ਪਦਮਸ਼੍ਰੀ ਭਾਈ ਨਿਰਮਲ ਸਿੰਘ ਜੀ ਖਾਲਸਾ ਦਾ ਸਿੱਖੀ ‘ਚ ਇਹ ਰਿਹਾ ਸੀ ਅਣਮੁੱਲਾ ਯੋਗਦਾਨ

Written by  Lajwinder kaur   |  April 02nd 2020 11:56 AM  |  Updated: April 02nd 2020 11:56 AM

ਪਦਮਸ਼੍ਰੀ ਭਾਈ ਨਿਰਮਲ ਸਿੰਘ ਜੀ ਖਾਲਸਾ ਦਾ ਸਿੱਖੀ ‘ਚ ਇਹ ਰਿਹਾ ਸੀ ਅਣਮੁੱਲਾ ਯੋਗਦਾਨ

ਪਦਮਸ਼੍ਰੀ ਭਾਈ ਨਿਰਮਲ ਸਿੰਘ ਜੀ ਖਾਲਸਾ ਜੋ ਕਿ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ ਨੇ । ਉਹਨਾਂ ਦੇ ਚਲੇ ਜਾਣ ਨਾਲ ਸਿੱਖ ਕੌਮ ਸਮੇਤ ਸਮੂਹ ਜਗਤ ਨੂੰ ਵੀ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਗੁਰਬਾਣੀ ਨੂੰ 31 ਰਾਗਾਂ ਵਿੱਚ ਗਾਉਣ ਵਾਲੇ ਭਾਈ ਨਿਰਮਲ ਸਿੰਘ ਜੀ ਖਾਲਸਾ ਇਕੱਲੇ ਅੰਮ੍ਰਿਤਸਰ ਦਾ ਹੀ ਨਹੀਂ ਸਗੋਂ ਪੂਰੇ ਦੇਸ਼ ਦਾ ਮਾਣ ਸਨ ।  

ਪਦਮਸ਼੍ਰੀ ਭਾਈ ਨਿਰਮਲ ਸਿੰਘ ਜੀ ਖਾਲਸਾ ਦਾ ਜਨਮ 1952 ਵਿਚ ਫਿਰੋਜ਼ਪੁਰ, ਪੰਜਾਬ ‘ਚ ਹੋਇਆ ਸੀ । ਉਨ੍ਹਾਂ ਨੇ 1976 ਵਿਚ ਸ਼ਹੀਦ ਮਿਸ਼ਨਰੀ ਕਾਲਜ, ਅੰਮ੍ਰਿਤਸਰ ਤੋਂ ਗੁਰਮਤਿ ਸੰਗੀਤ ਵਿਚ ਡਿਪਲੋਮਾ ਪ੍ਰਾਪਤ ਕੀਤਾ ਸੀ । ਉਨ੍ਹਾਂ ਨੇ 1977 ‘ਚ ਬਤੌਰ ਸੰਗੀਤਕ ਅਧਿਆਪਕ ਵਜੋਂ ਗੁਰਮਤਿ ਕਾਲਜ, ਰਿਸ਼ੀਕੇਸ਼ ਵਿਚ ਸੇਵਾ ਨਿਭਾਈ, ਇਸ ਤੋਂ ਇਲਾਵਾ 1978 ‘ਚ ਉਹ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸੰਤ ਬਾਬਾ ਫਤਿਹ ਸਿੰਘ , ਸੰਤ ਚੰਨਣ ਸਿੰਘ, ਬੁੱਢਾ ਜੌਹਰ, ਗੰਗਾ ਨਗਰ ਰਾਜਸਥਾਨ ‘ਚ ਸੰਗੀਤ ਦੇ ਅਧਿਆਪਕ ਵਜੋਂ ਸੇਵਾ ਕਰਦੇ ਰਹੇ ।

1979 ਤੋਂ, ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ, 'ਹਜ਼ੂਰੀ ਰਾਗੀ' ਵਜੋਂ ਸੇਵਾ ਸ਼ੁਰੂ ਕੀਤੀ । ਉਨ੍ਹਾਂ ਨੇ ਪੰਜ ਤਖ਼ਤਾਂ, ਭਾਰਤ ਦੇ ਇਤਿਹਾਸਕ ਗੁਰਦੁਆਰਿਆਂ ਅਤੇ 71 ਹੋਰ ਦੇਸ਼ਾਂ ਵਿਚ ਕੀਰਤਨ ਵੀ ਕੀਤਾ ਹੈ । ਉਨ੍ਹਾਂ ਨੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦਾ 31 ਰਾਗਾਂ ਦਾ ਗਿਆਨ ਪ੍ਰਾਪਤ ਕਰਨ ਵਾਲੇ ਉੱਤਮ ਰਾਗੀਆਂ ਵਿਚੋਂ ਇੱਕ ਸਨ ।

“ਕਲਾ” ਦੇ ਖੇਤਰ ਵਿਚ ਆਪਣੀਆਂ ਸੇਵਾਵਾਂ ਬਦਲੇ, ਉਨ੍ਹਾਂ ਨੂੰ ਸਾਲ 2009 ਵਿਚ ਭਾਰਤ ਸਰਕਾਰ ਵੱਲੋਂ ਭਾਰਤ ਦੇ ਚੌਥੇ ਸਰਵਉੱਚ ਨਾਗਰਿਕ ਪੁਰਸਕਾਰ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ । ਉਨ੍ਹਾਂ ਵੱਲੋਂ ਸਿੱਖ ਕੌਮ ਲਈ ਪਾਏ ਅਣਮੁੱਲੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network