ਹਰਭਜਨ ਸਿੰਘ ਦੇ ਘਰ ਆਏ ਕਿੰਨਰ, ਪੁੱਤਰ ਦੇ ਜਨਮ ‘ਤੇ ਲੈਣ ਆਏ ਵਧਾਈ

written by Shaminder | October 28, 2021

ਬੀਤੇ ਦਿਨੀਂ ਹਰਭਜਨ ਸਿੰਘ (Harbhajan Singh )ਦੇ ਘਰ ਪੁੱਤਰ ਨੇ ਜਨਮ ਲਿਆ ਹੈ । ਜਿਸ ਤੋਂ ਬਾਅਦ ਉਸ ਦੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ । ਹਰਭਜਨ ਸਿੰਘ ਦੇ ਘਰ ਖੁਸਰੇ ਵੀ ਵਧਾਈ ਲੈਣ ਪਹੁੰਚੇ । ਜਿਸ ਦਾ ਇੱਕ ਵੀਡੀਓ ਗੀਤਾ ਬਸਰਾ (Geeta Basra) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿੰਨਰ ਨੱਚ ਰਹੇ ਹਨ ਅਤੇ ਹਰਭਜਨ ਸਿੰਘ ਦਾ ਪਰਿਵਾਰ ਪੂਰਾ ਪਰਿਵਾਰ ਇਸ ਵੀਡੀਓ ‘ਚ ਨਜ਼ਰ ਆ ਰਿਹਾ ਹੈ । ਗੀਤਾ ਬਸਰਾ ਵੀ ਇਸ ਵੀਡੀਓ ‘ਚ ਨਜ਼ਰ ਆ ਰਹੀ ਹੈ ।

geeta basra and family image From instagram

ਹੋਰ ਪੜ੍ਹੋ : ਕੀ ਸ਼ਹਿਨਾਜ਼ ਗਿੱਲ ਦਾ ਹੋਇਆ ਵਿਆਹ, ਦੁਲਹਣ ਦੇ ਲਿਬਾਸ ਵਿੱਚ ਆਈ ਨਜ਼ਰ, ਵੀਡੀਓ ਵਾਇਰਲ

ਗੀਤਾ ਬਸਰਾ ਖੁਦ ਇਹ ਵੀਡੀਓ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ । ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਗੀਤਾ ਬਸਰਾ ਅਤੇ ਹਰਭਜਨ ਸਿੰਘ ਦੇ ਘਰ ਪੁੱਤਰ ਦਾ ਜਨਮ ਹੋਇਆ ਹੈ । ਇਸ ਦੀ ਜਾਣਕਾਰੀ ਖੁਦ ਹਰਭਜਨ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦਿੱਤੀ ਸੀ ।

Geeta basra,,-min (1) image From instagram

ਇਸ ਤੋਂ ਪਹਿਲਾਂ ਦੋਨਾਂ ਦੀ ਇੱਕ ਧੀ ਹੈ ।ਹਰਭਜਨ ਸਿੰਘ ਅਤੇ ਗੀਤਾ ਬਸਰਾ ਨੇ ਕੁਝ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਸਨ।ਵਿਆਹ ਤੋਂ ਪਹਿਲਾਂ ਗੀਤਾ ਬਸਰਾ ਟੀਵੀ ਇੰਡਸਟਰੀ ‘ਚ ਕਾਫੀ ਸਰਗਰਮ ਸੀ, ਪਰ ਵਿਆਹ ਤੋਂ ਬਾਅਦ ਉਨ੍ਹਾਂ ਨੇ ਐਕਟਿੰਗ ਤੋਂ ਦੂਰੀ ਬਣਾ ਲਈ ਸੀ । ਪਰ ਕੁਝ ਦਿਨ ਪਹਿਲਾਂ ਇਹ ਖ਼ਬਰਾਂ ਵੀ ਸਾਹਮਣੇ ਆਈਆਂ ਸਨ ਕਿ ਉਹ ਮੁੜ ਤੋਂ ਇੰਡਸਟਰੀ ‘ਚ ਕੰਮ ਕਰੇਗੀ ।ਗੀਤਾ ਬਸਰਾ ਨੇ ਬੇਸ਼ੱਕ ਅਦਾਕਾਰੀ ਤੋਂ ਦੂਰੀ ਬਣਾਈ ਹੋਈ ਹੈ, ਪਰ ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਸੋਸ਼ਲ ਮੀਡੀਆ ‘ਤੇ ਜ਼ਾਹਿਰ ਕਰਦੀ ਰਹਿੰਦੀ ਹੈ ।

 

You may also like