ਨਵਰਾਜ ਹੰਸ ਦੇ ਨਵੇਂ ਗੀਤ ‘ਖ਼ਾਸ’ ਦਾ ਟੀਜ਼ਰ ਆਇਆ ਸਾਹਮਣੇ

Written by  Shaminder   |  August 11th 2020 11:14 AM  |  Updated: August 11th 2020 11:14 AM

ਨਵਰਾਜ ਹੰਸ ਦੇ ਨਵੇਂ ਗੀਤ ‘ਖ਼ਾਸ’ ਦਾ ਟੀਜ਼ਰ ਆਇਆ ਸਾਹਮਣੇ

ਪੰਜਾਬੀ ਇੰਡਸਟਰੀ ਦੇ ਬਹੁਤ ਹੀ ਸੁਰੀਲੇ ਗਾਇਕ ਨਵਰਾਜ ਹੰਸ ਦੇ ਨਵੇਂ ਗੀਤ ਦਾ ਟੀਜ਼ਰ ਸਾਹਮਣੇ ਆ ਚੁੱਕਿਆ ਹੈ । ਇਸ ਗੀਤ ਨੂੰ ‘ਖ਼ਾਸ’ ਟਾਈਟਲ ਹੇਠ ਜਲਦ ਹੀ ਰਿਲੀਜ਼ ਕੀਤਾ ਜਾਵੇਗਾ, ਪਰ ਉਸ ਤੋਂ ਪਹਿਲਾਂ ਇਸ ਗੀਤ ਦਾ ਟੀਜ਼ਰ ਧੱਕ ਪਾ ਰਿਹਾ ਹੈ ।ਗੀਤ ਦੇ ਬੋਲ ਆਜ਼ਾਦ ਦੇ ਲਿਖੇ ਹੋਏ ਹਨ ਜਦੋਂਕਿ ਫੀਮੇਲ ਮਾਡਲ ਦੇ ਤੌਰ ‘ਤੇ ਇਹਾਨਾ ਢਿੱਲੋਂ ਨਜ਼ਰ ਆ ਰਹੇ ਨੇ ।

https://www.instagram.com/p/CDtZNoRDgaB/

ਸਪੀਡ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਜਾਵੇਗਾ ।ਇਹ ਇੱਕ ਸੈਡ ਸੌਂਗ ਹੈ, ਜਿਸ ‘ਚ ਦੋ ਦਿਲਾਂ ਦੇ ਪਿਆਰ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ । ਪਰ ਪੂਰਾ ਗੀਤ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਹ ਸਰੋਤਿਆਂ ਨੂੰ ਕਿੰਨਾ ਪਸੰਦ ਆਉਂਦਾ ਹੈ ।

https://www.instagram.com/p/CDqI_soDOYk/

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਪਦਮ ਸ਼੍ਰੀ ਹੰਸ ਰਾਜ ਹੰਸ ਜੀ ਦੇ ਵੱਡੇ ਪੁੱਤਰ ਨਵਰਾਜ ਹੰਸ ਨੇ ਕਈ ਗੀਤ ਇੰਡਸਟਰੀ ਨੂੰ ਦਿੱਤੇ ਹਨ । ਇਸ ਦੇ ਨਾਲ ਹੀ ਉਹ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network