ਪਰਿਵਾਰ ਨਾਲ ਫ੍ਰਾਂਸ 'ਚ ਛੂੱਟੀਆਂ ਦਾ ਮਜ਼ਾ ਲੈ ਰਹੀ ਹੈ ਕ੍ਰਿਤੀ ਸੈਨਨ, ਅਦਾਕਾਰਾ ਨੇ ਸ਼ੇਅਰ ਕੀਤੀਆਂ ਤਸਵੀਰਾਂ

written by Pushp Raj | September 20, 2022

Kriti Sanon in France : ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਵਿੱਚ ਉਹ ਆਪਣੇ ਪਰਿਵਾਰ ਨਾਲ ਛੂੱਟੀਆਂ ਦਾ ਆਨੰਦ ਮਾਣਦੀ ਹੋਈ ਨਜ਼ਰ ਆ ਰਹੀ ਹੈ।

Image Source : Instagram

ਦੱਸ ਦਈਏ ਕਿ ਇਨ੍ਹੀਂ ਦਿਨੀਂ ਕ੍ਰਿਤੀ ਸੈਨਨ ਫ੍ਰਾਂਸ ਵਿੱਚ ਹੈ। ਅਦਾਕਾਰਾ ਲੰਬੇ ਸਮੇਂ ਤੋਂ ਬਾਅਦ ਕੰਮ ਤੋਂ ਬ੍ਰੇਕ ਲੈ ਕੇ ਆਪਣੇ ਪਰਿਵਾਰ ਨਾਲ ਛੂੱਟੀਆਂ ਬਤੀਤ ਕਰ ਰਹੀ ਹੈ। ਹਾਲ ਹੀ ਵਿੱਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਕ੍ਰਿਤੀ ਸੈਨਨ ਦੀਆਂ ਇਹ ਤਸਵੀਰਾਂ ਪੈਰਿਸ ਦੀਆਂ ਹਨ, ਜਿੱਥੇ ਉਹ ਆਪਣੇ ਪਰਿਵਾਰ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ। ਕ੍ਰਿਤੀ ਸੈਨਨ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

Image Source : Instagram

ਸ਼ੇਅਰ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਦੇ ਵਿੱਚ ਕ੍ਰਿਤੀ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਇਸ ਤਸਵੀਰ 'ਚ ਕ੍ਰਿਤੀ ਡੈਨਿਮ ਆਊਟਫਿਟ 'ਚ ਨਜ਼ਰ ਆ ਰਹੀ ਹੈ। ਕ੍ਰਿਤੀ ਸੈਨਨ ਵੱਲੋਂ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ਦੇ ਵਿੱਚ ਉਸ ਦੇ ਪਰਿਵਾਰਿਕ ਮੈਬਰਾਂ ਵੀ ਨਜ਼ਰ ਆਏ। ਇਸ ਦੇ ਨਾਲ-ਨਾਲ ਅਦਾਕਾਰਾ ਨੇ ਪੈਰਿਸ ਦੀ ਕਈ ਟੂਰਿਸਟ ਸਪਾਟ 'ਤੇ ਵੀ ਸੈਰ ਕੀਤੀ।

ਕ੍ਰਿਤੀ ਸੈਨਨ ਦੀਆਂ ਤਸਵੀਰਾਂ 'ਚ ਆਈਫਲ ਟਾਵਰ ਅਤੇ ਡਿਜ਼ਨੀਲੈਂਡ ਦੀਆਂ ਤਸਵੀਰਾਂ ਵੀ ਸ਼ਾਮਿਲ ਹਨ। ਇਨ੍ਹਾਂ ਤਸਵੀਰਾਂ ਦੇ ਵਿੱਚ ਕ੍ਰਿਤੀ ਆਈਫਲ ਟਾਵਰ ਦੇ ਅੱਗੇ ਖੜ੍ਹੇ ਹੋ ਕੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਦੂਜੀ ਤਸਵੀਰ ਦੇ ਵਿੱਚ ਕ੍ਰਿਤੀ ਡਿਜ਼ਨੀਲੈਂਡ ਦੇ ਮੇਨ ਗੇਟ ਦੇ ਸਾਹਮਣੇ ਫੋਟੋ ਖਿੱਚਣ ਲਈ ਪੋਜ਼ ਦਿੰਦੀ ਹੋਈ ਵਿਖਾਈ ਦੇ ਰਹੀ ਹੈ। ਇਸ ਦੇ ਨਾਲ ਹੀ ਕ੍ਰਿਤੀ ਨੇ ਆਪਣੇ ਮਾਤਾ-ਪਿਤਾ ਤੇ ਭੈਣ ਦੇ ਨਾਲ ਵੀ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਫੈਨਜ਼ ਕ੍ਰਿਤੀ ਸੈਨਨ ਦੀਆਂ ਇਨ੍ਹਾਂ ਖੂਬਸੂਰਤ ਤਸਵੀਰਾਂ ਨੂੰ ਬਹੁਤ ਪਸੰਦ ਕਰ ਰਹੇ ਹਨ।

Image Source : Instagram

ਹੋਰ ਪੜ੍ਹੋ: ਪ੍ਰਿਯੰਕਾ ਚੋਪੜਾ ਨੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕੀਤਾ ਸੰਬੋਧਿਤ, ਮਲਾਲਾ ਅਤੇ ਅਮਾਂਡਾ ਨਾਲ ਸਾਂਝੀ ਕੀਤੀ ਤਸਵੀਰ

ਜੇਕਰ ਵਰਕ ਫਰੰਟ ਦੀ ਗੱਲ ਕਰੀਏ ਤਾਂ ਕ੍ਰਿਤੀ ਨੂੰ ਹਾਲ ਹੀ ਵਿੱਚ ਉਨ੍ਹਾਂ ਦੀ ਫ਼ਿਲਮ (ਮਿਮੀ) ਦੇ ਲਈ ਬਤੌਰ ਬੈਸਟ ਐਕਟਸ ਦਾ ਫਿਲਮਫੇਅਰ ਅਵਾਰਡ ਮਿਲਿਆ ਹੈ। ਇਸ ਦੇ ਨਾਲ ਹੀ ਕ੍ਰਿਤੀ ਕੋਲ ਕਈ ਅਪਕਮਿੰਗ ਪ੍ਰੋਜੈਕਟਸ ਹਨ। ਇਨ੍ਹਾਂ ਵਿੱਚ ਕਾਰਤਿਕ ਆਰੀਅਨ ਦੀ ਫ਼ਿਲਮ ਸ਼ਹਿਜ਼ਾਦਾ ਵੀ ਹੈ। ਇਸ ਤੋਂ ਇਲਾਵਾ ਕ੍ਰਿਤੀ ਸਾਊਥ ਸੁਪਰਸਟਾਰ ਪ੍ਰਭਾਸ ਦੇ ਨਾਲ ਫ਼ਿਲਮ ਆਦਿਪੁਰਸ਼ ਵਿੱਚ ਵੀ ਨਜ਼ਰ ਆਵੇਗੀ। ਇਹ ਫ਼ਿਲਮ 12 ਜਨਵਰੀ ਸਾਲ 2023 'ਚ ਰਿਲੀਜ਼ ਹੋਵੇਗੀ।

 

View this post on Instagram

 

A post shared by Kriti (@kritisanon)

Image Source : Instagram

You may also like