ਜੌਰਡਨ ਸੰਧੂ ਤੇ ਦਿਲਜੋਤ ਦੀ ਫ਼ਿਲਮ ‘ਖ਼ਤਰੇ ਦਾ ਘੁੱਗੂ’ ਦੀ ਰਿਲੀਜ਼ ਡੇਟ ਆਈ ਸਾਹਮਣੇ

Written by  Lajwinder kaur   |  September 13th 2019 09:35 AM  |  Updated: September 13th 2019 09:36 AM

ਜੌਰਡਨ ਸੰਧੂ ਤੇ ਦਿਲਜੋਤ ਦੀ ਫ਼ਿਲਮ ‘ਖ਼ਤਰੇ ਦਾ ਘੁੱਗੂ’ ਦੀ ਰਿਲੀਜ਼ ਡੇਟ ਆਈ ਸਾਹਮਣੇ

ਪੰਜਾਬੀ ਗਾਇਕ ਜੌਰਡਨ ਸੰਧੂ ਤੇ ਅਦਾਕਾਰਾ ਦਿਲਜੋਤ ਦੀ ਮੋਸਟ ਅਵੇਟਡ ਫ਼ਿਲਮ ‘ਖ਼ਤਰੇ ਦਾ ਘੁੱਗੂ’ ਦੀ ਰਿਲੀਜ਼ ਡੇਟ ਸਾਹਮਣੇ ਆ ਚੁੱਕੀ ਹੈ। ਇਹ ਫ਼ਿਲਮ ਅਗਲੇ ਸਾਲ 10 ਜਨਵਰੀ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਸਿਨੇਮੈਟੋਗ੍ਰਾਫ਼ਰ ਤੇ ਨਿਰਦੇਸ਼ਕ ਸ਼ਿਵਤਾਰ ਸ਼ਿਵ ਆਪਣੀ ਆਉਣ ਵਾਲੀ ਫ਼ਿਲਮ ‘ਖ਼ਤਰੇ ਦਾ ਘੁੱਗੂ’ ਨੂੰ ਲੈ ਕੇ ਕਾਫੀ ਉਤਸਾਹਿਤ ਨਜ਼ਰ ਆ ਰਹੇ ਹਨ।

ਹੋਰ ਵੇਖੋ:ਪ੍ਰਿਯੰਕਾ ਚੋਪੜਾ ਦੀ ਫ਼ਿਲਮ ‘The Sky Is Pink’ ਦਾ ਸ਼ਾਨਦਾਰ ਟਰੇਲਰ ਹੋਇਆ ਰਿਲੀਜ਼, ਪਿਆਰ-ਸੰਘਰਸ਼ ਤੇ ਜ਼ਿੰਦਾਦਿਲੀ ਨਾਲ ਹੈ ਭਰਪੂਰ, ਦੇਖੋ ਵੀਡੀਓ

ਇਸ ਫ਼ਿਲਮ ‘ਚ ਮੁੱਖ ਕਿਰਦਾਰ ‘ਚ ਨਜ਼ਰ ਆਉਣਗੇ ਜੌਰਡਨ ਸੰਧੂ ਜੋ ਕੇ ਫਤਿਹ ਅੰਬਰਸਰੀਆ ਦੇ ਕਿਰਦਾਰ 'ਚ ਅਤੇ ਖ਼ੂਬਸੂਰਤ ਅਦਾਕਾਰਾ ਦਿਲਜੋਤ ਜੋ ਕਿ ਮੀਤ ਨਾਂਅ ਦੀ ਮੁਟਿਆਰ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਪਿਆਰ-ਮੁਹੱਬਤ ਵਰਗਾ ਦਿਲਚਸਪ ਐਂਗਲ ਦੇਖਣ ਨੂੰ ਮਿਲੇਗਾ। ਦੋਵੇਂ ਅਦਾਕਾਰ ਪਹਿਲੀ ਵਾਰ ਇਕੱਠੇ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਉਹਨਾਂ ਦੇ ਨਾਲ ਬੀ.ਐੱਨ ਸ਼ਰਮਾ ਤੇ ਕਈ ਹੋਰ ਨਾਮੀ ਕਲਾਕਾਰ ਨਜ਼ਰ ਆਉਣਗੇ। ਖ਼ਤਰੇ ਦਾ ਘੁੱਗੂ ਨੂੰ ਅਨੰਤਾ ਫ਼ਿਲਮਸ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ। ਸ਼ਿਵਤਾਰ ਸ਼ਿਵ ਤੇ ਅਮਨ ਚੀਮਾ ਇਸ ਫ਼ਿਲਮ ਨੂੰ ਡਾਇਰੈਕਟ ਕਰ ਰਹੇ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network