KL Rahul, Athiya wedding pics: ਕੇਐਲ ਰਾਹੁਲ ਤੇ ਆਥੀਆ ਸ਼ੈੱਟੀ ਦੀ ਹਲਦੀ ਤੇ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਫੈਨਜ਼ ਕਰ ਰਹੇ ਤਾਰੀਫ
KL Rahul, Athiya wedding pics: ਕੇਐਲ ਰਾਹੁਲ ਤੇ ਆਥੀਆ ਸ਼ੈੱਟੀ ਦੀ ਹਲਦੀ ਤੇ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਫੈਨਜ਼ ਕਰ ਰਹੇ ਤਾਰੀਫ
KL Rahul,Athiya Shetty haldi and Mehandi ceremony pics : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਕ੍ਰਿਕਟਰ ਕੇਐਲ ਰਾਹੁਲ ਅਤੇ ਬਾਲੀਵੁੱਡ ਅਦਾਕਾਰਾ ਆਥੀਆ ਸ਼ੈੱਟੀ ਦਾ ਵਿਆਹ ਸਾਲ 2023 ਦਾ ਪਹਿਲਾ ਵਿਆਹ ਸੀ, ਜਿਸ ਨੇ ਕਾਫੀ ਸੁਰਖੀਆਂ ਬਟੋਰੀਆਂ ਸਨ। ਇਸ ਤੋਂ ਬਾਅਦ ਪ੍ਰਸ਼ੰਸਕ ਇਸ ਜੋੜੇ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਜੋ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਕੜੀ 'ਚ ਹੁਣ ਇਸ ਜੋੜੇ ਨੇ ਆਪਣੇ ਵਿਆਹ ਦੌਰਾਨ ਹਲਦੀ ਤੇ ਮਹਿੰਦੀ ਸੈਰੇਮਨੀ ਦੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਲਗਾਤਾਰ ਵਾਇਰਲ ਹੋ ਰਹੀਆਂ ਹਨ।
image source: Instagram
ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਸੁਨੀਲ ਸ਼ੈੱਟੀ ਦੀ ਪਿਆਰੀ ਧੀ ਆਥੀਆ 23 ਜਨਵਰੀ ਨੂੰ ਕੇਐਲ ਰਾਹੁਲ ਦੀ ਦੁਲਹਨ ਬਣੀ। ਜਿਸ ਤੋਂ ਬਾਅਦ ਹੁਣ ਇਸ ਜੋੜੇ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਵਿਆਹ ਦੀਆਂ ਰਸਮਾਂ ਨਾਲ ਜੁੜੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ 'ਚ ਆਥੀਆ ਤੇ ਹਲਦੀ ਤੇ ਮਹਿੰਦੀ ਦੀਆਂ ਰਸਮਾਂ ਨਿਭਾਉਂਦੇ ਹੋਏ ਨਜ਼ਰ ਆ ਰਹੇ ਹਨ।
