ਸਾਕਸ਼ਰ ਸ਼ਰਮਾ ਦੀ ਆਵਾਜ਼ ‘ਚ ਗੀਤ ‘ਕੁਛ ਤਾਂ ਹੈ’ ਹੋਇਆ ਰਿਲੀਜ਼

written by Shaminder | March 16, 2020

ਸਾਕਸ਼ਰ ਸ਼ਰਮਾ ਦੀ ਆਵਾਜ਼ ‘ਚ ਫ਼ਿਲਮ ‘ਕੁੱਕਨੂਸ’ ਦਾ ਗੀਤ ‘ਕੁਛ ਤਾਂ ਹੈ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਮਿਊਜ਼ਿਕ ਅਤੁਲ ਸ਼ਰਮਾ ਨੇ ਦਿੱਤਾ ਹੈ ਜਦੋਂਕਿ ਇਸ ਗੀਤ ਨੂੰ ਨਵ ਬਾਜਵਾ ਅਤੇ ਰੋਸ਼ਨੀ ਸਹੋਤਾ ‘ਤੇ ਫ਼ਿਲਮਾਇਆ ਗਿਆ ਹੈ ।ਇਹ ਗੀਤ ਰੋਮਾਂਟਿਕ ਗੀਤ ਹੈ ਜਿਸ ‘ਚ ਦੋ ਦਿਲਾਂ ਦੀ ਗੱਲ ਕੀਤੀ ਗਈ ਹੈ ।ਇਸ ਗੀਤ ਦੀ ਡਾਇਰੈਕਸ਼ਨ ਮੁਕੇਸ਼ ਗੌਤਮ ਹੋਰਾਂ ਵੱਲੋਂ ਕੀਤੀ ਗਈ ਹੈ ਅਤੇ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।

Nav Bajwa Nav Bajwa
ਗੀਤ ਦੇ ਬੋਲ ਰਾਕੇਸ਼ ਵੱਲੋਂ ਲਿਖੇ ਗਏ ਨੇ ।ਪੀਟੀਸੀ ਬਾਕਸ ਆਫ਼ਿਸ ਦੀ ਫ਼ਿਲਮ ‘ਕੁੱਕਨੂਸ’ ਦੇ ਇਸ ਗੀਤ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਪੀਟੀਸੀ ਰਿਕਾਰਡਜ਼ ਵੱਲੋਂ ਕਈ ਗੀਤ ਰਿਲੀਜ਼ ਕੀਤੇ ਗਏ ਹਨ । ਜਿਨ੍ਹਾਂ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ ।
Nav Bajwa Nav Bajwa
ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਿਤ ਕਰਨ ਲਈ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।ਪੂਰੇ ਵਿਸ਼ਵ ‘ਚ ਜਿੱਥੇ ਪੀਟੀਸੀ ਪੰਜਾਬੀ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਪਹੁੰਚਾਇਆ ਜਾ ਰਿਹਾ ਹੈ, ਉੱਥੇ ਹੀ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਦੇ ਉਪਰਾਲੇ ਵੀ ਕੀਤੇ ਜਾ ਰਹੇ ਹਨ ।  

0 Comments
0

You may also like