ਜਾਣੋ ਕਿਉਂ ਨਿੰਜਾ ਦੀਆਂ ਅੱਖਾਂ ਹੋਈਆਂ ‘Pani Pani’

Written by  Lajwinder kaur   |  May 03rd 2022 06:48 PM  |  Updated: May 03rd 2022 06:48 PM

ਜਾਣੋ ਕਿਉਂ ਨਿੰਜਾ ਦੀਆਂ ਅੱਖਾਂ ਹੋਈਆਂ ‘Pani Pani’

 Punjabi Songs 2022 : ਪੰਜਾਬੀ ਗਾਇਕ ਨਿੰਜਾ Ninja ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਗਏ ਹਨ। ਜੀ ਹਾਂ ਉਹ ਪਾਣੀ ਪਾਣੀ ਟਾਈਟਲ ਹੇਠ ਦਰਦ ਭਰਿਆ ਗੀਤ ਲੈ ਕੇ ਆਏ ਹਨ। ਇਹ ਗੀਤ ਪਿਆਰ ‘ਚ ਟੁੱਟੇ ਹੋਏ ਦਿਲਾਂ ਉੱਤੇ ਮੱਲ੍ਹਮ ਲਗਾ ਰਿਹਾ ਹੈ।

ਹੋਰ ਪੜ੍ਹੋ : ਧੀ ਦਿਵਸ ‘ਤੇ ਹਰਮਨ ਮਾਨ ਨੇ ਆਪਣੀ ਧੀ ਸਾਹਰ ਮਾਨ ਦੇ ਨਾਲ ਅਣਦੇਖੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਕਿਹਾ- ‘ਅਰਦਾਸ ਕਰਕੇ ਮੰਗੀ ਸੀ ਧੀ’

ninja singer

ਪਾਣੀ ਪਾਣੀ (Pani Pani ) ਗੀਤ ਨੂੰ ਗਾਇਕ ਨਿੰਜਾ ਨੇ ਆਪਣੀ ਸੁਰੀਲੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦੇ ਬੋਲ Yadi Dhillon ਨੇ ਲਿਖੇ ਨੇ ਅਤੇ ਮਿਊਜ਼ਿਕ ਗੋਲਡ ਬੁਆਏ ਨੇ ਦਿੱਤਾ ਹੈ। ਇਸ ਗਾਣੇ ਦਾ ਵੀਡੀਓ Tru Makers Film ਵੱਲੋਂ ਤਿਆਰ ਕੀਤਾ ਗਿਆ ਹੈ।

ninja singer

ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਨਿੰਜਾ ਅਤੇ ਅਦਾਕਾਰਾ ਆਰੂਸ਼ੀ ਸ਼ਰਮਾ। ਇਸ ਗੀਤ 'ਚ ਦੇਖਿਆ ਗਿਆ ਹੈ ਕਿ ਕਿਵੇਂ ਪ੍ਰੇਮੀ ਆਪਣੀ ਮਹਿਬੂਬਾ ਦੇ ਧੋਖੇ ਦੇ ਦਰਦ ‘ਚ ਤੜਫਦਾ ਹੈ । ਇਸ ਗੀਤ ਨੂੰ ਵ੍ਹਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ninja song pani pani released

ਜੇ ਗੱਲ ਕਰੀਏ ਨਿੰਜਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ। ਬਹੁਤ ਜਲਦ ਉਹ ਫ਼ਿਲਮ ‘ਫੇਰ ਮਾਮਲਾ ਗੜਬੜ ਹੈ’ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਹ ਫ਼ਿਲਮ 2 ਸਤੰਬਰ,2022 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਪੜ੍ਹੋ : ਰਾਨੂ ਮੰਡਲ ਤੋਂ ਬਾਅਦ ਇਸ ਟਰੱਕ ਡਰਾਈਵਰ ਦਾ ਵੀਡੀਓ ਵਾਇਰਲ, ਮੁਹੰਮਦ ਰਫੀ ਦੇ ਅੰਦਾਜ਼ ‘ਚ ਗਾਇਆ ਗੀਤ, ਲੋਕਾਂ ਕਰ ਰਹੇ ਨੇ ਤਾਰੀਫ

 

 

View this post on Instagram

 

A post shared by NINJA (@its_ninja)

 

 

 


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network