ਤਸਵੀਰਾਂ 'ਚ ਆਥੀਆ ਤੇ ਕੇਐਲ ਰਾਹੁਲ ਰਵਾਇਤੀ ਲੁੱਕ 'ਚ ਨਜ਼ਰ ਆ ਰਹੇ ਹਨ। ਇਸ ਜੋੜੇ ਨੇ ਪਹਿਲਾਂ ਹਲਦੀ ਸੈਰੇਮਨੀ ਤੇ ਬਾਅਦ ਵਿੱਚ ਮਹਿੰਦੀ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਜਿੱਥੇ ਇੱਕ ਪਾਸੇ ਆਥੀਆ ਖੂਬਸੂਰਤ ਲਹਿੰਗੇ ਤੇ ਫਲਾਵਰ ਜਵੈਲਰੀ ਨਾਲ ਸਜੀ ਹੋਈ ਨਜ਼ਰ ਆਈ, ਉੱਥੇ ਹੀ ਦੂਜੇ ਪਾਸੇ ਕੇਐਲ ਰਾਹੁਲ ਵੀ ਕੁੜਤੇ ਪਜ਼ਾਮੇ 'ਚ ਨਜ਼ਰ ਆਏ।
image source: Instagram
ਇਸ ਦੇ ਨਾਲ ਹੀ ਹੁਣ ਅਥੀਆ ਨੇ ਆਪਣੇ ਵਿਆਹ ਦੀਆਂ ਰਸਮਾਂ ਦੀਆਂ ਨਵੀਆਂ ਤਸਵੀਰਾਂ 'ਚ ਸ਼ੇਅਰ ਕੀਤੀਆਂ ਹਨ। ਵਿਆਹ ਦੀਆਂ ਰਸਮਾਂ ਦੌਰਾਨ ਆਥੀਆ ਗੋਲਡਨ ਤੇ ਗੁਲਾਬੀ ਰੰਗ ਦੀ ਕਾਂਜੀਵਰਮ ਸਾੜ੍ਹੀ ਵਿੱਚ ਬੇਹੱਦ ਖੂਬਸੂਰਤ ਨਜ਼ਰ ਆਈ। ਉਸ ਨੇ ਆਪਣੇ ਵਾਲਾਂ ਦਾ ਜੂੜਾ ਬਣਾਇਆ ਹੋਇਆ ਸੀ ਤੇ ਭਾਰੀ ਗਹਿਣੇ ਪਹਿਨੇ ਹੋਏ ਹਨ। ਆਥੀਆ ਦੇ ਹੱਥਾਂ 'ਤੇ ਮਹਿੰਦੀ ਲੱਗੀ ਹੋਈ ਦਿਖਾਈ ਦੇ ਰਹੀ ਹੈ।
ਇਸ ਦੇ ਨਾਲ ਹੀ ਆਥੀਆ ਦੇ ਮੱਥੇ 'ਤੇ ਬਿੰਦੀ ਅਤੇ ਟਿੱਕਾ ਵੀ ਲਗਿਆ ਹੋਇਆ ਹੈ। ਕੁੱਲ ਮਿਲਾ ਕੇ ਅਦਾਕਾਰਾ ਨੇ ਆਪਣੇ ਲੁੱਕ ਨੂੰ ਬਹੁਤ ਹੀ ਕਿਊਟ ਤਰੀਕੇ ਨਾਲ ਪੂਰਾ ਕੀਤਾ। ਅਜਿਹੇ 'ਚ ਨਵੀਂ ਵਿਆਹੀ ਦੁਲਹਨ ਦਾ ਲੁੱਕ ਕਾਫੀ ਪਿਆਰਾ ਲੱਗ ਰਿਹਾ ਹੈ , ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
image source: Instagram
ਹੋਰ ਪੜ੍ਹੋ: Ranbir Kapoor Viral Video: ਰਣਬੀਰ ਕਪੂਰ ਨੇ ਗੁੱਸੇ 'ਚ ਕਿਉਂ ਸੁੱਟਿਆ ਫੈਨ ਦਾ ਫੋਨ? ਜਾਣੋ ਵਾਇਰਲ ਵੀਡੀਓ ਦਾ ਸੱਚ
ਇਸ ਨਵ ਵਿਆਹੀ ਜੋੜੀ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਬੇਹੱਦ ਕਿਊਟ ਕੈਪਸ਼ਨ ਵੀ ਲਿਖਿਆ ਹੈ ਜੋ ਕਿ ਫੈਨਜ਼ ਦਾ ਦਿਲ ਜਿੱਤ ਰਿਹਾ ਹੈ। ਕੇਐਲ ਰਾਹੁਲ ਤੇ ਆਥੀਆ ਦੋਹਾਂ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਦੇ ਵਿੱਚ ਲਿਖਿਆ, "ਸੁਖ"☀️। ਫੈਨਜ਼ ਇਸ ਨਵ ਵਿਆਹੇ ਜੋੜੇ ਦੀਆਂ ਤਸਵੀਰਾਂ ਨੂੰ ਬਹੁਤ ਪਸੰਦ ਕਰ ਰਹੇ ਹਨ ਤੇ ਉਨ੍ਹਾਂ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਲਈ ਵਧਾਈਆਂ ਦੇ ਰਹੇ ਹਨ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
