ਹਰਭਜਨ ਮਾਨ ਨਾਲ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਅਦਾਕਾਰਾ ਕਿਮੀ ਵਰਮਾ ਨੇ ਆਪਣੀ ਨਵ-ਜਨਮੀ ਧੀ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

Written by  Shaminder   |  May 06th 2020 02:14 PM  |  Updated: May 06th 2020 02:41 PM

ਹਰਭਜਨ ਮਾਨ ਨਾਲ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਅਦਾਕਾਰਾ ਕਿਮੀ ਵਰਮਾ ਨੇ ਆਪਣੀ ਨਵ-ਜਨਮੀ ਧੀ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਅਦਾਕਾਰਾ ਕਿਮੀ ਵਰਮਾ ਨੇ ਆਪਣੇ ਫੇਸਬੁੱਕ ਪੇਜ ਅਤੇ ਇੰਸਟਾਗ੍ਰਾਮ ‘ਤੇ ਆਪਣੀ ਨਵ-ਜਨਮੀ ਧੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ “17 ਦਿਨ ਦੀ ਹੋ ਗਈ ਪ੍ਰਮਾਤਮਾ ਦੀ ਬਖਸ਼ਿਸ਼ ਸਦਕਾ’। ਇਸ ਤਸਵੀਰ ਨੂੰ ਸਾਂਝਾ ਕਰਨ ਤੋਂ ਬਾਅਦ ੳੇੁਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵਧਾਈ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।

https://www.instagram.com/p/B_vr6V4givm/

ਉਨ੍ਹਾਂ ਨੇ ਇੱਕ ਤਸਵੀਰ ਆਪਣੇ ਫੇਸਬੁੱਕ ਪੇਜ ‘ਤੇ ਵੀ ਸਾਂਝੀ ਕੀਤੀ ਹੈ । ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕਮੈਂਟਸ ਦਾ ਹੜ ਜਿਹਾ ਆ ਗਿਆ । ਦੱਸ ਦਈਏ ਕਿ ਕਿਮੀ ਵਰਮਾ ਅਮਰੀਕਾ ਦੇ ਲਾਸ ਏਂਜਲਸ ‘ਚ ਆਪਣੇ ਪਤੀ ਨਾਲ ਰਹਿ ਰਹੇ ਨੇ ਅਤੇ ਉਨ੍ਹਾਂ ਦੀ ਇੱਕ ਪਹਿਲਾਂ ਵੀ ਇੱਕ ਧੀ ਹੈ ।

https://www.facebook.com/photo.php?fbid=10157534798317602&set=a.429015207601&type=3&theater

ਦੱਸ ਦਈਏ ਕਿ ਕਿਮੀ ਵਰਮਾ ਦਾ ਸਬੰਧ ਲੁਧਿਆਣਾ ਸ਼ਹਿਰ ਦੇ ਨਾਲ ਹੈ ਅਤੇ ਹਰਭਜਨ ਮਾਨ ਦੇ ਨਾਲ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਪਰ ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ‘ਨਸੀਬੋ’ ਫ਼ਿਲਮ ਦੇ ਨਾਲ ਕੀਤੀ ਸੀ । ਉਨ੍ਹਾਂ ਦਾ ਪਿਛੋਕੜ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ ਨਾਲ ਹੈ । ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਜਗਰਾਓਂ 'ਚ ਹੀ ਪੂਰੀ ਕੀਤੀ । ਉਨ੍ਹਾਂ ਦੇ ਪਿਤਾ ਇੱਕ ਮਸ਼ਹੂਰ ਫੋਟੋਗ੍ਰਾਫ਼ਰ ਹਨ ਅਤੇ ਉਨ੍ਹਾਂ ਦਾ ਇੱਕ ਫੋਟੋ ਸਟੂਡੀਓ ਵੀ ਲੁਧਿਆਣਾ 'ਚ ਹੈ ।

https://www.instagram.com/p/B_1bPiYgL78/

ਪ੍ਰਸਿੱਧ ਫ਼ਿਲਮ ਡਾਇਰੈਕਟਰ ਮਨਮੋਹਨ ਸਿੰਘ ਜੋ ਕਿ ਉਨ੍ਹਾਂ ਦੇ ਪਿਤਾ ਦੇ ਦੋਸਤ ਸਨ ਅਤੇ ਅਕਸਰ ਕਿੰਮੀ ਵਰਮਾ ਦੇ ਘਰ ਆਉਂਦੇ ਸਨ । ਉਨ੍ਹਾਂ ਨੇ ਹੀ ਕਿੰਮੀ ਦੇ ਚਿਹਰੇ ਨੂੰ ਵੇਖਿਆ ਅਤੇ ਕਿਹਾ ਕਿ ਉਨ੍ਹਾਂ ਦਾ ਚਿਹਰਾ ਕਾਫੀ ਫੋਟੋਜੈਨਿਕ ਚਿਹਰਾ ਹੈ । ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ਵੱਲ ਪ੍ਰੇਰਿਆ । ਜਦੋਂ ਉਨ੍ਹਾਂ ਨੂੰ ਪਹਿਲੀ ਫ਼ਿਲਮ ਨਸੀਬੋ ਲਈ ਆਫ਼ਰ ਮਿਲਿਆ ਉਦੋਂ ਉਨ੍ਹਾਂ ਨੇ ਦਸਵੀਂ ਜਮਾਤ ਦੇ ਪੇਪਰ ਦਿੱਤੇ ਸਨ ।

https://www.instagram.com/p/B_tKFLwgeP5/

ਉਨ੍ਹਾਂ ਨੇ ਹਰਭਜਨ ਮਾਨ ਨਾਲ ਕਈ ਫ਼ਿਲਮਾਂ ਕੀਤੀਆਂ । 'ਅਸਾਂ ਨੂੰ ਮਾਣ ਵਤਨਾਂ ਦਾ',ਅੱਜ ਦੇ ਰਾਂਝੇ ,ਇੱਕ ਕੁੜੀ ਪੰਜਾਬ ਦੀ ,ਮੇਰਾ ਪਿੰਡ ਮਾਈ ਹੋਮ ,ਸਤਿ ਸ਼੍ਰੀ ਅਕਾਲ ,ਜੀ ਆਇਆਂ ਨੂੰ,ਸ਼ਹੀਦ ਉਧਮ ਸਿੰਘ,ਕਹਿਰ, ਖ਼ੂਨ ਦਾ ਦਾਜ ਸਣੇ ਕਈ ਫ਼ਿਲਮਾਂ ਕੀਤੀਆਂ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network