ਬਚਪਨ 'ਚ ਹੋਈ ਇਸ ਘਟਨਾ ਕਰਕੇ ਨਿਮਰਤ ਖਹਿਰਾ ਨੇ ਲਿਆ ਸੀ ਗਾਇਕਾ ਬਣਨ ਦਾ ਫ਼ੈਸਲਾ 

Written by  Shaminder   |  July 10th 2019 02:20 PM  |  Updated: July 10th 2019 02:20 PM

ਬਚਪਨ 'ਚ ਹੋਈ ਇਸ ਘਟਨਾ ਕਰਕੇ ਨਿਮਰਤ ਖਹਿਰਾ ਨੇ ਲਿਆ ਸੀ ਗਾਇਕਾ ਬਣਨ ਦਾ ਫ਼ੈਸਲਾ 

ਪੰਜਾਬੀ ਗਾਇਕੀ ਦੇ ਖੇਤਰ 'ਚ ਕਈ ਨਵੇਂ ਗਾਇਕ ਆਏ ਦਿਨ ਆਪੋ ਆਪਣੀ ਮੌਜੂਦਗੀ ਦਰਜ ਕਰਵਾ ਰਹੇ ਹਨ । ਇਨ੍ਹਾਂ ਨਵੇਂ ਗਾਇਕਾਂ ਨੇ ਕਈ ਹਿੱਟ ਗੀਤ ਗਾ ਕੇ ਆਪਣੀ ਖ਼ਾਸ ਪਹਿਚਾਣ ਪੰਜਾਬੀ ਇੰਡਸਟਰੀ 'ਚ ਬਣਾਈ ਹੈ । ਉਨ੍ਹਾਂ ਵਿੱਚੋਂ ਹੀ ਇੱਕ ਹਨ ਨਿਮਰਤ ਖਹਿਰਾ,ਜਿਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਲਈ ਕਈ ਹਿੱਟ ਗੀਤ ਗਾਏ ਹਨ । ਅੱਜ ਅਸੀਂ ਤੁਹਾਨੂੰ ਉਨ੍ਹਾਂ ਦੇ ਜੀਵਨ ਬਾਰੇ ਦੱਸਾਂਗੇ । ਨਿਮਰਤ ਖਹਿਰਾ ਦਾ ਜਨਮ ਗੁਰਦਾਸਪੁਰ 'ਚ 1992 'ਚ ਹੋਇਆ ।

ਹੋਰ ਵੇਖੋ:ਅਮਰਿੰਦਰ ਗਿੱਲ,ਨਿਮਰਤ ਖਹਿਰਾ ਅਤੇ ਨਿੰਜਾ ਕੀ ਕੁਝ ਕਰਨ ਜਾ ਰਹੇ ਹਨ ਨਵਾਂ!

ਉਨ੍ਹਾਂ ਦਾ ਪੂਰਾ ਨਾਂਅ ਨਿਮਰਤਪਾਲ ਕੌਰ ਖਹਿਰਾ ਹੈ । ਸਕੂਲ ਦੀ ਪੜ੍ਹਾਈ ਤੋਂ ਬਾਅਦ ਨਿਮਰਤ ਖਹਿਰਾ ਨੇ ਬੀ.ਏ. ਦੀ ਪੜ੍ਹਾਈ ਐੱਚ.ਐੱਮ.ਵੀ ਕਾਲਜ ਤੋਂ ਪੂਰੀ ਕੀਤੀ । ਉਨ੍ਹਾਂ ਦਾ ਪਹਿਲਾ ਗਾਣਾ ਰੱਬ ਕਰਕੇ ਨਿਸ਼ਾਂਤ ਭੁੱਲਰ ਨਾਲ ਆਇਆ ਸੀ । ਦੂਜਾ ਗੀਤ ਐੱਸਪੀ ਦੇ ਰੈਂਕ ਵੀ ਹਿੱਟ ਗੀਤ ਸੀ । ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ।

ਨਿਮਰਤ ਖਹਿਰਾ ਨੂੰ ਬਚਪਨ ਤੋਂ ਹੀ ਗਾਇਕੀ ਦਾ ਸ਼ੌਂਕ ਸੀ ਅਤੇ ਬਕਾਇਦਾ ਸੰਗੀਤ ਦੀਆਂ ਬਰੀਕੀਆਂ ਸਿੱਖੀਆਂ । 2012 'ਚ ਪੀਟੀਸੀ ਪੰਜਾਬੀ ਵੱਲੋਂ ਕਰਵਾਏ ਜਾਣ ਵਾਲੇ ਸ਼ੋਅ ਵਾਇਸ ਆਫ਼ ਪੰਜਾਬ 'ਚ ਭਾਗ ਲੈ ਕੇ ਵਾਇਸ ਆਫ਼ ਪੰਜਾਬ ਦਾ ਖਿਤਾਬ ਜਿੱਤਿਆ । ਇਸ ਤੋਂ ਬਾਅਦ ਹੀ ਉਨ੍ਹਾਂ ਦੀ ਗਾਇਕੀ ਦਾ ਸਫ਼ਰ ਸ਼ੁਰੂ ਹੋਇਆ ਸੀ ।ਥੂਥ ਫੈਸਟੀਵਲਾਂ 'ਚ ਵੀ ਉਹ ਭਾਗ ਲੈਂਦੇ ਸਨ ।

