂੰ ਖੁਸ਼ਖਬਰੀ ਦਿੱਤੀ ਹੈ। ਉਹ ਇੱਕ ਵਾਰ ਫਿਰ ਤੋਂ ਪੁਲਿਸ ਵਾਲੇ ਕਿਰਦਾਰ ‘ਚ ਨਜ਼ਰ ਆਉਣਗੇ। ਜੀ ਹਾਂ ਉਹ ਨੇ ਕੈਪਸ਼ਨ ਦੇ ਰਾਹੀਂ ਦੱਸਿਆ ਹੈ ਕਿ ਉਹ ਇੱਕ ਵੈੱਬ ਸੀਰੀਜ਼ ‘ਚ ਪੁਲਿਸ ਕੋਪ ਦਾ ਕਿਰਦਾਰ ਨਿਭਾ ਰਹੇ ਨੇ। ਉਨ੍ਹਾਂ ਨੇ ਆਪਣੇ ਸ਼ੂਟ ਤੋਂ ਕੁਝ ਵੀਡੀਓ ਵੀ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤੇ ਨੇ।

ਹੋਰ ਵੇਖੋ:ਸੰਨੀ ਲਿਓਨ ਨੇ ਮਨਾਇਆ ਧੀ ਨਿਸ਼ਾ ਕੌਰ ਵੇਬਰ ਦਾ ਜਨਮਦਿਨ, ਫੈਨਜ਼ ਨਾਲ ਸਾਂਝੀ ਕੀਤੀ ਤਸਵੀਰ

 

View this post on Instagram

 

Let’s do what I do best ! #playcop

A post shared by Kavita (@ikavitakaushik) on


ਜੇ ਗੱਲ ਕਰੀਏ ਕਵਿਤਾ ਕੌਸ਼ਿਕ ਦੇ ਕੰਮ ਦੀ ਤਾਂ ਉਹ ਟੀਵੀ ਦੇ ਨਾਲ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ। ਪਿੱਛੇ ਜੇ ਉਹ ਪੰਜਾਬੀ ਫ਼ਿਲਮ ਮਿੰਦੋ ਤਸੀਲਦਾਰਨੀ ‘ਚ ਨਜ਼ਰ ਆਏ ਸਨ। ਇਸ ਫ਼ਿਲਮ ਚ ਉਨ੍ਹਾਂ ਨੇ ਕਰਮਜੀਤ ਅਨਮੋਲ, ਰਾਜਵੀਰ ਜਵੰਦਾ ਤੇ ਈਸ਼ਾ ਰਿਖੀ ਨਾਲ ਸਿਲਵਰ ਸਕਰੀਨ ਸ਼ੇਅਰ ਕੀਤੀ ਸੀ। ਇਸ ਫ਼ਿਲਮ ਨੇ ਬਾਕਸ ਆਫ਼ਿਸ ਉੱਤੇ ਚੰਗਾ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਪਹਿਲਾਂ ਵੀ ਉਹ ‘ਵੇਖ ਬਰਾਤਾਂ ਚੱਲੀਆਂ’, ‘ਵਧਾਈਆਂ ਜੀ ਵਧਾਈਆਂ’ ਤੋਂ ਇਲਾਵਾ ਕਈ ਹੋਰ ਫ਼ਿਲਮ ‘ਚ ਕੰਮ ਕਰ ਚੁੱਕੇ ਨੇ।

You may also like