ਪੰਜਾਬੀ ਅਦਾਕਾਰਾ ਕਿਮੀ ਵਰਮਾ ਨੇ ਇਹ ਖ਼ਾਸ ਤਸਵੀਰ ਸ਼ੇਅਰ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਅਸਲ ‘ਚ ਵੀ ਫੁਲਕਾਰੀ ਦੀ ਕਢਾਈ ਕਰਨੀ ਆਉਂਦੀ ਹੈ

Written by  Lajwinder kaur   |  December 01st 2021 05:38 PM  |  Updated: December 01st 2021 05:38 PM

ਪੰਜਾਬੀ ਅਦਾਕਾਰਾ ਕਿਮੀ ਵਰਮਾ ਨੇ ਇਹ ਖ਼ਾਸ ਤਸਵੀਰ ਸ਼ੇਅਰ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਅਸਲ ‘ਚ ਵੀ ਫੁਲਕਾਰੀ ਦੀ ਕਢਾਈ ਕਰਨੀ ਆਉਂਦੀ ਹੈ

ਪੰਜਾਬੀ ਫ਼ਿਲਮ ਜਗਤ ਦੀ ਖ਼ੂਬਸੂਰਤ ਤੇ ਬਾਕਮਾਲ ਦੀ ਅਦਾਕਾਰਾ ਰਹੀ ਕਿਮੀ ਵਰਮਾ Kimi Verma ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਪੁਰਾਣੀ ਯਾਦਾਂ ਨੂੰ ਯਾਦ ਕਰਦੇ ਹੋਏ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜੀ ਹਾਂ ਉਹ ਦੋ ਬੇਟੀਆਂ ਦੀ ਮਾਂ ਹੈ ਅਤੇ ਏਨੀਂ ਦਿਨੀਂ ਉਹ ਆਪਣੇ business ਵੀ ਚਲਾਉਂਦੀ ਹੈ। ਪਰ ਉਹ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੀ ਵੀ ਰਹਿੰਦੀ ਹੈ।

ਹੋਰ ਪੜ੍ਹੋ : ਪਰਮੀਸ਼ ਵਰਮਾ ‘ਤੇ ਇੱਕ ਵਾਰ ਫਿਰ ਸ਼ੈਰੀ ਮਾਨ ਨੇ ਕੱਸਿਆ ਤੰਜ਼ ਅਤੇ ਨਾਲ ਹੀ ਲਪੇਟੇ ‘ਚ ਲਿਆ ਬਾਦਸ਼ਾਹ, ਇੰਸਟਾ ਸਟੋਰੀ ‘ਚ ਕਹੀ ਇਹ ਗੱਲ...

kimi verma shared her daughters special image

ਉਨ੍ਹਾਂ ਨੇ ਆਪਣੀ ਇੱਕ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ। ਜਿਸ ਚ ਉਹ ਫੁਲਕਾਰੀ ਕੱਢਦੀ ਹੋਈ ਨਜ਼ਰ ਆ ਰਹੀ ਹੈ। ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਇਹ ਅਵਿਸ਼ਵਾਸ਼ਯੋਗ ਲੱਗ ਸਕਦਾ ਹੈ, ਪਰ ਮੈਂ ਸੱਚਮੁੱਚ ਜਾਣਦੀ ਹਾਂ ਕਿ ਫੁਲਕਾਰੀ ਕਢਾਈ ਕਿਵੇਂ ਕੀਤੀ ਜਾਂਦੀ ਹੈ! ਕੋਈ ਮਜ਼ਾਕ ਨਹੀਂ!’। ਇਨ੍ਹਾਂ ਨੇ ਆਪਣੀ ਕੈਪਸ਼ਨ ਰਾਹੀਂ ਦੱਸਿਆ ਹੈ ਕਿ ਉਨ੍ਹਾਂ ਨੂੰ ਪੰਜਾਬੀ ਸੱਭਿਆਚਾਰ ਨਾਲ ਪਿਆਰ ਹੈ। ਪੰਜਾਬ ਚ ਰਹਿੰਦੇ ਹੋਏ ਉਨ੍ਹਾਂ ਨੇ ਫੁਲਕਾਰੀ ਦੀ ਕਢਾਈ ਸਿੱਖੀ ਸੀ ਜਿਸ ਕਰਕੇ ਉਨ੍ਹਾਂ ਨੂੰ ਇਹ ਫੁਲਕਾਰੀ ਦੀ ਕਢਾਈ ਕਰਨੀ ਆਉਂਦੀ ਹੈ। ਪ੍ਰਸ਼ੰਸਕਾਂ ਨੂੰ ਉਨ੍ਹਾਂ ਦੀ ਇਹ ਤਸਵੀਰ ਕਾਫੀ ਪਸੰਦ ਆ ਰਹੀ ਹੈ ਤੇ ਸਾਰੇ ਉਨ੍ਹਾਂ ਦੇ ਇਸ ਹੁਨਰ ਦੀ ਤਾਰੀਫ ਵੀ ਕਰ ਰਹੇ ਨੇ।

ਹੋਰ ਪੜ੍ਹੋ :ਗਦਰ 2: ‘ਤਾਰਾ ਸਿੰਘ’ ਤੇ ‘ਸਕੀਨਾ’ ਦੀ ਜੋੜੀ ਇੱਕ ਵਾਰ ਫਿਰ ਨਜ਼ਰ ਆਈ ਇਕੱਠੀ, ਫ਼ਿਲਮ ਦੇ ਸੈੱਟ ਤੋਂ ਤਸਵੀਰ ਹੋਈ ਵਾਇਰਲ

kimi-verma

ਦੱਸ ਦਈਏ ਕਿਮੀ ਵਰਮਾ ਦਾ ਅਸਲ ਨਾਂਅ ਕਿਰਨਦੀਪ ਵਰਮਾ ਹੈ । ਜੇ ਗੱਲ ਕਰੀਏ ਉਨ੍ਹਾਂ ਦੇ ਫ਼ਿਲਮੀ ਕਰੀਅਰ ਦੀ ਤਾਂ ਉਹ ਅਸਾਂ ਨੂੰ ਮਾਣ ਵਤਨਾਂ ਦਾ, ਜੀ ਆਇਆਂ ਨੂੰ , ਅੱਜ ਦੇ ਰਾਂਝੇ , ਸਤਿ ਸ਼੍ਰੀ ਅਕਾਲ, ਇੱਕ ਕੁੜੀ ਪੰਜਾਬ ਦੀ, ਮੇਰਾ ਪਿੰਡ ਮਾਈ ਹੋਮ , ਸ਼ਹੀਦ ਉਧਮ ਸਿੰਘ, ਖ਼ੂਨ ਦਾ ਦਾਜ ਸਣੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਨੇ । ਪਰ ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ‘ਨਸੀਬੋ’ ਫ਼ਿਲਮ ਦੇ ਨਾਲ ਕੀਤੀ ਸੀ । ਪਰ ਵਿਆਹ ਤੋਂ ਬਾਅਦ ਉਨ੍ਹਾਂ ਨੇ ਫ਼ਿਲਮੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਸੀ। ਉਹ ਆਪਣੇ ਪਤੀ ਦੇ ਨਾਲ ਹੀ ਲਾਸ ਏਂਜਲਸ ਹੀ ਰਹਿ ਰਹੀ ਹੈ।

 

View this post on Instagram

 

A post shared by Kimi Verma (@kimi.verma)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network