ਇਸ਼ਕ ਕਚਹਿਰੀ,ਐੱਸਪੀ ਦੇ ਰੈਂਕ ਵਰਗੀ ਨਾਲ ਪੰਜਾਬੀ ਮਿਊੋਜ਼ਿਕ ਇੰਡਸਟਰੀ 'ਚ ਖ਼ਾਸ ਪਹਿਚਾਣ ਬਣਾਈ । ਉਨ੍ਹਾਂ ਦੀ ਗਾਇਕੀ ਤੋਂ ਇਲਾਵਾ ਜਿੰਮ ਅਤੇ ਪੜ੍ਹਨ,ਯੋਗਾ ਐਕਟਿੰਗ ਦਾ ਸ਼ੌਕ ਹੈ । ਕੌਰ ਬੀ ਅਤੇ ਦਿਲਜੀਤ ਦੋਸਾਂਝ,ਗੈਰੀ ਸੰਧੂ, ਉਨ੍ਹਾਂ ਦੇ ਪਸੰਦੀਦਾ ਕਲਾਕਾਰ ਹਨ । ਪੀਲਾ ਰੰਗ ਉਨ੍ਹਾਂ ਨੂੰ ਬਹੁਤ ਪਸੰਦ ਹੈ । ਹੁਣ ਤੁਹਾਨੂੰ ਦੱਸਦੇ ਹਾਂ ਕਿ ਨਿਮਰਤ ਖਹਿਰਾ ਦੀ ਜ਼ਿੰਦਗੀ 'ਚ ਬੇਹੱਦ ਬੁਰਾ ਪਲ ਕਿਹੜਾ ਸੀ ।

ਦਰਅਸਲ ਨਿਮਰਤ ਖਹਿਰਾ ਨੇ ਸਕੂਲ 'ਚ ਜਦੋਂ ਉਹ ਅੱਠਵੀਂ ਜਾਂ ਸੱਤਵੀਂ ਜਮਾਤ 'ਚ ਪੜ੍ਹਦੇ ਸਨ ਤਾਂ ਸਕੂਲ 'ਚ ਕੋਈ ਪ੍ਰੋਗਰਾਮ ਹੋ ਰਿਹਾ ਸੀ ਅਤੇ ਉਹ ਵੀ ਪਰਫਾਰਮ ਕਰਨ ਲਈ ਗਏ ਪਰ ਜਿਉਂ ਹੀ ਉਨ੍ਹਾਂ ਨੇ ਮਾਈਕ ਫੜਿਆ ਤਾਂ ਕਿਸੇ ਨੇ ਉਨ੍ਹਾਂ ਤੋਂ ਮਾਈਕ ਖੋਹ ਲਿਆ ਅਤੇ ਇਸ ਕਾਰਨ ਉਨ੍ਹਾਂ ਦੇ ਬਾਲ ਮਨ 'ਤੇ ਡੂੰਘੀ ਸੱਟ ਲੱਗੀ ਅਤੇ ਉਸ ਤੋਂ ਬਾਅਦ ਹੀ ਉਨ੍ਹਾਂ ਨੇ ਫ਼ੈਸਲਾ ਕਰ ਲਿਆ ਸੀ ਕਿ ਉਹ ਗਾਇਕੀ ਦੇ ਖੇਤਰ 'ਚ ਹੀ ਕੁਝ ਕਰ ਕੇ ਵਿਖਾਉਣਗੇ ।

https://www.instagram.com/p/BzP46B1H8Jg/

ਇਸ ਤੋਂ ਬਾਅਦ ਉਨ੍ਹਾਂ ਨ ਪਿੱਛੇ ਮੁੜ ਕੇ ਨਹੀਂ ਵੇਖਿਆ । ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ 'ਚ ਵੀ ਉਹ ਮੱਲਾਂ ਮਾਰ ਰਹੇ ਹਨ । ਉਹ ਆਪਣੇ ਗੀਤਾਂ 'ਐਸ ਪੀ ਦੇ ਰੈਂਕ ਵਰਗੀ', ਦੁਬਈ ਵਾਲੇ ਸ਼ੇਖ, ਸੂਟ ਆਦਿ ਗੀਤਾਂ ਲਈ ਜਾਣੀ ਜਾਂਦੀ ਹੈ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network