ਖਾਲਸਾ ਏਡ ਦੇ ਆਗੂ ਰਵਿੰਦਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੀ ਕੀਤੀ ਤਰੀਫ, ਲਿਖਿਆ ਭਾਵੁਕ ਕਰਨ ਵਾਲਾ ਨੋਟ

written by Pushp Raj | June 09, 2022

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਕਾਰਨ ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦਾ ਮਾਹੌਲ ਹੈ। ਬੀਤੇ ਦਿਨ ਸਿੱਧੂ ਮੂਸੇਵਾਲਾ ਦਾ ਭੋਗ ਤੇ ਅੰਤਿਮ ਅਰਦਾਸ ਸੀ। ਇਸ ਦੌਰਾਨ ਵੱਡੀ ਗਿਣਤੀ 'ਚ ਸਿਆਸੀ ਆਗੂ, ਕਲਾਕਾਰ ਤੇ ਲੋਕ ਗਾਇਕ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਜੱਦੀ ਪਿੰਡ ਮੂਸਾ ਵਿਖੇ ਪਹੁੰਚੇ। ਖਾਲਸਾ ਏਡ ਦੇ ਆਗੂ ਰਵਿੰਦਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਬਾਰੇ ਬੇਹੱਦ ਭਾਵੁਕ ਕਰ ਦੇਣ ਵਾਲਾ ਨੋਟ ਲਿਖਿਆ ਹੈ।

Image Source: Twitter

ਖਾਲਸਾ ਏਡ ਦੇ ਆਗੂ ਰਵਿੰਦਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਆਪਣੇ ਟਵਿੱਟਰ ਅਕਾਉਂਟ ਉੱਤੇ ਇੱਕ ਟਵੀਟ ਲਿਖਿਆ ਹੈ। ਉਨ੍ਹਾਂ ਨੇ ਆਪਣੇ ਇਸ ਟਵੀਟ ਵਿੱਚ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਹੌਸਲੇ ਦੀ ਤਾਰੀਫ ਕੀਤੀ ਅਤੇ ਉਨ੍ਹਾਂ ਲਈ ਰੱਬ ਅੱਗੇ ਅਰਦਾਸ ਕੀਤੀ।

ਰਵਿੰਦਰ ਸਿੰਘ ਨੇ ਆਪਣੇ ਟਵੀਟ ਦੇ ਵਿੱਚ ਲਿਖਿਆ, " ਸਿੱਧੂ ਮੂਸੇਵਾਲਾ ਦੇ ਮਾਪੇ ਬਹੁਤ ਹੀ ਸ਼ਾਨਦਾਰ ਅਤੇ ਪ੍ਰੇਰਣਾਦਾਇਕ ਹਨ! ਇਸ ਔਖੇ ਸਮੇਂ ਵਿੱਚ ਇੰਨੀ ਤਾਕਤ ਅਤੇ ਸੰਜਮ! #sidhumoosewala"

ਰਵਿੰਦਰ ਸਿੰਘ ਆਪਣੇ ਇਸ ਟਵੀਟ ਰਾਹੀਂ ਪੁੱਤਰ ਦੇ ਵਿਛੋੜੇ ਦੇ ਇਸ ਦੁੱਖ ਵਿੱਚ ਹੌਸਲੇਂ ਨਾਲ ਸਭ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਪੱਗ ਬੰਨਣ ਤੇ ਰੁੱਖ ਲਗਾਉਣ ਅਪੀਲ ਕਰਨ 'ਤੇ ਉਨ੍ਹਾਂ ਦੀ ਤਾਰੀਫ ਕਰਦੇ ਨਜ਼ਰ ਆਏ। ਇਸ ਦੌਰਾਨ ਰਵਿੰਦਰ ਸਿੰਘ ਨੇ ਸਿੱਧੂ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਅਤੇ ਉਸ ਦੇ ਮਾਪਿਆਂ ਨੂੰ ਪੁੱਤਰ ਵਿਛੋੜੇ ਦਾ ਭਾਨਾ ਮੰਨਣ ਦਾ ਹੌਸਲਾ ਦੇਣ ਦੀ ਰੱਬ ਅੱਗੇ ਅਰਦਾਸ ਕੀਤੀ।

