ਦੇਸ਼ਾਂ ਵਿਦੇਸ਼ਾਂ 'ਚ ਵਿਸਾਖੀ ਦੀਆਂ ਰੌਣਕਾਂ, ਜਾਣੋ ਇਤਿਹਾਸਿਕ ਤੇ ਸੱਭਿਆਚਾਰਕ ਮਹੱਤਤਾ

written by Aaseen Khan | April 14, 2019

ਦੇਸ਼ਾਂ ਵਿਦੇਸ਼ਾਂ 'ਚ ਵਿਸਾਖੀ ਦੀਆਂ ਰੌਣਕਾਂ , ਜਾਣੋ ਇਤਿਹਾਸਿਕ, ਆਰਥਿਕ ਤੇ ਸੱਭਿਆਚਾਰਕ ਮਹੱਤਤਾ : ਪੰਜਾਬ ਦੇ, ਇਤਿਹਾਸ, ਸੱਭਿਆਚਾਰ, ਅਤੇ ਆਰਥਿਕ ਤੌਰ 'ਤੇ ਵਿਸਾਖੀ ਦਾ ਤਿਉਹਾਰ ਅਹਿਮ ਸਥਾਨ ਰੱਖਦਾ ਹੈ। ਇਹ ਹਾੜੀ ਦੀ ਫ਼ਸਲ ਨਾਲ ਜੁੜਿਆ ਵਾਢੀ ਦਾ ਤਿਉਹਾਰ ਹੈ। ਖੇਤਾਂ ਵਿੱਚ ਸੋਨੇ ਰੰਗੀਆਂ, ਲਹਿਰਾਉਂਦੀਆਂ, ਪੱਕੀਆਂ ਕਣਕਾਂ ਦੇਖ ਕੇ ਕਿਸਾਨ ਆਪਣੀ ਮਿਹਤਨ ਦੇ ਮੁੱਲ ਨੂੰ ਪੈਂਦਾ ਦੇਖਦੇ ਹਨ।

Know more about Vaisakhi, the historical and cultural significance of Vaisakhi vaisakhi
ਪੁਤਾਂ ਵਾਂਗੂ ਸਾਂਭੀ ਹਾੜੀ ਦੀ ਫ਼ਸਲ ਨੂੰ ਕਿਸਾਨ ਵੇਚ ਵੱਟ ਕੇ ਆਪਣੇ ਸੁਪਨੇ ਸਾਕਾਰ ਹੁੰਦੇ ਮਹਿਸੂਸ ਕਰਦਾ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ।
Know more about Vaisakhi, the historical and cultural significance of Vaisakhi vaisakhi
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਵਿਸਾਖੀ ਦੇ ਦਿਨ 1699 'ਚ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।ਵਿਸਾਖੀ ਦੇ ਦਿਹਾੜੇ ਦੇ ਦਿਨ 1699 ਨੂੰ ਖਾਲਸਾ ਪੰਥ ਦੀ ਸਿਰਜਨਾ ਨੇ ਇਸ ਤਿਉਹਾਰ ਨੂੰ ਸਦੀਵੀ ਬਣਾ ਦਿੱਤਾ।
Know more about Vaisakhi, the historical and cultural significance of Vaisakhi vaisakhi
ਪੰਜਾਬੀ ਕਵੀ ਧਨੀ ਰਾਮ ਚਾਤ੍ਰਿਕ ਨੇ 'ਵਿਸਾਖੀ ਦਾ ਮੇਲਾ' ਕਵਿਤਾ ਵਿੱਚ ਪੰਜਾਬ ਦੀਆਂ ਫ਼ਸਲਾਂ ਅਤੇ ਸੱਭਿਆਚਾਰ ਦੇ ਰੰਗ ਨੂੰ ਇੰਝ ਬਿਆਨ ਕੀਤਾ ਹੈ। ਤੂੜੀ ਤੰਦ ਸਾਂਭ ਹਾੜੀ ਵੇਚ ਵੱਟ ਕੇ, ਲੰਬੜਾਂ ਤੇ ਸ਼ਾਹਾਂ ਦਾ ਹਿਸਾਬ ਕੱਟ ਕੇ, ਸੰਮਾਂ ਵਾਲੀ ਡਾਗਾਂ ਉੱਤੇ ਤੇਲ ਲਾਇਕੇ, ਕੱਛੇਮਾਰ ਵੰਝਲੀ ਅਨੰਦ ਛਾ ਗਿਆ, …। ਹੋਰ ਵੇਖੋ : ਕੈਂਸਰ ਦੀ ਜੰਗ ਜਿੱਤ ਅਪਣੇ ਦੇਸ਼ ਵਾਪਿਸ ਪਰਤ ਕੇ ਭਾਵੁਕ ਹੋਈ ਸੋਨਾਲੀ ਬੇਂਦਰੇ, ਦੇਖੋ ਵੀਡੀਓ
Know more about Vaisakhi, the historical and cultural significance of Vaisakhi vaisakhi
ਇਸ ਦਿਨ ਥਾਂ ਥਾਂ 'ਤੇ ਮੇਲੇ ਲੱਗਦੇ ਹਨ ਅਤੇ ਲੋਕ ਖੁਸ਼ੀ ਖੁਸ਼ੀ ਆਪਣੇ ਪਰਿਵਾਰ ਸਮੇਤ ਇਹਨਾਂ ਮੇਲਿਆਂ ਦਾ ਅਨੰਦ ਮਾਣਦੇ ਹਨ। ਇਸ ਦਿਨ ਪੰਜਾਬ ਦਾ ਪਰੰਪਰਾਗਤ ਨਾਚ ਭੰਗੜਾ ਅਤੇ ਗਿੱਧਾ ਕੀਤਾ ਜਾਂਦਾ ਹੈ। ਸ਼ਾਮ ਨੂੰ ਅੱਗ ਦੇ ਆਸ-ਪਾਸ ਇੱਕਠੇ ਹੋਕੇ ਲੋਕ ਨਵੀਂ ਫਸਲ ਦੀਆਂ ਖੁਸ਼ੀਆਂ ਮਨਾਉਂਦੇ ਹਨ।ਪੂਰੇ ਦੇਸ਼ ਵਿੱਚ ਸ਼ਰਧਾਲੂ ਗੁਰਦੁਆਰੇ ਵਿੱਚ ਅਰਦਾਸ ਲਈ ਇੱਕਠੇ ਹੁੰਦੇ ਹਨ। ਮੁੱਖ ਸਮਾਰੋਹ ਆਨੰਦਪੁਰ ਸਾਹਿਬ ਵਿੱਚ ਹੁੰਦਾ ਹੈ, ਜਿੱਥੇ ਖਾਲਸਾ ਪੰਥ ਦੀ ਨੀਂਹ ਰੱਖੀ ਗਈ ਸੀ।

0 Comments
0

You may also like