Advertisment

ਧਰਨੇ ’ਤੇ ਬੈਠੇ ਕਿਸਾਨਾਂ ਨੂੰ ਮਿਲਣ ਵਾਲੀਆਂ ਸਹੂਲਤਾਂ ’ਤੇ ਸਵਾਲ ਚੁੱਕਣ ਵਾਲਿਆਂ ਨੂੰ ਖਾਲਸਾ ਏਡ ਦੇ ਵਲੰਟੀਅਰ ਨੇ ਇਸ ਤਰ੍ਹਾਂ ਦਿੱਤਾ ਜਵਾਬ, ਗਿੱਪੀ ਗਰੇਵਾਲ ਨੇ ਵੀਡੀਓ ਕੀਤੀ ਸਾਂਝੀ

author-image
By Rupinder Kaler
New Update
ਧਰਨੇ ’ਤੇ ਬੈਠੇ ਕਿਸਾਨਾਂ ਨੂੰ ਮਿਲਣ ਵਾਲੀਆਂ ਸਹੂਲਤਾਂ ’ਤੇ ਸਵਾਲ ਚੁੱਕਣ ਵਾਲਿਆਂ ਨੂੰ ਖਾਲਸਾ ਏਡ ਦੇ ਵਲੰਟੀਅਰ ਨੇ ਇਸ ਤਰ੍ਹਾਂ ਦਿੱਤਾ ਜਵਾਬ, ਗਿੱਪੀ ਗਰੇਵਾਲ ਨੇ ਵੀਡੀਓ ਕੀਤੀ ਸਾਂਝੀ
Advertisment
ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਪਿਛਲੇ 18 ਦਿਨਾਂ ਤੋਂ ਜਾਰੀ ਹੈ। ਧਰਨੇ ਤੇ ਬੈਠੇ ਇਹਨਾਂ ਕਿਸਾਨਾਂ ਦੀ ਸੇਵਾ ਵਿੱਚ ਖਾਲਸਾ ਏਡ ਕੋਈ ਕਸਰ ਨਹੀਂ ਛੱਡ ਰਹੀ । ਖਾਲਸਾ ਏਡ ਵੱਲੋਂ ਕਿਸਾਨਾਂ ਨੂੰ ਹਰ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ । ਪਰ ਕੁਝ ਲੋਕ
Advertisment
ਸੋਸ਼ਲ ਮੀਡੀਆ ਤੇ ਇਹਨਾਂ ਸਹੂਲਤਾਂ ਤੇ ਸਵਾਲ ਉਠਾਉਣ ਲੱਗੇ ਹਨ । ਇਹਨਾਂ ਲੋਕਾਂ ਨੂੰ ਖਾਲਸਾ ਏਡ ਦੇ ਵਲੰਟੀਅਰ ਨੇ ਆਪਣੇ ਹੀ ਅੰਦਾਜ਼ ਵਿੱਚ ਜਵਾਬ ਦਿੱਤਾ ਹੈ । gippy ਹੋਰ ਪੜ੍ਹੋ :
Advertisment
publive-image ਦਰਅਸਲ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਗਿੱਪੀ ਖਾਲਸਾ ਏਡ ਦੇ ਵਲੰਟੀਅਰ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ ।ਇਸ ਵੀਡੀਓ ਵਿੱਚ ਸੋਸ਼ਲ ਮੀਡੀਆ 'ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ "ਲਗਜ਼ਰੀ" ਬਾਰੇ' ਮਿਲੀ ਪ੍ਰਤੀਕ੍ਰਿਆ ਬਾਰੇ ਦੱਸਿਆ । ਵਲੰਟੀਅਰ ਨੇ ਖੁਲਾਸਾ ਕੀਤਾ ਕਿ ਕਈ ਕਿਸਾਨ ਪਿੰਡ ਤੋਂ ਜਿਮ ਲੈ ਕੇ ਆਏ ਹਨ। publive-image ਕਬੱਡੀ ਖਿਡਾਰੀ ਵਾਸ਼ਿੰਗ ਮਸ਼ੀਨ ਲੈ ਕੇ ਆਏ ਹਨ। ਖਾਲਸਾ ਏਡ ਨੇ ਲੱਤਾਂ ਮਾਲਸ਼ ਕਰਨ ਵਾਲੀਆਂ ਮਸ਼ੀਨਾਂ ਲਗਾਈਆਂ ਹਨ। ਇਸ ਦੇ ਨਾਲ ਹੀ ਗੀਜ਼ਰ ਤੇ ਸ਼ੈਲਟਰ ਹੋਮ ਵੀ ਦਿੱਤੇ ਗਏ ਹਨ । ਵਲੰਟੀਅਰ ਕਹਿੰਦਾ ਹੈ ਕਿ ਪੰਜਾਬੀਆਂ ਦੇ ਦਿਲ ਵੀ ਲਗਜ਼ਰੀ ਹਨ, ਇਸੇ ਲਈ ਮੁਸ਼ਕਿਲ ਦੀ ਇਸ ਘੜੀ ਵਿੱਚ ਚੀ ਉਹਨਾਂ ਦੇ ਚਿਹਰੇ ਚਮਕਦੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿਸਾਨਾਂ ਨੂੰ ਇਸ ਅੰਦੋਲਨ ਦੌਰਾਨ ਵੱਖ-ਵੱਖ ਵਰਗਾਂ ਦਾ ਸਮਰਥਨ ਵੀ ਮਿਲ ਰਿਹਾ ਹੈ। ਪੰਜਾਬੀ ਗਾਇਕ ਇਸ ਅੰਦੋਲਨ ਦੀ ਸ਼ੁਰੂਆਤ ਵਿੱਚ ਹੀ ਕਿਸਾਨਾਂ ਦੇ ਹੱਕ 'ਚ ਡੱਟ ਗਏ ਸੀ।
 
View this post on Instagram
 

A post shared by Gippy Grewal (@gippygrewal)

Advertisment

Stay updated with the latest news headlines.

Follow us:
Advertisment
Advertisment
Latest Stories
Advertisment