Image Source: Instagram

ਦੱਸ ਦਈਏ ਕਿ ਬੀਤੇ ਦਿਨੀਂ ਆਪਣੇ ਪੁੱਤਰ ਦੀ ਅੰਤਿਮ ਅਰਦਾਸ ਮੌਕੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਬੇਹੱਦ ਭਾਵੁਕ ਨਜ਼ਰ ਆਏ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਾਰੇ ਪਹੁੰਚੇ ਹੋਏ ਲੋਕਾਂ ਦਾ ਧੰਨਵਾਦ ਕੀਤਾ ਅਤੇ ਨੌਜਵਾਨਾਂ ਨੂੰ ਵੀ ਖ਼ਾਸ ਅਪੀਲ ਕੀਤੀ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦਸਤਾਰਾਂ ਸਜਾਉਣ ਤੇ ਨਸ਼ਿਆਂ ਤੋਂ ਦੂਰ ਰਹਿਣ। ਕਿਉਂਕਿ ਇਹੀ ਉਨ੍ਹਾਂ ਦੇ ਪੁੱਤ ਦਾ ਸੁਨੇਹਾ ਸੀ। ਇਸ ਦੇ ਨਾਲ ਹੀ ਸਮਾਜ ਭਲਾਈ ਦਾ ਸੰਦੇਸ਼ ਦਿੰਦੇ ਹੋਏ ਸਿੱਧੂ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸ਼ੁੱਭਦੀਪ ਹਮੇਸ਼ਾ ਹੀ ਆਪਣੇ ਮਾਪਿਆਂ ਦੇ ਨਾਲ-ਨਾਲ ਵੱਡੇ ਬਜ਼ੁਰਗਾਂ ਦਾ ਸਨਮਾਨ ਕਰਦਾ ਸੀ ਤੇ ਨਿੱਕੇ ਬੱਚਿਆਂ ਨੂੰ ਪਿਆਰ ਕਰਦਾ ਸੀ।

ਮਰਹੂਮ ਗਾਇਕ ਦੀ ਮਾਂ ਨੇ ਕਿਹਾ ਕਿ ਐਨੇ ਵੱਡੇ ਇਕੱਠ ਨੇ ਉਨ੍ਹਾਂ ਦੇ ਦੁੱਖ ਨੂੰ ਘਟਾ ਦਿੱਤਾ ਹੈ ਤੇ ਦੂਰੋਂ ਦੂਰੋਂ ਆਏ ਲੋਕਾਂ ਦਾ ਉਨ੍ਹਾਂ ਪੁੱਤ ਪ੍ਰਤੀ ਪਿਆਰ ਤੇ ਸਨਮਾਨ ਉਹ ਕਦੇ ਨਹੀਂ ਭੁੱਲਣਗੇ। ਉਨ੍ਹਾਂ ਨੇ ਹਰ ਨੌਜਵਾਨ ਰੁੱਖ ਲਗਾਉਣ ਦਾ ਸੱਦਾ ਦਿੱਤਾ।

Image Source: Twitter

ਹੋਰ ਪੜ੍ਹੋ: ਬਿਨਾਂ ਲਾੜੇ ਤੋਂ ਕੁੜੀ ਨੇ ਖ਼ੁਦ ਨਾਲ ਹੀ ਕਰਵਾਇਆ ਵਿਆਹ, ਲਏ ਸੱਤ ਫੇਰੇ ਤੇ ਭਰੀ ਮੰਗ, ਵੇਖੋ ਤਸਵੀਰਾਂ

ਜੇਕਰ ਰਵਿੰਦਰ ਸਿੰਘ ਦੀ ਗੱਲ ਕੀਤੀ ਜਾਵੇ ਤਾਂ ਉਹ ਖਾਲਸਾ ਏਡ ਫਾਊਂਡੇਸ਼ਨ ਚਲਾਉਂਦੇ ਹਨ, ਜੋ ਕਿ ਪੰਜਾਬ ਸਣੇ ਦੇਸ਼ ਤੇ ਵਿਦੇਸ਼ਾਂ ਵਿੱਚ ਲੋੜਵੰਦ ਲੋਕਾਂ ਦੀ ਮਦਦ ਕਰਦੀ ਹੈ। ਇਸ ਦੇ ਨਾਲ ਇਹ ਫਾਊਂਡੇਸ਼ਨ ਅਤਿ ਦੁਰਗਮ ਸਥਾਨਾਂ ਉੱਤੇ ਪਹੁੰਚ ਕੇ ਵੀ ਲੰਗਰ , ਦਵਾਈਆਂ ਤੇ ਲੋੜਵੰਦ ਚੀਜ਼ਾਂ ਮੁਹੱਇਆ ਕਰਵਾਉਣ ਦੀ ਸੇਵਾ ਨਿਭਾਉਂਦੀ ਹੈ। ਰਵਿੰਦਰ ਸਿੰਘ ਇਸ ਸੰਸਥਾ ਦੇ ਆਗੂ ਹਨ ਤੇ ਇੱਕ ਉੱਘੇ ਸਮਾਜ ਸੇਵੀ ਹਨ।

You may also like