ਕੋਰੋਨਾ ਵਾਇਰਸ ਦੀ ਲਪੇਟ ’ਚ ਆਉਣ ਤੋਂ ਬਾਅਦ 'ਖ਼ਾਲਸਾ ਏਡ' ਦੇ ਮੁਖੀ ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਕੀਤੀ ਗਈ ਅਰਦਾਸ

written by Rupinder Kaler | September 30, 2020 06:19pm

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ 'ਖ਼ਾਲਸਾ ਏਡ' ਦੇ ਮੁਖੀ ਸ. ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਸ. ਰਵੀ ਸਿੰਘ ਨੇ ਸਿੱਖ ਕੌਮ ਦੇ ਸੇਵਾ ਦੇ ਸਿਧਾਂਤ ਨੂੰ ਪੂਰੀ ਦੁਨੀਆ 'ਚ ਫੈਲਾਇਆ ਹੈ, ਜਿਸ ਨਾਲ ਸਿੱਖਾਂ ਦੀ ਹੋਂਦ ਹੋਰ ਵੀ ਨਿੱਖਰ ਕੇ ਸਾਹਮਣੇ ਆਈ।

ravi

ਭਾਈ ਲੌਂਗੋਵਾਲ ਨੇ ਆਖਿਆ ਕਿ ਸ. ਰਵੀ ਸਿੰਘ ਜਿਹੇ ਸਿੱਖ ਸਾਡਾ ਮਾਣ ਹਨ ਅਤੇ ਮੈਂ ਅਰਦਾਸ ਕਰਦਾ ਹਾਂ ਕਿ ਉਹ ਜਲਦ ਸਿਹਤਯਾਬ ਹੋਣ ਉਪਰੰਤ ਫਿਰ ਤੋਂ ਮਨੁੱਖਤਾ ਦੀ ਸੇਵਾ ਦਾ ਕਾਫ਼ਲਾ ਅੱਗੇ ਤੋਰਨ।

ravi singh khalsa aid

ਹੋਰ ਪੜ੍ਹੋ :

ravi

ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਦੀਆਂ ਦੁਆਵਾਂ ਭਾਈ ਰਵੀ ਸਿੰਘ ਦੇ ਨਾਲ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਲੋਕਾਂ ਨੇ ਰਵੀ ਦੇ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਹੈ ।

You may also like