
ਆਲੀਆ ਭੱਟ ਅਤੇ ਰਣਬੀਰ ਕਪੂਰ ਦਾ ਵਿਆਹ ਪਿਛਲੇ ਕਈ ਦਿਨਾਂ ਤੋਂ ਸੁਰਖੀਆਂ 'ਚ ਹੈ। ਲੰਬੇ ਸਮੇਂ ਤੱਕ ਰਿਲੇਸ਼ਨਸ਼ਿਪ 'ਚ ਰਹਿਣ ਤੋਂ ਬਾਅਦ ਇੰਡਸਟਰੀ ਦੀ ਮਸ਼ਹੂਰ ਜੋੜੀ ਨੇ ਵਿਆਹ ਦੇ ਬੰਧਨ 'ਚ ਬੱਝਣ ਦਾ ਫੈਸਲਾ ਕੀਤਾ ਅਤੇ 14 ਅਪ੍ਰੈਲ ਨੂੰ ਆਲੀਆ-ਰਣਬੀਰ ਨੇ ਮੁੰਬਈ 'ਚ ਵਿਆਹ ਕਰ ਲਿਆ। ਰਣਬੀਰ-ਆਲੀਆ ਤੋਂ ਬਾਅਦ ਹੁਣ ਇਕ ਹੋਰ ਸੈਲੀਬ੍ਰਿਟੀ ਜੋੜਾ ਜਲਦ ਹੀ ਵਿਆਹ ਦੇ ਬੰਧਨ 'ਚ ਬੱਝ ਸਕਦਾ ਹੈ। ਖਬਰ ਹੈ ਕਿ ਸੁਨੀਲ ਸ਼ੈੱਟੀ ਦੀ ਬੇਟੀ ਆਥੀਆ ਸ਼ੈੱਟੀ ਅਤੇ ਦਿੱਗਜ ਕ੍ਰਿਕਟਰ ਕੇ.ਐੱਲ ਰਾਹੁਲ ਵੀ ਜਲਦ ਹੀ ਵਿਆਹ ਕਰ ਸਕਦੇ ਹਨ।

ਹੋਰ ਪੜ੍ਹੋ : ਵਿਆਹ ਤੋਂ ਬਾਅਦ ਪਹਿਲੀ ਵਾਰ ਘਰ ਤੋਂ ਬਾਹਰ ਨਿਕਲੀ ਆਲੀਆ ਭੱਟ, ਪੰਜਾਬੀ ਸੂਟ ‘ਚ ਮਹਿੰਦੀ ਵਾਲੇ ਹੱਥ ਫਲਾਂਟ ਕਰਦੀ ਆਈ ਨਜ਼ਰ
ਮੀਡੀਆ ਰਿਪੋਰਟ ਮੁਤਾਬਕ ਆਥੀਆ ਸ਼ੈੱਟੀ ਅਤੇ ਕੇਐੱਲ ਰਾਹੁਲ ਦੇ ਘਰ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਜਲਦ ਹੀ ਇਹ ਜੋੜਾ ਵੀ ਵਿਆਹ ਕਰ ਸਕਦਾ ਹੈ। ਆਥੀਆ ਸ਼ੈੱਟੀ ਅਤੇ ਕੇਐੱਲ ਰਾਹੁਲ ਦੱਖਣੀ ਭਾਰਤੀ ਅੰਦਾਜ਼ 'ਚ ਵਿਆਹ ਕਰਨਗੇ। ਰਿਪੋਰਟ 'ਚ ਆਥੀਆ ਸ਼ੈੱਟੀ ਦੇ ਪਰਿਵਾਰ ਦੇ ਕਰੀਬੀ ਸੂਤਰ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸ਼ੈੱਟੀ ਪਰਿਵਾਰ 'ਚ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।

ਆਥੀਆ ਸ਼ੈੱਟੀ ਅਤੇ ਕੇਐਲ ਰਾਹੁਲ ਦੇ ਮਾਤਾ-ਪਿਤਾ ਇਸ ਵਿਆਹ ਲਈ ਪੂਰੀ ਤਰ੍ਹਾਂ ਸਹਿਮਤ ਹਨ ਅਤੇ ਦੋਵੇਂ ਪਰਿਵਾਰ ਚਾਹੁੰਦੇ ਹਨ ਕਿ ਜੋੜਾ 2022 ਦੇ ਅੰਤ ਤੋਂ ਪਹਿਲਾਂ ਵਿਆਹ ਕਰਵਾ ਲਵੇ। ਪਿਛਲੇ ਸਾਲ ਹੀ ਆਥੀਆ ਤੇ ਕੇ.ਐੱਲ ਨੇ ਆਪਣੇ ਰਿਸ਼ਤੇ ਦਾ ਖੁਲਾਸਾ ਕੀਤਾ ਸੀ।
ਹੋਰ ਪੜ੍ਹੋ : ਹਰਭਜਨ ਮਾਨ ਆਪਣੇ ਪਰਿਵਾਰ ਦੇ ਨਾਲ ਮਿਲੇ ਆਪਣੇ ਖ਼ਾਸ ਮਿੱਤਰ ਤੇ CM ਭਗਵੰਤ ਮਾਨ ਨੂੰ, ਦੇਖੋ ਤਸਵੀਰਾਂ
ਇਸ ਵਿਆਹ ਨੂੰ ਪੂਰੀ ਤਰ੍ਹਾਂ ਨਾਲ ਦੱਖਣੀ ਭਾਰਤੀ ਅੰਦਾਜ਼ 'ਚ ਕਰਵਾਇਆ ਜਾ ਰਿਹਾ ਹੈ। ਹਾਲਾਂਕਿ ਸੁਨੀਲ ਸ਼ੈੱਟੀ ਦੇ ਪਰਿਵਾਰ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ। ਦੋਵਾਂ ਦੀ ਲਵ ਸਟੋਰੀ ਦੀ ਗੱਲ ਕਰੀਏ ਤਾਂ ਆਥੀਆ ਸ਼ੈੱਟੀ ਅਤੇ ਕੇਐੱਲ ਰਾਹੁਲ ਇੱਕ ਦੂਜੇ ਨੂੰ ਖੁੱਲ੍ਹੇਆਮ ਡੇਟ ਕਰ ਚੁੱਕੇ ਹਨ। ਸੋਸ਼ਲ ਮੀਡੀਆ 'ਤੇ ਦੋਵਾਂ ਦੀ ਲਵ ਸਟੋਰੀ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ਚੱਲ ਰਹੀ ਹੈ।